ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦਵਾਰਾ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
Published : Jan 29, 2018, 3:39 pm IST
Updated : Jan 29, 2018, 10:09 am IST
SHARE ARTICLE

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਹਫ਼ਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਕਾਰ ਸੇਵਾ ਵਾਲੇ ਮਹਾਂਪੁਰਸ਼, ਨਿਹੰਗ ਸਿੰਘ ਦਲਾਂ ਦੇ ਮੁਖੀ, ਵਿਦਿਅਕ ਸੰਸਥਾਵਾਂ ਦੇ ਮੁਖੀ ਅਤੇ ਹੋਰ ਧਾਰਮਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿ. ਮਾਨ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਸਰਵਣ ਕਰਵਾਈਆਂ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ। ਸਮਾਗਮ ਦੌਰਾਨ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਆਰੰਭ ਹੋਈ ਗੁਰਮਤਿ ਪ੍ਰਚਾਰ ਲਹਿਰ ਵਰਤਮਾਨ ਸਮੇਂ ਅੰਦਰ ਘਰ-ਘਰ ਤਕ ਪਹੁੰਚਾਉਣਾ ਹੋਰ ਵੀ ਜ਼ਰੂਰੀ ਹੈ ਕਿਉਂਕਿ ਮੌਜੂਦਾ ਸਮੇਂ ਅੰਦਰ ਵੀ ਅੰਧ-ਵਿਸ਼ਵਾਸ, ਕਰਮ-ਕਾਂਡ, ਵਹਿਮ-ਭਰਮ ਆਦਿ ਮੂੰਹ ਅੱਡੀ ਖੜੇ ਹਨ। ਸਮਾਜਕ ਕੁਰੀਤੀਆਂ ਵਿਚੋਂ ਮਨੁੱਖਤਾ ਨੂੰ ਬਾਹਰ ਕਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਵਧੀਆ ਭੂਮਿਕਾ ਨਿਭਾਏਗੀ।



ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹਰ ਸਿੱਖ ਨੂੰ ਪ੍ਰਚਾਰਕ ਬਣ ਕੇ ਗੁਰਮਤਿ ਪ੍ਰਚਾਰ ਲਹਿਰ ਦਾ ਹਿੱਸਾ ਬਣਨਾ ਪਵੇਗਾ, ਤਾਂ ਜੋ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਗੁਰਮਤਿ ਵਿਚ ਪ੍ਰਪੱਕ ਹੋ ਸਕਣ। ਉਨ੍ਹਾਂ ਨੌਜੁਆਨੀ ਨੂੰ ਸਿੱਖੀ ਸਰੂਪ ਵਿਚ ਕਾਇਮ ਰੱਖਣ ਲਈ ਸਮੂਹ ਸਿੱਖ ਜਥੇਬੰਦੀਆਂ, ਪ੍ਰਚਾਰਕਾਂ ਅਤੇ ਮਾਪਿਆਂ ਨੂੰ ਸੰਯੁਕਤ ਰੂਪ ਵਿਚ ਹੰਭਲਾ ਮਾਰਨ ਦੀ ਅਪੀਲ ਕੀਤੀ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਕੀ ਵਡਾਲੀ ਵਿਖੇ ਬਣਾਏ ਗਏ ਗਿ. ਸੋਹਣ ਸਿੰਘ ਸੀਤਲ ਢਾਡੀ ਕਾਲਜ ਨੂੰ ਇਸੇ ਸਾਲ ਚਲਾਉਣ ਦਾ ਐਲਾਨ ਕੀਤਾ। 



ਵਰਤਮਾਨ ਸਮੇਂ ਦੀ ਪ੍ਰਚਾਰਕ ਸ਼੍ਰੇਣੀ ਵਿਚ ਬੀਬੀਆਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ ਅਤੇ ਇਸ ਸਬੰਧ ਵਿਚ ਵੀ ਸ਼੍ਰੋਮਣੀ ਕਮੇਟੀ ਵਲੋਂ ਸੰਜੀਦਾ ਯਤਨ ਕੀਤੇ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਅਤੇ ਲੋਕ-ਭਲਾਈ ਕਾਰਜਾਂ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਹੀ ਮੋਹਰੀ ਰਹੀ ਹੈ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਨਸ਼ਿਆਂ ਤੇ ਵਿਕਾਰਾਂ ਤੋਂ ਬਚਣ ਲਈ ਗੁਰਬਾਣੀ ਦੇ ਬਚਨਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

SHARE ARTICLE
Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement