
ਚੰਡੀਗੜ - ਪੰਜਾਬ ਕਾਂਗਰਸ, ਜਿਸਨੇ ਚੋਣਾਂ ਤੋਂ ਪਹਿਲਾਂ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ਤੋਂ ਬਾਅਦ ਬੁਢਾਪਾ ਪੈਨਸ਼ਨ 'ਚ ਵਾਧਾ ਕਰਨਗੇ।
ਉਨ੍ਹਾਂ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਇਹ ਖੁਸ਼ਖਬਰੀ ਹੈ ਕਿ ਪੰਜਾਬ ਸਰਕਾਰ ਨੇ ਇਹ ਵਾਅਦਾ ਪੂਰਾ ਕਰ ਬੁਢਾਪਾ ਪੈਨਸ਼ਨ 'ਚ ਵਾਧਾ ਕੀਤਾ ਹੈ। ਜਾਣਕਾਰੀ ਮੁਤਾਬਿਕ ਹੁਣ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 'ਚ 250 ਰੁਪੲੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਅਾ ਹੈ।