ਇੰਸਪੈਕਟਰ ਬਿਕਰਮ ਸਿੰਘ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ
Published : Jan 30, 2018, 1:42 pm IST
Updated : Jan 30, 2018, 8:12 am IST
SHARE ARTICLE

ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਬੌਖ਼ਲਾਹਟ ਵਿਚ ਆਏ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਚੌਕਸੀ ਵਧਾਈ ਹੋਈ ਹੈ। ਪਰ ਹੁਣ 'ਵਿੱਕੀ ਗੌਂਡਰ ਸਰਾਵਾਂ ਬੋਦਲਾ' ਨਾਂ ਦੀ ਫੇਸਬੁੱਕ ਆਈਡੀ ਤੋਂ ਗੌਂਡਰ ਦਾ ਐਨਕਾਊਂਟਰ ਕਰਨ ਵਾਲੇ ਇੰਸਪੈਕਟਰ ਬਿਕਰਮ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਫੇਸਬੁੱਕ 'ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ 'ਯਾਰੀ ਲਾ ਕੇ ਗੱਦਾਰੀ ਕਰਨ ਵਾਲੇ ਬਿਕਰਮ ਬਰਾੜ ਨੂੰ ਬਹੁਤ ਜਲਦ ਵੀਰਾਂ ਕੋਲ ਭੇਜ ਦਿੱਤਾ ਜਾਵੇਗਾ, ਜੋ ਇਹਨੇ ਕੀਤਾ ਬਹੁਤ ਮਾੜਾ ਕੀਤਾ। ਅਸੀਂ ਬਹੁਤ ਜਲਦੀ ਬਦਲਾ ਲਵਾਂਗੇ। ਸੋਸ਼ਲ ਮੀਡੀਆ 'ਤੇ ਦਿੱਤੀ ਇਸ ਧਮਕੀ ਵਿਚ ਵਿਕਰਮ ਬਰਾੜ ਅਤੇ ਉਸ ਦੇ ਪਿਤਾ ਰਵਿੰਦਰ ਬਰਾੜ ਦੀ ਤਸਵੀਰ ਨੂੰ ਗੱਦਾਰ ਲਿਖ ਕੇ ਸ਼ੇਅਰ ਕੀਤਾ ਗਿਆ ਹੈ ਅਤੇ ਦੋਵਾਂ ਨੂੰ ਸਿੱਖ ਮੁੰਡਿਆਂ ਦਾ ਕਾਤਲ ਦੱਸਿਆ ਗਿਆ ਹੈ।



ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿੱਕੀ ਗੌਂਡਰ ਦੇ ਮਾਮਾ ਗੁਰਭੇਜ ਸਿੰਘ ਨੇ ਵੀ ਪੁਲਿਸ ਇੰਸਪੈਕਟਰ ਬਿਕਰਮ ਬਰਾੜ ਨੂੰ ਗੌਂਡਰ ਦਾ ਕਲਾਸਮੇਟ ਦੱਸਦਿਆਂ ਦੋਵਾਂ ਨੂੰ ਇਕ ਦੂਜੇ ਦੇ ਸੰਪਰਕ ਵਿਚ ਹੋਣ ਦੀ ਗੱਲ ਆਖੀ ਸੀ ਅਤੇ ਇੰਸਪੈਕਟਰ ਬਰਾੜ 'ਤੇ ਧੋਖੇ ਨਾਲ ਗੌਂਡਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਜਦੋਂ ਕਿ ਦੂਜੇ ਪਾਸੇ ਇੰਸਪੈਕਟਰ ਬਿਕਰਮ ਬਰਾੜ ਨੇ ਗੌਂਡਰ ਦੇ ਪਰਿਵਾਰ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੌਂਡਰ ਕਦੇ ਵੀ ਉਸ ਦਾ ਕਲਾਸਮੇਟ ਨਹੀਂ ਰਿਹਾ ਅਤੇ ਨਾ ਹੀ ਗੌਂਡਰ ਨਾਲ ਉਸ ਦਾ ਕੋਈ ਸੰਪਰਕ ਸੀ।


ਉੱਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸੂਬੇ ਵਿਚ ਪੁਲਿਸ ਦੀ ਪਕੜ ਤੋਂ ਬਾਹਰ ਚੱਲ ਰਹੇ ਗੈਂਗਸਟਰਾਂ ਖਿਲਾਫ਼ ਕਾਰਵਾਈ ਜਾਰੀ ਰੱਖੀ ਜਾਵੇਗੀ ਅਤੇ ਉਹ ਜ਼ਿਆਦਾ ਸਮੇਂ ਤੱਕ ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹਿ ਸਕਦੇ। ਉਨ੍ਹਾਂ ਇਹ ਵੀ ਆਖਿਆ ਕਿ ਭਾਵੇਂ ਗੈਂਗਸਟਰਾਂ ਨੂੰ ਕਾਨੂੰਨੀ ਕਾਰਵਾਈ 'ਚੋਂ ਲੰਘਣਾ ਹੋਵੇਗਾ ਪਰ ਸੂਬਾ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰੇਗੀ।

SHARE ARTICLE
Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement