ਹਿਮਾਚਲ ਨੂੰ ਛੱਡ ਕੇ ਉੱਤਰੀ ਭਾਰਤ ਵਿਚ ਹਾਲੇ ਹੀ ਸੱਭ ਤੋਂ ਘੱਟ ਹਨ ਪੰਜਾਬ 'ਚ ਬਿਜਲੀ ਦਰਾਂ : ਕੈਪਟਨ
Published : Oct 25, 2017, 12:32 am IST
Updated : Oct 24, 2017, 7:02 pm IST
SHARE ARTICLE

ਚੰਡੀਗੜ੍ਹ, 24 ਅਕਤੂਬਰ (ਸਸਸ): ਵਿਰੋਧੀ ਧਿਰ ਵਲੋਂ ਲਾਏ ਜਾ ਰਹੇ ਝੂਠੇ ਦੋਸ਼ਾਂ ਅਤੇ ਮੀਡੀਆ ਦੇ ਇਕ ਹਿੱਸੇ ਵਿਚ ਕੀਤੇ ਗਏ ਕੂੜ ਪ੍ਰਚਾਰ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਉੱਤਰੀ ਖ਼ਿੱਤੇ 'ਚ ਪੰਜਾਬ ਵਿਚ ਸੱਭ ਤੋਂ ਘੱਟ ਦਰਾਂ 'ਤੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।ਵਿਰੋਧੀ ਧਿਰ 'ਤੇ ਝੂਠੇ ਬਿਆਨਾਂ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਤੱਥਾਂ ਨੂੰ ਘੋਖੇ ਬਗ਼ੈਰ ਨਿਰਾਧਾਰ ਦੋਸ਼ ਲਾਉਣ ਲਈ ਮੀਡੀਆ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਸਲ ਤੱਥ ਇਹ ਹਨ ਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬੀਤੇ ਦਿਨ ਬਿਜਲੀ ਦਰਾਂ ਵਿਚ ਮਾਮੂਲੀ ਵਾਧੇ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਪੂਰੇ ਉੱਤਰੀ ਭਾਰਤ ਵਿਚ ਪੰਜਾਬ 'ਚੋਂ ਸੱਭ ਤੋਂ ਘੱਟ ਦਰਾਂ 'ਤੇ ਬਿਜਲੀ ਦਿਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਤੱਥ ਵਿਰੋਧੀ ਧਿਰ ਵਲੋਂ ਲਾਏ ਜਾ ਰਹੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵਲੋਂ ਪੂਰੀ ਤਰ੍ਹਾਂ ਝੂਠੇ ਬਿਆਨ ਦਿਤੇ ਜਾ ਰਹੇ ਹਨ ਜੋ ਕਿ ਤੱਥਾਂ ਨਾਲ ਕਿਸੇ ਵੀ ਤਰ੍ਹਾਂ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਅਸਲ 'ਚ ਇਹ ਬਿਆਨ ਸਿਆਸਤ ਤੋਂ ਪ੍ਰੇਰਿਤ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਵਿਚ ਉਸਾਰੂ ਵਿਰੋਧ ਕਰਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਘਟਾਉਣ ਲਈ ਨਾਂਹ-ਪੱਖੀ ਏਜੰਡਾ ਪੇਸ਼ ਕਰ ਰਹੇ ਹਨ ਅਤੇ ਅਜਿਹਾ ਕਰ ਕੇ ਉਹ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਹੋਈ ਗੁਰਦਾਸਪੁਰ ਦੀ ਚੋਣ ਅਤੇ ਇਸ ਤੋਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਇਨ੍ਹਾਂ ਪਾਰਟੀਆਂ ਨੂੰ ਪਹਿਲਾਂ ਹੀ ਬੁਰੀ ਤਰ੍ਹਾਂ ਨਾਕਾਰ ਦਿਤਾ ਹੈ ਅਤੇ ਇਹ ਝੂਠੇ ਤੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਬਿਆਨ ਜਾਰੀ ਕਰਨ ਨਾਲ ਇਹ ਪਾਰਟੀਆਂ ਲੋਕਾਂ ਤੋਂ ਨਿੱਖੜ ਜਾਣਗੀਆਂ।


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੰਕੜੇ ਪੇਸ਼ ਕਰਦੇ ਹੋਏ ਦਸਿਆ ਕਿ ਬਿਜਲੀ ਦਰਾਂ ਵਿਚ ਸੋਧ ਤੋਂ ਬਾਅਦ ਘਰੇਲੂ ਸ਼੍ਰੇਣੀ ਲਈ ਬਿਜਲੀ ਦਰ 6.03 ਰੁਪਏ ਪ੍ਰਤੀ ਯੂਨਿਟ ਮਿਲੇਗੀ ਜਦਕਿ ਹਰਿਆਣਾ ਵਿਚ 6.42 ਰੁਪਏ, ਦਿੱਲੀ ਵਿਚ 7.65 ਰੁਪਏ, ਰਾਜਸਥਾਨ ਵਿਚ 6.98 ਰੁਪਏ ਅਤੇ ਉੱਤਰ ਪ੍ਰਦੇਸ਼ ਵਿਚ 6.31 ਰੁਪਏ ਪ੍ਰਤੀ ਯੂਨਿਟ ਦਰ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਹੀ ਇਕੋ-ਇਕ ਸੂਬਾ ਹੈ ਜਿਥੇ ਘਰੇਲੂ ਬਿਜਲੀ ਦਰਾਂ 4.70 ਰੁਪਏ ਪ੍ਰਤੀ ਯੂਨਿਟ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੁੱਝ ਹੋਰ ਹਿੱਸਿਆਂ ਵਿਚ ਹੋਰ ਵੀ ਵੱਧ ਹਨ ਜਿਨ੍ਹਾਂ ਵਿਚ ਮਹਾਰਾਸ਼ਟਰ ਵਿਚ 9.91 ਰੁਪਏ, ਮੱਧ ਪ੍ਰਦੇਸ਼ ਵਿਚ 6.63 ਰੁਪਏ ਅਤੇ ਆਂਧਰਾ ਪ੍ਰਦੇਸ਼ ਵਿਚ 6.94 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੈ।ਬੁਲਾਰੇ ਅਨੁਸਾਰ ਇਸੇ ਤਰ੍ਹਾਂ ਹੀ ਪੰਜਾਬ ਵਿਚ ਐਨ.ਡੀ.ਐਸ. ਜਾਂ ਵਪਾਰਕ ਬਿਜਲੀ ਦਰਾਂ 7.74 ਰੁਪਏ ਪ੍ਰਤੀ ਯੂਨਿਟ ਹਨ ਜਦਕਿ ਇਸ ਦੇ ਮੁਕਾਬਲੇ ਵਿਚ ਹਰਿਆਣਾ ਵਿਚ 8.76 ਰੁਪਏ ਪ੍ਰਤੀ ਯੂਨਿਟ ਹਨ। ਦਿੱਲੀ ਵਿਚ 12.21 ਰੁਪਏ, ਰਾਜਸਥਾਨ ਵਿਚ 8.94 ਰੁਪਏ, ਉੱਤਰ ਪ੍ਰਦੇਸ਼ ਵਿੱਚ 11.37 ਰੁਪਏ ਪ੍ਰਤੀ ਯੂਨਿਟ ਹੈ ਜਦਕਿ ਹਿਮਾਚਲ ਪ੍ਰਦੇਸ਼ ਵਿਚ ਇਹ ਦਰ 6.75 ਰੁਪਏ ਪ੍ਰਤੀ ਯੂਨਿਟ ਹੈ। ਇਸੇ ਤਰ੍ਹਾਂ ਹੀ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿਚ ਕ੍ਰਮਵਾਰ 12.60 ਰੁਪਏ, 8.84 ਰੁਪਏ ਅਤੇ 10.21 ਰੁਪਏ ਪ੍ਰਤੀ ਯੂਨਿਟ ਹੈ।ਉਦਯੋਗਿਕ ਸ਼੍ਰੇਣੀ ਵਿੱਚ ਪੰਜਾਬ ਸਰਕਾਰ ਵੱਲੋਂ ਐਸ.ਪੀ. ਵਿਚ ਸਬਸਿਡੀ ਦਰਾਂ 'ਤੇ ਬਿਜਲੀ ਦੀ ਦਰ 4.99 ਰੁਪਏ ਪ੍ਰਤੀ ਯੂਨਿਟ ਜਦਕਿ ਦਰਮਿਆਨੀ ਅਤੇ ਵੱਡੇ ਉਦਯੋਗ ਲਈ ਸਬਸਿਡੀ 'ਤੇ ਪੰਜ ਰੁਪਏ ਪ੍ਰਤੀ ਯੂਨਿਟ ਮੁਹੱਈਆ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਹਰਿਆਣਾ ਵਿੱਚ ਐਸ.ਪੀ., ਐਮ.ਪੀ. ਅਤੇ ਐਲ.ਐਸ. ਉਦਯੋਗ ਲਈ ਦਰਾਂ ਕ੍ਰਮਵਾਰ 6.87 ਰੁਪਏ, 8.50 ਅਤੇ 8.14 ਰੁਪਏ ਪ੍ਰਤੀ ਯੂਨਿਟ ਹਨ ਜਦਕਿ ਦਿੱਲੀ ਵਿੱਚ ਇਹ ਦਰਾਂ ਕ੍ਰਮਵਾਰ 10.95, 12.39 ਅਤੇ 10.09 ਪ੍ਰਤੀ ਯੂਨਿਟ ਹਨ।ਪੰਜਾਬ ਦੇ ਸਬੰਧ ਵਿਚ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਇਸ ਵਲੋਂ ਖੇਤੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾਰਹੀ ਹੈ ਜਦਕਿ ਇਸ ਤੋਂ ਇਲਾਵਾ ਘਰੇਲੂ ਖਪਤ ਲਈ ਇਕ ਕਿਲੋਵਾਟ ਦੇ ਕੁਨੈਕਸ਼ਨ ਦੇ ਦਾਇਰੇ ਹੇਠ ਆਉਂਦੀਆਂ ਅਨੁਸੂਚਿਤ ਜਾਤੀਆਂ, ਗ਼ਰੀਬੀ ਰੇਖਾਂ ਤੋਂ ਹੇਠਾਂ ਵਾਲੀਆਂ ਗ਼ੈਰ-ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਮੁਹਈਆ ਕਰਵਾਏ ਜਾ ਰਹੇ ਹਨ।

SHARE ARTICLE
Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement