
ਵਿਧਾਨ ਸਭਾ ਦਾ ਕੀਤਾ ਜਾਵੇਗਾ ਘਿਰਾਉ: ਸੁਖਬੀਰ ਬਾਦਲ
ਸ੍ਰੀ ਅਨੰਦਪੁਰ ਸਾਹਿਬ,1 ਮਾਰਚ (ਸੁਖਵਿੰਦਰਪਾਲ ਸਿੰਘ ਸੁੱਖੂ, ਕੁਲਵਿੰਦਰ ਜੀਤ ਸਿੰਘ): ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਆਸੀ ਕਾਨਫ਼ਰੰਸ ਕੀਤੀ ਗਈ। ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ਨੂੰ ਰਗੜੇ ਲਾÀੁਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਹਾਸਲ ਕਰਨ ਲਈ ਗੁਟਕਾ ਸਾਹਿਬ ਦੀ ਝੂਠੀ ਕਸਮ ਖਾ ਕੇ ਪੰਜਾਬੀਆਂ ਨੂੰ ਝੂਠੇ ਲਾਰੇ ਲਾ ਕੇ ਵੱਡੀਆਂ ਵੱਡੀਆਂ ਗੱਲਾਂ ਕਰ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਸਾਡੇ ਵਲੋਂ ਚਲਾਈਆਂ ਸਾਰੀਆਂ ਭਲਾਈ ਸਕੀਮਾਂ ਬੰਦ ਕਰ ਦਿਤੀਆਂ ਗਈਆਂ, ਕਿਸਾਨ ਖ਼ੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ, ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀ ਮਿਲ ਰਹੀਆਂ, ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਬਾਦਲ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦਾ ਸ਼ੈਸ਼ਨ ਸ਼ੁਰੂ ਹੁੰਦਿਆਂ ਹੀ ਪਹਿਲੇ ਹੀ ਦਿਨ ਅਕਾਲੀ ਤੇ
ਭਾਜਪਾ ਵਲੋਂ ਅਸੈਂਬਲੀ ਦਾ ਘਿਰਾਉ ਕੀਤਾ ਜਾਵੇਗਾ।ਕਾਨਫ਼ਰੰਸ ਨੂੰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਕੀਤਾ।ਪ੍ਰਿੰ. ਸੁਰਿੰਦਰ ਸਿੰਘ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਭਾਜਪਾ ਨੇਤਾ ਡਾਕਟਰ ਪਰਮਿੰਦਰ ਸ਼ਰਮਾ, ਮਦਨ ਮੋਹਨ ਮਿੱਤਲ ਸਮੇਤ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਮਨਿੰਦਰਪਾਲ ਸਿੰਘ ਗੂੰਬਰ, ਠੇਕੇਦਾਰ ਗੁਰਨਾਮ ਸਿੰਘ, ਬੀਬੀ ਸਤਵਿੰਦਰ ਕੌਰ ਧਾਰੀਵਾਲ, ਬੀਬੀ ਕੁਲਵਿੰਦਰ ਕੌਰ ਵਿਰਕ, ਸੋਹਨ ਸਿੰਘ ਠੰਡਲ, ਮਨਜਿੰਦਰ ਸਿੰਘ ਬਰਾੜ ਸਮੇਤ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।