ਧਰਮਸੋਤ ਨੇ ਖ਼ੂਨਦਾਨੀਆਂ ਦੀ ਕੀਤੀ ਹੌਸਲਾ ਅਫ਼ਜਾਈ
Published : Mar 14, 2018, 4:51 pm IST
Updated : Mar 14, 2018, 11:21 am IST
SHARE ARTICLE

ਨਾਭਾ (ਸੁਖਚੈਨ ਸਿੰਘ ਲੁਬਾਣਾ) : ਪ੍ਰੈੱਸ ਕਲੱਬ ਨਾਭਾ (ਰਜਿ) ਵਲੋਂ ਰੋਟਰੀ ਕਲੱਬ ਨਾਭਾ ਵਿਖੇ ਹੀਰਾ ਆਟੋ ਮੋਬਾਈਲ ਲਿਮਟਿਡ ਦੇ ਸਹਿਯੋਗ ਨਾਲ ਪ੍ਰਧਾਨ ਹਰਮੀਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਪ੍ਰੋਗਰਾਮ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਖ਼ੂਨਦਾਨ ਕੈਂਪ ਲਗਾਉਣ 'ਤੇ ਪ੍ਰੈੱਸ ਕਲੱਬ ਨਾਭਾ (ਰਜਿ) ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਲੱਬ ਨੂੰ ਹੋਰ ਕਈ ਸਮਾਜਿਕ ਕੰਮ ਕਰਦੇ ਰਹਿਣ ਲਈ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਵਿਸ਼ੇਸ ਤੌਰ 'ਤੇ ਪਹੁੰਚੇ ਰੋਟਰੀ ਕਲੱਬ ਨਾਭਾ ਅਤੇ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ ਸੈਂਟੀ ਅਤੇ ਹੀਰਾ ਆਟੋ ਮੋਬਾਈਲ ਦੇ ਗੋਰਵ ਗਾਬਾ ਨੇ ਵੀ ਕੈਂਪ ਵਿਚ ਪਹੁੰਚ ਕੇ ਖ਼ੂਨਦਾਨੀਆਂ ਦਾ ਹੌਸਲਾ ਵਧਾਇਆ। 



ਇਸ ਮੌਕੇ ਡੀ.ਐਸ.ਪੀ ਅਤੇ ਐਸ.ਡੀ.ਐਮ ਨਾਭਾ ਨੇ ਸਟੇਜ਼ ਤੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰੈੱਸ ਕਲੱਬ ਨਾਭਾ (ਰਜਿ) ਵਲੋਂ ਸਮਾਜ ਭਲਾਈ ਦੇ ਅਜਿਹੇ ਹੋਰ ਉਪਰਾਲਿਆ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਪੂਰਨ ਸਹਿਯੋਗ ਦਿਤਾ ਜਾਵੇਗਾ। ਇਸ ਸਮਾਗਮ ਵਿਚ ਐਸ.ਡੀ.ਐਮ ਅਤੇ ਡੀ.ਐਸ.ਪੀ ਨਾਭਾ ਵਲੋਂ ਪ੍ਰੈੱਸ ਕਲੱਬ ਨਾਭਾ ਦੇ ਲੋਗੋ ਨੂੰ ਵੀ ਜਾਰੀ ਕਰਨ ਦੀ ਰਸਮ ਨਿਭਾਉਂਦੇ ਹੋਏ ਮੁਬਾਰਕਬਾਦ ਦਿਤੀ। ਇਸ ਕੈਂਪ ਵਿਚ ਸਰਕਾਰੀ ਹਸਪਤਾਲ ਨਾਭਾ ਦੇ ਐਸ.ਐਮ.ਓ ਡਾਕਟਰ ਦਲਵੀਰ ਕੌਰ ਦੀ ਰਹਿਨੁਮਾਈ ਹੇਠ ਹਸਪਤਾਲ ਦੀ ਟੀਮ ਨੇ ਖੂਨ ਇਕੱਤਰ ਦੀ ਜ਼ਿੰਮੇਵਾਰੀ ਨਿਭਾਈ।



ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਖ਼ੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੁੰਦਾ। ਇਸ ਲਈ ਅੱਜ ਦੇ ਸਮੇਂ ਵਿਚ ਖ਼ੂਨ ਦੀ ਬਹੁਤ ਲੋੜ ਹੈ, ਜਿਸ ਲਈ ਅਜਿਹੇ ਖ਼ੂਨਦਾਨ ਕੈਂਪ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਪੱਤਰਕਾਰ ਭਾਈਚਾਰੇ ਦਾ ਸਮਾਜ ਪ੍ਰਤੀ ਫ਼ਰਜ਼ ਹੈ ਜਿਸ ਨੂੰ ਮੁੱਖ ਰੱਖ ਦੇ ਹੋਏ ਇਹ ਕੈਂਪ ਲਗਾਉਣਾ ਵਧੀਆ ਉਪਰਾਲਾ ਹੈ। 



ਇਸ ਸਬੰਧੀ ਐਸ ਡੀ ਐਮ ਨਾਭਾ ਜਸਨਪ੍ਰੀਤ ਕੌਰ ਨੇ ਪ੍ਰੈੱਸ ਕਲੱਬ ਨਾਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਹਰ ਇਕ ਸੰਸਥਾ ਨੂੰ ਕਰਨੇ ਚਾਹੀਦੇ ਹਨ। ਇਸ ਮੌਕੇ ਪ੍ਰੈੱਸ ਕਲੱਬ ਨਾਭਾ ਦੇ ਪ੍ਰਧਾਨ ਹਰਮੀਤ ਸਿੰਘ ਮਾਨ ਅਤੇ ਕਲੱਬ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਧਨਵਾਦ ਕਰਦੇ ਹੋਏ ਕਿਹਾ ਕਿ ਪ੍ਰੈੱਸ ਕਲੱਬ ਵਲੋਂ ਸਮਾਜ ਪ੍ਰਤੀ ਅਪਣਾ ਫ਼ਰਜ਼ ਸਮਝਦੇ ਹੋਏ ਇਸ ਤਰ੍ਹਾਂ ਦੇ ਹੋਰ ਕਈ ਉਪਰਾਲੇ ਕੀਤੇ ਜਾਣਗੇ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement