ਡਾ. ਰਾਜ ਕੁਮਾਰ ਚੱਬੇਵਾਲ ਤੇ ਡੀ.ਸੀ. ਨੇ ਕਿਰਤੀਆਂ ਨੂੰ 93 ਸਾਈਕਲ ਵੰਡੇ
Published : Sep 7, 2017, 10:50 pm IST
Updated : Sep 7, 2017, 5:20 pm IST
SHARE ARTICLE

ਹੁਸ਼ਿਆਰਪੁਰ, 7 ਸਤੰਬਰ (ਰਿੰਕੂ ਥਾਪਰ/ਅਮਰਿੰਦਰ ਸਿੰਘ ਕਾਲੂਵਾਹਰ): ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਪਿੰਡ ਫੁਗਲਾਣਾ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ ਉਸਾਰੀ ਮਜ਼ਦੂਰ ਲਾਭਪਾਰਤੀਆਂ ਨੂੰ 93 ਮੁਫ਼ਤ ਸਾਈਕਲਾਂ ਦੀ ਵੰਡ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 'ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ' ਰਾਹੀਂ ਰਜਿਸਟਰਡ ਉਸਾਰੀ ਮਜ਼ਦੂਰ ਲਾਭਪਾਤਰੀਆਂ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਸਕੀਮਾਂ ਤਹਿਤ ਹੀ ਅੱਜ ਲਾਭਪਾਤਰੀਆਂ ਨੂੰ ਮੁਫ਼ਤ ਸਾਈਕਲ ਮੁਹੱਈਆ ਕਰਵਾਏ ਗਏ ਹਨ। ਡਾ. ਰਾਜ ਕੁਮਾਰ ਨੇ ਦਸਿਆ ਕਿ ਸੂਬੇ ਦੇ ਉਸਾਰੀ ਵਰਕਰਾਂ ਨੂੰ ਇਸਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਲਾਭਪਾਤਰੀ ਦਾ ਪੰਜਾਬ ਵਿਚ ਘੱਟੋ-ਘੱਟ 90 ਦਿਨ ਉਸਾਰੀ ਦੇ ਕਿੱਤੇ ਵਿਚ ਕੰਮ ਕੀਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਵਿੱਚ ਹੋਣ ਵਾਲੀਆ ਸਾਰੀਆਂ ਉਸਾਰੀਆਂ ਦਾ 1 ਪ੍ਰਤੀਸ਼ਤ ਬੋਰਡ ਦੁਆਰਾ 18 ਤੋਂ 60 ਸਾਲ ਦੇ ਲਾਭਪਾਤਰੀਆਂ ਲਈ ਇਸਤੇਮਾਲ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਇਕ ਸਾਲ ਪੁਰਾਣੀ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਕਾਪੀ ਵੀ ਰੀਨਿਊ ਹੋ ਚੁੱਕੀ ਹੈ, ਉਨ੍ਹਾਂ ਨੂੰ ਮੁਫ਼ਤ ਸਾਈਕਲ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਦੀ ਉਕਤ ਸਾਈਕਲ ਸਕੀਮ ਤੋਂ ਇਲਾਵਾ ਲਾਭਪਾਤਰੀਆਂ ਦੇ 9ਵੀਂ ਤੋਂ 12ਵੀਂ ਕਲਾਸ ਤੱਕ ਪੜ੍ਹਦੇ ਬੱਚਿਆਂ ਲਈ ਵੀ ਮੁਫ਼ਤ ਸਾਈਕਲ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਵੀ ਇਕ ਸਾਲ ਦੀ ਮੈਂਬਰਸ਼ਿਪ ਪੂਰੀ ਹੋਣ 'ਤੇ ਹੀ ਸਬੰਧਤ ਵਿਭਾਗ ਵਲੋਂ ਮੁਫ਼ਤ ਸਾਈਕਲ ਮੁਹੱਈਆ ਕਰਵਾਇਆ ਜਾਂਦਾ ਹੈ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀਆਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ ਅਤੇ ਰਜਿਸਟਰੇਸ਼ਨ ਲਰਫਮ.ਪਰਡ.ਜਅ 'ਤੇ ਆਨਲਾਈਨ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸਿੱਧੂ, ਡਾ. ਪੰਕਜ ਸ਼ਿਵ,  ਲੇਬਰ ਇੰਨਫੋਰਸਮੈਂਟ ਅਧਿਕਾਰੀ ਨਵਦੀਪ ਸਿੰਘ, ਸੰਦੀਪ, ਵੰਦਨਾ, ਗੁਰਜੀਤ ਪਾਲ ਸਿੰਘ, ਰਣਵੀਰ, ਚੇਅਰਮੈਨ ਮਹਿੰਦਰ ਸਿੰਘ ਮੱਲ, ਸਰਪੰਚ ਸੰਤ ਪ੍ਰਕਾਸ਼, ਅਵਤਾਰ ਡਾਂਡੀਆ, ਰਾਣਾ ਬਡਿਆਲ, ਜੱਸਾ ਮਰਨਾਈਆਂ, ਬਲਵੰਤ ਸਿੰਘ, ਮੇਜਰ ਸਿੰਘ ਥਿਆੜਾ, ਪੱਪੂ ਮੇਹਟੀਆਣਾ, ਜਸਵਿੰਦਰ ਠੱਕਰਵਾਲ, ਵਿਪਨ ਠਾਕੁਰ, ਸੰਜੀਵ (ਟਰੇਡ ਯੂਨੀਅਨ), ਡਾ. ਪਾਲ, ਜਸਪਾਲ ਸਿੰਘ ਪੰਡੋਰੀ, ਸੰਮਤੀ ਮੈਂਬਰ ਸੁਖਵਿੰਦਰ ਸੋਢੀ, ਮਾਸਟਰ ਰਸ਼ਪਾਲ, ਪ੍ਰਿੰਸ, ਜੋਧ,  ਕੋਫ ਸ਼ਿੰਦਰ ਪਾਲ, ਸਰਪੰਚ ਚਰਨਜੀਤ, ਵਿਪਨ ਠਾਕੁਰ, ਗੁਰਮੇਲ ਗੋਲੀ, ਜਮਪਰ ਰਾਮ, ਸੁੱਚਾ ਸਿੰਘ ਬਾਗੜ ਅਤੇ ਮੋਹਨ ਲਾਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement