ਗੁਟਕਾ ਸਾਹਿਬ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕੀਤਾ ਜਾਵੇ ਗ੍ਰਿਫਤਾਰ
Published : Jan 9, 2018, 11:56 am IST
Updated : Jan 9, 2018, 6:31 am IST
SHARE ARTICLE

ਟਾਂਡਾ ਉੜਮੁੜ: ਬੀਤੇ ਦਿਨੀ ਉੜਮੁੜ ਟਾਂਡਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਸਦਕਾ ਟਾਂਡਾ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ 'ਚ ਰੋਹ ਦੀ ਲਹਿਰ ਵੱਧਦੀ ਜਾ ਰਹੀ ਹੈ। ਆਪਣੇ ਰੋਸ ਦਾ ਪ੍ਰਗਟਾਵਾ ਕਰਨ 'ਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤੇ ਜਾਣ ਸਬੰਧੀ ਸੋਮਵਾਰ ਗੁਰਦੁਆਰਾ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ, ਗੁਰਦੁਆਰਾ ਬੀਬੀਆਂ ਟਾਂਡਾ ਦੇ ਪ੍ਰਧਾਨ ਨਿਰਮਲ ਸਿੰਘ ਤੁੱਲੀ ਅਤੇ ਗੁਰਦੁਆਰਾ ਸਿੰਘ ਸਭਾ ਉੜਮੁੜ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਉੜਮੁੜ ਵਿਖੇ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਦਾ ਇਕੱਠ ਹੋਇਆ। ਇਸ ਦੌਰਾਨ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨ ਹਵਾਲੇ ਕਰਨ ਦੀ ਮੰਗ ਕੀਤੀ ਗਈ।


ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ, ਨਿਰਮਲ ਸਿੰਘ ਤੁੱਲੀ ਅਤੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪਹਿਲਾਂ ਵੀ ਪੰਜਾਬ ਦੇ ਕਈ ਸ਼ਹਿਰਾਂ 'ਚ ਅਜਿਹੇ ਸ਼ਰਾਰਤੀ ਅਨਸਰਾਂ ਕਰਕੇ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚਾਉਣ ਦੇ ਹਰ ਸੰਭਵ ਯਤਨ ਕੀਤੇ ਹਨ ਜਿਨ੍ਹਾਂ 'ਤੇ ਪੁਲਸ ਪ੍ਰਸ਼ਾਸ਼ਨ ਨੂੰ ਹਰ ਹੀਲੇ ਲਗਾਮ ਜਲਦ ਤੋਂ ਜਲਦ ਲਗਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਲੂੰ ਪੂਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਤੇ ਅਜਿਹੀ ਘਿਨਾਉਣੀ ਘਟਨਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤਾਂ ਜੋ ਇਲਾਕੇ 'ਚ ਮਾਹੌਲ ਸ਼ਾਤਮਈ ਬਣਿਆ ਰਹਿ ਸਕੇ।



ਇਸ ਮੰਦਭਾਗੀ ਦੁਖਦਾਈ ਘਟਨਾ ਸਬੰਧੀ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਗੁਟਕਾ ਸਾਹਿਬ ਜੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਤੱਤਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਸ਼ਾਨ ਖਿਲਾਫ ਕਿਸੇ ਵੀ ਪ੍ਰਕਾਰ ਦੀ ਮੰਦਭਾਗੀ ਘਟਨਾ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਨੇ ਇਲਾਕੇ ਦੀ ਸੰਗਤ ਨੂੰ 11 ਜਨਵਰੀ ਤੱਕ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸ਼ਨ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਹੀਂ ਕਰੇਗੀ ਤਾਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।



ਇਸ ਦੁਖਦਾਈ ਘਟਨਾ ਸਬੰਧੀ ਜਦ ਥਾਣਾ ਟਾਂਡਾ ਮੁੱਖੀ ਪ੍ਰਦੀਪ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਇਹ ਭਰੋਸਾ ਦਿੱਤਾ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ 11 ਜਨਵਰੀ ਤੱਕ ਹਰ ਹਿੱਲੇ ਗ੍ਰਿਫਤਾਰ ਕਰਕੇ ਕਾਨੂੰਨ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਸਥਾਨ 'ਤੇ ਲੱਗੇ ਸੀ. ਸੀ. ਟੀ. ਵੀ ਕੈਮਰੇ ਨੂੰ ਚੰਗੀ ਤਰ੍ਹਾਂ ਖਗੋਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement