
ਫ਼ਰੀਦਕੋਟ- ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23458 ਆਫ 2017 ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਪਰਾਸ਼ਰ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਆਹ ਅਤੇ ਨਵੇਂ ਸਾਲ 'ਤੇ ਪਟਾਕੇ ਚਲਾਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ 31 ਜਨਵਰੀ 2018 ਤਕ ਜਾਰੀ ਰਹਿਣਗੇ।
ਹਾਈਕੋਰਟ ਨੇ ਆਦੇਸ਼ਾਂ 'ਚ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੇ। ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਦਿਵਾਲੀ ਅਤੇ ਗੁਰਪੁਰਬ ਦੇ ਵਿਸ਼ੇਸ਼ ਮੌਕੇ 'ਤੇ ਸਿਰਫ 3-3 ਘੰਟੇ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਸਨ ਅਤੇ ਪਟਾਕਿਆਂ ਦੇ ਲਾਇਸੈਂਸ ਵੀ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ।