ਗੁਟਕਾ ਸਾਹਿਬ ਬੇਅਦਬੀ ਮਾਮਲਾ: ਪਿੰਡ ਦੀਆਂ ਕੰਧਾਂ 'ਤੇ ਲਿਖ ਕੇ ਦੋਸ਼ੀ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
Published : Dec 11, 2017, 5:44 pm IST
Updated : Dec 11, 2017, 12:14 pm IST
SHARE ARTICLE

ਨੂਰਪੁਰਬੇਦੀ: ਕਰੀਬ ਸਾਲ ਪਹਿਲਾਂ ਬਲਾਕ ਦੇ ਪਿੰਡ ਸਮੀਰੋਵਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਐਤਵਾਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਪਿੰਡ ਦੀਆਂ ਕੰਧਾਂ 'ਤੇ ਸਿਆਹੀ ਨਾਲ ਲਿਖ ਕੇ ਅਤੇ ਵੱਖ-ਵੱਖ ਥਾਈਂ ਪੋਸਟਰਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਕਾਰਨ ਸਨਸਨੀ ਫੈਲ ਗਈ। ਇਸ ਸੰਵੇਦਨਸ਼ੀਲ ਮਾਮਲੇ ਕਾਰਨ ਜਿੱਥੇ ਸਮੁੱਚਾ ਪੁਲਿਸ ਪ੍ਰਸਾਸ਼ਨ ਪੱਬਾਂ ਭਾਰ ਹੋਇਆ ਪਿਆ ਹੈ, ਉਥੇ ਹੀ ਲੋਕਾਂ 'ਚ ਵੀ ਡਰ 'ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। 



ਜ਼ਿਕਰੇਯੋਗ ਹੈ ਕਿ ਨਜ਼ਦੀਕੀ ਪਿੰਡ ਸਮੀਰੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਕਰੀਬ ਇਕ ਸਾਲ ਪਹਿਲਾਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਸਥਾਨਕ ਪੁਲਿਸ ਨੇ ਜਸਵੀਰ ਸਿੰਘ ਪੁੱਤਰ ਬਖਤਾਵਰ ਸਿੰਘ 'ਤੇ 7 ਦਸੰਬਰ 2016 ਨੂੰ ਆਈ. ਪੀ. ਸੀ. ਦੀ ਧਾਰਾ 295 ਏ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ 'ਚ ਕਰੀਬ 2 ਮਹੀਨੇ ਜ਼ੇਲ 'ਚ ਰਹਿਣ ਤੋਂ ਬਾਅਦ ਹੁਣ ਉਕਤ ਕਥਿਤ ਦੋਸ਼ੀ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਜਸਟਿਸ ਰਣਜੀਤ ਸਿੰਘ 'ਤੇ ਆਧਾਰਿਤ ਬਣਾਏ ਗਏ ਜ਼ਾਂਚ ਕਮਿਸ਼ਨ ਦੇ ਮੈਂਬਰਾਂ ਨੇ 3 ਕੁ ਦਿਨ ਪਹਿਲਾਂ ਹੀ ਉਕਤ ਪਿੰਡ 'ਚ ਪਹੁੰਚ ਕੇ ਇਸ ਬੇਅਦਬੀ ਦੇ ਮਾਮਲੇ ਸਬੰਧੀ ਪਿੰਡ 'ਚ ਪੁੱਛਗਿੱਛ ਵੀ ਕੀਤੀ ਸੀ ਪਰ ਬੀਤੀ ਰਾਤ ਉਕਤ ਸਮੁੱਚੇ ਪਿੰਡ ਦੀਆਂ ਕੰਧਾਂ ਅਤੇ ਟਿਊਬਵੈੱਲਾਂ ਦੀਆਂ ਕੰਧਾਂ ਸਮੇਤ ਕਈ ਸਥਾਨਾਂ 'ਤੇ ਸਿਆਹੀ ਨਾਲ ਲਿਖ ਕੇ ਅਤੇ ਪੋਸਟਰ ਚਿਪਕਾ ਕੇ ਉਕਤ ਕਥਿਤ ਦੋਸ਼ੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। 


ਇਸ ਤੋਂ ਇਲਾਵਾ ਉਸ ਦੇ ਘਰ ਦੇ ਮੁੱਖ ਦਰਵਾਜ਼ੇ ਨੂੰ ਵੀ ਅੱਗ ਲਗਾ ਦਿੱਤੀ ਗਈ। ਮਗਰ ਦਰਵਾਜ਼ਾ ਟੀਨ ਦਾ ਹੋਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚ ਗਿਆ। ਇਸ ਸਮੁੱਚੇ ਘਟਨਾਕ੍ਰਮ ਦੀ ਭਿਣਕ ਲੱਗਦੇ ਹੀ ਸੋਮਵਾਰ ਸਵੇਰੇ ਸਥਾਨਕ ਥਾਣਾ ਮੁਖੀ ਕੁਲਵੀਰ ਸਿੰਘ ਕੰਗ ਪੁਲਸ ਫੋਰਸ ਲੈ ਕੇ ਪਿੰਡ 'ਚ ਪਹੁੰਚੇ ਅਤੇ ਜਿਨ੍ਹਾਂ ਨੇ ਸਮੁੱਚੇ ਮਾਮਲੇ ਦੀ ਰਿਪੋਰਟ ਹਾਸਿਲ ਕੀਤੀ। ਥਾਣਾ ਮੁਖੀ ਕੰਗ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਪਿੰਡ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

ਇਸ ਸਬੰਧੀ ਸੰਪਰਕ ਕਰਨ 'ਤੇ ਡੀ. ਐੱਸ. ਪੀ. ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਉਕਤ ਪਿੰਡ 'ਚ ਕੰਧਾਂ 'ਤੇ ਲਿਖ ਕੇ ਕਥਿਤ ਦੋਸ਼ੀ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਉਦੋਂ ਵੀ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਉਕਤ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਦਾ ਪਤਾ ਲਗਾਇਆ ਜਾਵੇਗਾ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement