
ਐਸ.ਏ.ਐਸ. ਨਗਰ, 23 ਅਕਤੂਬਰ (ਸੁਖਦੀਪ ਸਿੰਘ ਸੋਈ) : ਪੰਜਾਬੀ ਹਿਤੈਸ਼ੀਆਂ ਵਲੋਂ ਗੁਰਦਵਾਰਾ ਅੰਬ ਸਾਹਿਬ ਤੋਂ ਇਕ ਮਾਰਚ ਕੱਢਿਆ ਗਿਆ ਜਿਹੜਾ ਅੰਬਾਂ ਵਾਲਾ ਚੌਂਕ, ਚਾਵਲਾ ਚੌਂਕ ਹੁੰਦਾ ਹੋਇਆ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ ਮਾਰਚ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿਚ ਜਿਸ ਤਰੀਕੇ ਨਾਲ ਪੰਜਾਬੀ ਬੋਲੀ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ ਉਸ ਲਈ ਚੰਡੀਗੜ੍ਹ ਦੀ ਅਫਸਰਸ਼ਾਹੀ ਵਿਚ ਬੈਠੀ ਪੰਜਾਬੀ ਵਿਰੋਧੀ ਲਾਬੀ ਜਿੰਮੇਵਾਰ ਹੈ ਬੁਲਾਰਿਆਂ ਨੇ ਕਿਹਾ ਕਿ ਹੁਣ ਇਸ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਚੰਡੀਗੜ੍ਹ ਵਿਚ ਪੰਜਾਬੀ ਮਾਂ ਬੋਲੀ ਨੂੰ ਪਹਿਲਾ ਸਥਾਨ ਦਿਵਾਉਣ ਲਈ ਪੰਜਾਬੀ ਹਿਤੈਸ਼ੀ ਕੋਈ ਕਸਰ ਨਹੀਂ ਛੱਡਣਗੇ ਇਸਦੇ ਨਾਲ ਨਾਲ ਪੰਜਾਬ ਵਿਚ ਸੜਕਾਂ ਕਿਨਾਰੇ ਲਗਾਏ ਜਾਂਦੇ ਬੋਰਡਾਂ ਤੇ ਵੀ ਸੱਭ ਤੋਂ ਪਹਿਲਾਂ ਪੰਜਾਬੀ ਦੂਜੇ ਨੰਬਰ ਤੇ ਹਿੰਦੀ ਅਤੇ ਤੀਜੇ ਨੰਬਰ ਤੇ ਅੰਗ੍ਰੇਜੀ ਲਿਖਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਚ ਪੰਜਾਬੀ ਦੇ ਹੱਕ ਵਿਚ ਚਲ ਰਹੀ ਮੁਹਿੰਮ ਹੁਣ ਹਨੇਰੀ ਦਾ ਰੂਪ ਧਾਰਨ ਕਰ ਗਈ ਹੈ ਅਤੇ ਸਰਕਾਰ ਨੂੰ ਇਸਦੇ ਅੱਗੇ ਝੁੱਕਣਾ ਹੀ ਪੈਣਾ ਹੈ
ਪੰਜਾਬੀ ਬੋਲੀ ਨੂੰ ਚੰਡੀਗੜ੍ਹ ਦੀ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਉਸਨੂੰ ਚੰਡੀਗੜ੍ਹ ਵਿਚ ਬਣਦਾ ਮਾਨ ਸਨਮਾਨ ਦੇਣ ਦੀ ਮੰਗ ਨੂੰ ਲੈ ਕੇ ਪੰਜਾਬੀ ਬਚਾਓ ਮੰਚ ਚੰਡੀਗੜ੍ਹ ਵਲੋਂ 1 ਨਵੰਬਰ ਨੂੰ ਸੈਕਟਰ 17 ਦੀ ਬ੍ਰਿਜ ਮਾਰਕੀਟ ਵਿਚ ਕੀਤੀ ਜਾਣ ਵਾਲੀ ਰੈਲੀ ਅਤੇ ਇਸ ਤੋਂ ਬਾਅਦ ਰਾਜ ਭਵਨ ਦਾ ਘਿਰਾਓ ਕਰਨ ਸਬੰਧੀ ਐਲਾਨੇ ਗਏ ਪ੍ਰੋਗਰਾਮ ਦੇ ਸਮਰਥਕ ਵਿਚ ਅੱਜ ਪੰਜਾਬੀ ਹਿਤੈਸ਼ੀਆਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕਤਰ ਹੋ ਕੇ ਐਲਾਨ ਕੀਤਾ ਕਿ ਸ਼ਹਿਰ ਵਾਸੀ ਚੰਡੀਗੜ੍ਹ ਵਿਚ
ਪੰਜਾਬੀ ਮਾਂ ਬੋਲੀ ਨਾਲ ਹੋਣ ਵਾਲੇ ਧੱਕੇ ਵਿਰੁੱਧ ਰੋਸ ਜਾਹਿਰ ਕਰਨ ਲਈ 7 ਨਵੰਬਰ ਦੀ ਰੈਲੀ ਵਿਚ ਵੱਧ ਚੜ੍ਹ ਕੇ ਭਾਗ ਲੈਣਗੇ ਪੰਜਾਬੀ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਪੰਜਾਬੀ ਹਿਤੈਸ਼ੀਆਂ ਜਿਨ੍ਹਾਂ ਵਿਚ ਪੰਜਾਬ ਵਿਧਾਨਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਸਮੇਤ ਸ਼ਹਿਰ ਦੇ ਕੌਂਸਲਰ ਸਤਵੀਰ ਸਿੰਘ ਧਨੋਆ, ਫੂਲਰਾਜ ਸਿੰਘ, ਕੁਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਕਾਹਲੋਂ ਅਤੇ ਕੰਵਲਜੀਤ ਸਿੰਘ ਰੂਬੀ, ਪੰਜਾਬੀ ਗਾਇਕ ਰਾਜ ਕਾਕੜਾ ਅਤੇ ਸੁੱਖੀ ਬਰਾੜ, ਅਦਾਕਾਰ ਬੀ ਐਨ ਸ਼ਰਮਾ, ਪ੍ਰੋਫੈਸਰ ਪੰਡਤ ਰਾਓ, ਨਾਮਵਰ ਲੇਖਕ ਰਾਮ ਅਰਸ਼, ਮੋਹਾਲੀ ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਠੇਕੇਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਤੇਜਿੰਦਰ ਸਿੰਘ ਸ਼ੇਰਗਿੱਲ, ਰਘਬੀਰ ਸਿੰਘ ਰਾਮਪੁਰ, ਭਾਈ ਗੁਰਦਾਸ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਮਿੰਦਰ ਸਿੰਘ ਢਿੱਲੋਂ, ਅਜੀਤ ਸਿੰਘ ਗਰੇਵਾਲ, ਪੀ ਐਸ ਵਿਰਦੀ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਸ਼ਾਮਿਲ ਹੋਏ।