ਘਰ ਲੈ ਕੇ ਜਾ ਰਹੇ ਸੀ ਨਵੀਂ ਕਾਰ, ਰਸਤੇ 'ਚ ਵਾਪਰੇ ਹਾਦਸੇ ਨੇ ਉਡਾ ਦਿੱਤੇ ਪਰਖੱਚੇ
Published : Nov 17, 2017, 10:59 pm IST
Updated : Nov 17, 2017, 5:34 pm IST
SHARE ARTICLE

ਬੀਤੀ ਰਾਤ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਪੱਖੋਕਲਾਂ-ਰੂੜੇਕੇ ਕਲਾਂ ਨੇੜੇ ਤੇਜ਼ ਰਫਤਾਰ ਕਾਰ ਸਫੈਦੇ 'ਚ ਵੱਜਣ ਕਾਰਨ 1 ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ 'ਚ ਮਾਤਮ ਛਾ ਗਿਆ। ਜਾਣਕਾਰੀ ਅਨੁਸਾਰ ਰਘੁਵੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪੱਖੋ ਕਲਾਂ ਨੇ ਰਾਏਕੋਟ ਤੋਂ ਨਵੀਂ ਕਾਰ ਖਰੀਦੀ ਸੀ, ਕਾਰ ਨੂੰ ਲੈ ਕੇ ਆਉਣ ਲਈ ਆਪਣੇ ਚਚੇਰੇ ਭਰਾ ਜਸਵਿੰਦਰ ਸਿੰਘ ਜੱਸੀ(23) ਪੁੱਤਰ ਮਨਜੀਤ ਸਿੰਘ ਨੂੰ ਨਾਲ ਲੈ ਗਿਆ, ਵਾਪਸੀ ਸਮੇਂ ਕੋਈ 7.30 ਵਜੇ ਦੇ ਕਰੀਬ ਪਿੰਡ ਪਰਤ ਰਹੇ ਸਨ ਤਾਂ ਸਾਹਮਣੇ ਤੋਂ ਤੇਜ਼ ਲਾਈਟ ਪੈਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸਫੈਦੇ ਨਾਲ ਟਕਰਾਅ ਗਈ।


ਹਾਦਸੇ ਵਿਚ ਜਸਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜ਼ਖਮੀ ਹਾਲਤ ਰਘੁਵੀਰ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰਾਂ ਨਾਲ ਪਿੰਡ ਦੇ ਪਤਵੰਤੇ ਅਤੇ ਪੁਲਸ ਰੂੜੇਕੇ ਕਲਾਂ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਹੌਲਦਾਰ ਬਲਜੀਤ ਸਿੰਘ ਨੇ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਦੇ ਬਿਆਂਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।

SHARE ARTICLE
Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement