ਗ਼ੈਰ-ਕਾਨੂੰਨੀ ਖਣਨ ਵਿਰੁਧ ਸਖ਼ਤ ਹੋਏ ਮੁੱਖ ਮੰਤਰੀ
Published : Mar 6, 2018, 11:22 pm IST
Updated : Mar 6, 2018, 5:52 pm IST
SHARE ARTICLE

ਚੰਡੀਗੜ੍ਹ, 6 ਮਾਰਚ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਨੂੰ ਚੌਪਰ 'ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿਚੋਂ ਗ਼ੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਵੇਖਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਵੱਡੀ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਖ਼ਿੱਤੇ ਵਿਚ ਗ਼ੈਰ-ਕਾਨੂੰਨੀ ਖਣਨ ਹੋਣ ਨੂੰ ਸਪੱਸ਼ਟ ਤੌਰ 'ਤੇ ਵੇਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਤੁਰਤ ਇਸ ਦੀ ਜਾਂਚ ਕਰਨ ਅਤੇ ਸਾਜ਼ੋ-ਸਮਾਨ ਨੂੰ ਕਬਜ਼ੇ ਵਿਚ ਲੈਣ ਦੇ ਨਿਰਦੇਸ਼ ਦੇ ਦਿਤੇ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਨਵਾਂ ਸ਼ਹਿਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਨੇ ਮਲਿਕਪੁਰ ਪਿੰਡ ਵਿਚੋਂ 13 ਪੋਰਕਲੇਨ (ਮਿੱਟੀ ਚੱਕਣ ਵਾਲੀਆਂ ਮਸ਼ੀਨਾਂ), 4 ਜੇ.ਸੀ.ਬੀ. ਮਸ਼ੀਨਾਂ, 2 ਮਿੱਟੀ ਭਰਨ ਵਾਲੀਆਂ ਕਰੇਨਾਂ ਅਤੇ 30 ਟਿੱਪਰ (ਟਰੱਕ) ਕਬਜ਼ੇ ਵਿਚ ਲਏ ਹਨ।ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਦੇਸ਼ ਨੂੰ ਸਮਰਪਿਤ ਕਰਨ ਲਈ ਹੈਲੀਕਾਪਟਰ ਰਾਹੀਂ ਕਰਤਾਰਪੁਰ ਜਾਂਦੇ ਹੋਏ ਨਵਾਂ ਸ਼ਹਿਰ ਦੇ ਰਾਹੋਂ ਅਤੇ ਜਲੰਧਰ ਦੇ ਫਿਲੌਰ ਇਲਾਕਿਆਂ ਵਿਚ ਵੱਡੀ ਪੱਧਰ 'ਤੇ ਗ਼ੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੀਆਂ। 


ਇਕ ਸਰਕਾਰੀ ਬੁਲਾਰੇ ਅਨੁਸਾਰ ਗੈਰ-ਕਾਨੂੰਨੀ ਖਣਨ ਦੇਖ ਕੇ ਪ੍ਰੇਸ਼ਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਦੇ ਪਾਇਲਟ ਨੂੰ ਇਸ ਇਲਾਕੇ ਦੇ ਉੱਪਰ ਗੇੜਾ ਕੱਢਣ ਲਈ ਆਖਿਆ ਤਾਂ ਜੋ ਦਰਿਆ ਦੇ ਕੰਢਿਆਂ 'ਤੇ ਚੱਲ ਰਹੇ ਗ਼ੈਰ-ਕਾਨੂੰਨੀ ਖਣਨ ਨੂੰ ਵੇਖਿਆ ਜਾ ਸਕੇ ਅਤੇ ਇਨ੍ਹਾਂ ਗ਼ੈਰ-ਕਾਨੂੰਨੀ ਕਾਰਜਾਂ ਬਾਰੇ ਪੁਸ਼ਟੀ ਹੋ ਸਕੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਕ ਦਮ ਇਸ ਸਮੁੱਚੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿਤੇ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਤੁਰਤ ਇਨ੍ਹਾਂ ਸਰਗਰਮੀਆਂ ਵਿਰੁਧ ਕਾਰਵਾਈ ਕਰਨ ਅਤੇ ਇਸ ਵਾਸਤੇ ਵਰਤੇ ਜਾ ਰਹੇ ਸਾਜੋ-ਸਮਾਨ ਨੂੰ ਕਬਜ਼ੇ ਵਿਚ ਲੈਣ ਦੇ ਨਿਰਦੇਸ਼ ਦਿਤੇ। ਉਨ੍ਹਾਂ ਨੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਵਿਸਤ੍ਰਿਤ ਜਾਂਚ ਦੇ ਵੀ ਹੁਕਮ ਦਿਤੇ ਤਾਂ ਜੋ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

SHARE ARTICLE
Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement