ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਰਾਜ ਪਧਰੀ ਸ਼ਹੀਦੀ ਸਮਾਗਮ ਭ੍ਰਿਸ਼ਟਾਚਾਰ ਅਤੇ ਅਨਪੜ੍ਹਤਾ ਨੂੰ ਖ਼ਤਮ ਕਰਨ ਲਈ ਯਤਨ ਕਰਾਂਗੇ : ਮਨਪ੍ਰੀਤ
Published : Sep 12, 2017, 10:58 pm IST
Updated : Sep 12, 2017, 5:28 pm IST
SHARE ARTICLE



ਫ਼ਿਰੋਜ਼ਪੁਰ, 12 ਸਤੰਬਰ (ਬਲਬੀਰ ਸਿੰਘ ਜੋਸਨ, ਸਿਮਰਨ ਸਿੱਧੂ) : ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਰਾਜ ਪਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਹ ਮਾਣ ਹੈ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਰਾਗੜ੍ਹੀ ਦਿਵਸ ਨੂੰ ਰਾਜ ਪਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ ਤੇ ਇਸ ਦਿਨ ਪੂਰੇ ਰਾਜ ਵਿਚ ਛੁੱਟੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਬਲੀਦਾਨ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ ਜਦੋਂ 21 ਸਿੱਖ ਸੈਨਿਕਾਂ ਨੇ 10 ਹਜ਼ਾਰ ਪਠਾਣਾਂ ਦਾ ਬਹਾਦਰੀ ਨਾਲ ਮੁਕਾਬਲਾ ਕਰ ਕੇ ਸ਼ਹਾਦਤ ਦਾ ਜਾਮ ਪੀਤਾ।  ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਦੀ ਮੰਗ 'ਤੇ ਸ. ਬਾਦਲ ਨੇ ਐਲਾਨ ਕੀਤਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਬਣਨ ਵਾਲੇ ਸਮਾਰਕ, ਮਿਊਜ਼ੀਅਮ ਆਦਿ ਤੇ ਜਿੰਨੀ ਵੀ ਰਾਸ਼ੀ ਦੀ ਲੋੜ ਹੋਵੇਗੀ ਉਹ ਪੰਜਾਬ ਸਰਕਾਰ ਵਲੋਂ ਦਿਤੀ ਜਾਵੇਗੀ ਅਤੇ ਸਾਰਾਗੜ੍ਹੀ ਦੇ ਇਤਿਹਾਸ ਸਬੰਧੀ ਰਾਜ ਦੇ ਵਿਦਿਆਰਥੀਆਂ ਤੇ ਦੇਸ਼ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗੁਰਬਤ, ਅਨਪੜ੍ਹਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟਿਸ਼ ਆਰਮੀ ਦੇ ਡੈਲੀਗੇਸ਼ਨ, ਸ਼ਹੀਦਾਂ ਦੇ ਪਰਵਾਰਾਂ, ਸੈਨਾ ਦੇ ਸਾਬਕਾ ਅਧਿਕਾਰੀਆਂ, ਜਵਾਨਾਂ, ਸੈਨਾ ਦੇ ਅਧਿਕਾਰੀਆਂ ਤੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਵੀ ਧਨਵਾਦ ਕੀਤਾ।

ਇਸ ਸਮਾਗਮ ਵਿਚ ਪੰਜਾਬ  ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸ. ਨਵਜੋਤ ਸਿੰਘ ਸਿੱਧੂ ਨੇ ਅਪਣੇ ਸੰਬੋਧਨ ਵਿਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ  (ਬਾਕੀ ਸਫ਼ਾ 10 'ਤੇ)

ਹਾਜ਼ਰ ਲੋਕਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਲੋਕਾਂ ਨਾਲ ਵਾਅਦਾ ਕਰਕੇ ਜਾਂਦੇ ਹਨ ਕਿ ਹਲਕੇ ਦੇ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਨੂੰ ਸਰਕਾਰ ਵਲੋਂ ਖ਼ਾਲੀ ਚੈੱਕ ਦਿਤਾ ਜਾਵੇਗਾ ਅਤੇ ਸ਼ਹੀਦੀ ਸਮਾਰਕ ਲਈ ਜਿੰਨੀ ਵੀ ਰਾਸ਼ੀ ਦੀ ਲੋੜ ਹੋਵੇਗੀ ਉਨੀ ਰਾਸ਼ੀ ਉਹ ਖ਼ੁਦ ਭਰ ਲੈਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਿਊਜ਼ੀਅਮ, ਲਾਇਬ੍ਰੇਰੀ, ਆਦਿ ਬਣਾਇਆ ਜਾਵੇਗਾ ਤੇ ਪੰਜਾਬ ਸਰਕਾਰ ਵਲੋਂ ਇਸ ਸਬੰਧ ਵਿਚ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ।

ਇਸ ਮੌਕੇ ਸ. ਸਾਧੂ ਸਿੰਘ ਧਰਮਸੋਤ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਮੇਂ ਕੇਵਲ 21 ਬੰਦਿਆਂ ਨੇ 10 ਹਜ਼ਾਰ ਫ਼ੌਜੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਤੇ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ । ਇਸ ਮੌਕੇ ਹਲਕੇ ਦੇ ਵਿਧਾਇਕ ਸ. ਪਿੰਕੀ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਮਿਊਜ਼ੀਅਮ, ਲਾਇਬ੍ਰੇਰੀ, ਆਡੀਟੋਰੀਅਮ ਅਤੇ ਹਲਕੇ ਦੇ ਵਿਕਾਸ ਲਈ ਮੰਗਾਂ ਰੱਖੀਆਂ ਜਿਸ ਨੂੰ ਮੁੱਖ ਮਹਿਮਾਨ ਤੇ ਸਾਥੀ ਮੰਤਰੀਆਂ ਵਲੋਂ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ। ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਬ੍ਰਿਟਿਸ਼ ਆਰਮੀ ਦੇ ਬ੍ਰਿਗੇਡੀਅਰ ਟਿਮੱਬੀ ਜੌਨ ਸੀਲ ਤੇ ਸਾਥੀਆਂ, ਇਤਿਹਾਸਕਾਰ ਗੁਰਿੰਦਰਪਾਲ ਸਿੰਘ ਜੋਸਨ, 4 ਸਿੱਖ ਰੈਜੀਮੈਂਟ ਦੇ ਸਾਬਕਾ ਅਧਿਕਾਰੀ ਬ੍ਰਿਗੇਡੀਅਰ ਕਮਲਜੀਤ ਸਿੰਘ, ਕਰਨਲ ਬੀ.ਐਸ.ਚਾਹਲ, ਕੈਪਟਨ ਅਮਰਜੀਤ ਸਿੰਘ ਜੇਜੀ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੀ ਸਨਮਾਨਤ ਕੀਤਾ ਗਿਆ।

ਸਾਰਾਗੜ੍ਹੀ ਮੈਮੋਰੀਅਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੇਜਰ ਜਨਰਲ ਰਾਜੇਸ਼ ਕੁੰਦਰਾ ਜੀ.ਓ.ਸੀ, ਸੁਮੇਰ ਸਿੰਘ ਗੁਰਜਰ ਕਮਿਸ਼ਨਰ,  ਉਪ ਚੇਅਰਮੈਨ-ਕਮ-  ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ, ਸ. ਨਵਜੋਤ ਸਿੰਘ ਸਿੱਧੂ ਅਤੇ ਸ. ਸਾਧੂ ਸਿੰਘ ਧਰਮਸੋਤ  ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਤ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿਚ ਡਾ. ਰਾਮੇਸ਼ਵਰ ਸਿੰਘ ਨੇ ਸਾਰਾਗੜ੍ਹੀ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ, ਸ੍ਰੀਮਤੀ ਸਤਿਕਾਰ ਕੌਰ ਗਹਿਰੀ, ਸ. ਕੁਲਬੀਰ ਸਿੰਘ ਜ਼ੀਰਾ, ਡਾ. ਹਰਜੋਤ ਕਮਲ, ਸ. ਦਵਿੰਦਰ ਸਿੰਘ ਘੁਬਾਇਆ, ਸ੍ਰ. ਨੱਥੂ ਰਾਮ, ਸ੍ਰ: ਤਰਸੇਮ ਸਿੰਘ ਅਟਾਰੀ, ਸ੍ਰ. ਐਮ.ਐਸ. ਛੀਨਾ ਆਈ.ਜੀ. ਬਠਿੰਡਾ ਜੌਨ, ਸ. ਰਜਿੰਦਰ ਸਿੰਘ ਡੀ.ਆਈ.ਜੀ, ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ. ਭੁਪਿੰਦਰ ਸਿੰਘ ਐਸ.ਐਸ.ਪੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਵਲ ਤੇ ਫ਼ੌਜ ਦੇ ਅਧਿਕਾਰੀ ਅਤੇ ਰਾਜਨੀਤਕ ਪਾਰਟੀਆਂ ਤੇ ਧਾਰਮਕ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।

SHARE ARTICLE
Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement