ਹਵਾਰਾ ਨੂੰ ਚੰਡੀਗੜ੍ਹ ਜਾਂ ਪਟਿਆਲਾ ਜੇਲ ਤਬਦੀਲ ਕੀਤਾ ਜਾਵੇ: ਮਾਨ
Published : Jan 1, 2018, 11:27 pm IST
Updated : Jan 1, 2018, 5:57 pm IST
SHARE ARTICLE

ਫ਼ਤਿਹਗੜ੍ਹ ਸਾਹਿਬ, 1 ਜਨਵਰੀ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ 'ਤੇ ਦਿੱਲੀ ਤਿਹਾੜ ਜੇਲ ਦੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਤਸ਼ੱਦਦ ਦਾ ਨੋਟਿਸ ਲੈਂਦਿਆਂ ਭਾਈ ਹਵਾਰਾ ਨੂੰ ਤੁਰਤ ਚੰਡੀਗੜ੍ਹ ਜਾਂ ਪਟਿਆਲਾ ਜੇਲ ਵਿਚ ਤਬਦੀਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਵਾਲੇ ਅਮਲ ਹਨ ਕਿ ਇਕ ਪਾਸੇ ਸ. ਪ੍ਰਕਾਸ਼ ਸਿੰਘ ਬਾਦਲ ਤੇ ਬਾਦਲ ਦਲੀਏ ਕੇਂਦਰ ਦੀ ਭਾਜਪਾ ਸਰਕਾਰ ਨਾਲ ਭਾਈਵਾਲੀ ਰਖਦੇ ਆ ਰਹੇ ਹਨ ਅਤੇ ਦੂਜੇ ਪਾਸੇ ਅਪਣੇ-ਆਪ ਨੂੰ ਸਿੱਖ ਕੌਮ ਤੇ ਪੰਜਾਬ ਸੂਬੇ ਦੇ ਹਿਤੈਸੀ ਅਖ਼ਵਾਉਣ ਦੇ 


ਅਖ਼ਬਾਰਾਂ ਵਿਚ ਦਾਅਵੇ ਵੀ ਕਰ ਰਹੇ ਹਨ। ਜਦ ਜਥੇਦਾਰ ਅਕਾਲ ਤਖ਼ਤ ਨਾਲ ਅਤੇ ਹੋਰਨਾਂ ਬੰਦੀ ਸਿੰਘਾਂ ਨਾਲ ਹੁਕਮਰਾਨ ਅਣਮਨੁੱਖੀ ਅਤੇ ਗ਼ੈਰ-ਇਨਸਾਨੀਅਤ ਜ਼ਬਰ-ਜੁਲਮ ਕਰਦੇ ਆ ਰਹੇ ਹਨ ਤਾਂ ਉਨ੍ਹਾਂ ਨਾਲ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਦਲੀਏ ਕਿਸ ਬਿਨ੍ਹਾਂ ਤੇ ਅਤੇ ਕਿਸ ਦਲੀਲ 'ਤੇ ਸਾਂਝ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤਕ ਤਾਂ ਕੇਂਦਰ ਦੀ ਬਾਦਲਾਂ ਦੀ ਭਾਈਵਾਲ ਮੋਦੀ ਹਕੂਮਤ ਨੇ ਸਿੱਖ ਕੌਮ ਦੇ ਕਿਸੇ ਵੀ ਕਾਤਲ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਕਾਨੂੰਨ ਸਜ਼ਾਵਾਂ ਦਿਤੀਆਂ ਹਨ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement