ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਲਾਇਆ ਧਰਨਾ
Published : Feb 27, 2018, 2:04 am IST
Updated : Feb 26, 2018, 8:34 pm IST
SHARE ARTICLE

ਪਟਿਆਲਾ, 26 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਹੈੱਡ ਆਫ਼ਿਸ ਧਨੇਠਾ ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਵਿਭਾਗ ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਸੂਬਾ ਪਧਰੀ ਧਰਨਾ ਅਤੇ ਰੋਸ ਰੈਲੀ ਵਰਿੰਦਰ ਸਿੰਘ ਮੋਮੀ ਸੂਬਾ ਪ੍ਰਧਾਨ, ਕੁਲਦੀਪ ਸਿੰਘ ਬੁਢੇਵਾਲ ਸੂਬਾ ਜਨਰਲ ਸਕੱਤਰ ਅਤੇ ਸੋਰਵ ਕਿੰਗਰ ਸਬ ਕਮੇਟੀ/ਦਫ਼ਤਰੀ ਸਟਾਫ਼ ਪ੍ਰਧਾਨ ਦੀ ਅਗਵਾਈ ਵਿੱਚ ਕੀਤਾ ਗਿਆ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਵਰਕਰ ਪਰਵਾਰਾਂ ਅਤੇ ਬੱਚਿਆਂ ਸਮੇਤ ਬੰਸਤੀ ਰੰਗ ਵਿਚ ਸੱਜ ਕੇ ਵੱਧ ਚੜ੍ਹ੍ਹ ਕੇ ਸ਼ਾਮਲ ਹੋਏ । ਆਗੂਆਂ ਨੇ ਦਸਿਆ ਕਿ ਵਿਭਾਗ ਵਿਚ ਲੰਮੇ ਸਮੇਂ ਤੋਂ ਇੰਨਲਿਸਟਮੈਂਟ ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੁਸਾਈਟੀਆਂ ਆਦਿ ਰਾਹੀਂ ਜਲ ਸਪਲਾਈ ਸਕੀਮਾਂ ਅਤੇ ਦਫ਼ਤਰਾਂ ਵਿਚ ਕਾਮੇ ਵੱਖ-ਵੱਖ ਪੋਸਟਾਂ 'ਤੇ ਕੰਮ ਕਰਦੇ ਆ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਅਤੇ ਵਿਭਾਗ ਵਲੋਂ ਵਰਕਰਾਂ ਦੇ ਭਵਿੱਖ ਲਈ ਕੁੱਝ ਨਹੀਂ ਕੀਤਾ ਜਾ ਰਿਹਾ।  ਬੁਲਾਰਿਆਂ ਨੇ ਦਸਿਆ ਕਿ ਜੇਕਰ ਵਿਭਾਗ ਵਲੋਂ ਸਮੂਹ ਕਾਮਿਆਂ ਨੂੰ ਵਿਭਾਗ ਵਿਚ ਸਿੱਧੇ ਸ਼ਾਮਲ ਕਰ ਲਿਆਂ ਜਾਂਦਾ ਹੈ ਤਾਂ ਵਿਭਾਗ ਨੂੰ 67.00 ਲੱਖ ਰੁਪਏ ਮਾਸਿਕ ਫ਼ਾਇਦਾ ਹੋ ਜਾਵੇਗਾ ਅਤੇ ਸਮੂਹ ਵਰਕਰਾਂ ਦਾ ਭਵਿੱਖ ਵੀ ਸੁਰੱਖਿਅਤ ਹੋ ਜਾਵੇਗਾ ਪ੍ਰੰਤੂ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਤੋਂ ਮੁਕਰਿਆ ਜਾ ਰਿਹਾ ਹੈ ਜਿਸ ਕਰ ਕੇ ਜਥੇਬੰਦੀ ਨੇ ਇਸ ਦੀ ਨਿਖੇਧੀ ਕੀਤੀ।


ਧਰਨੇ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਖ਼ਜ਼ਾਨਚੀ ਜਸਪ੍ਰੀਤ ਸਿੰਘ, ਸਬ ਕਮੇਟੀ ਜਨਰਲ ਸਕੱਤਰ ਸੁਨੀਤਾ, ਸਬ ਕਮੇਟੀ ਖ਼ਜ਼ਾਨਚੀ ਸੰਦੀਪ ਕੌਰ, ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ, ਹਾਕਮ ਸਿੰਘ ਧਨੇਠਾ, ਸੁਰੇਸ਼ ਕੁਮਾਰ, ਕੁਲਵੰਤ ਸਿੰਘ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਧਰਨੇ ਵਿਚ ਜਥੇਬੰਦੀ ਵਲੋਂ ਵਿਸ਼ੇਸ਼ ਤੌਰ 'ਤੇ ਮਤਾ ਪਾਸ ਕੀਤਾ ਗਿਆ ਕਿ ਜਿਸ ਵਿਚ ਯੂਨੀਅਨ ਵਲੋਂ ਬਠਿੰਡਾ ਅਤੇ ਰੋਪੜ ਥਰਮਲ ਪਲਾਂਟਾਂ ਦੇ ਦੋ ਯੂਨਿਟ ਬੰਦ ਕਰਨ ਤੇ ਥਰਮਲ ਪਲਾਂਟ ਮੋਰਚੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਠੇਕਾ ਸੰਘਰਸ਼ ਮੋਰਚਾ ਪੰਜਾਬ ਵਿਚ ਸ਼ਾਮਲ ਜਨਤਕ ਜਥੇਬੰਦੀਆਂ ਦੇ ਆਗੂਆਂ ਵਿਰੁਧ ਕਾਲੇ-ਕਾਨੂੰਨ ਦੀ ਵੀ ਨਿਖੇਧੀ ਕੀਤੀ ਹੈ। ਜਥੇਬੰਦੀ ਵਲੋਂ 8 ਮਾਰਚ ਨੂੰ ਔਰਤ ਦਿਵਸ ਵਾਲੇ ਦਿੰਨ ਜਥੇਬੰਦੀ ਦੇ ਪਰਵਾਰਾਂ ਵਲੋਂ ਪ੍ਰੋਗਰਾਮ ਕੀਤਾ ਜਾਵੇਗਾ। ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਜੇਕਰ ਜਲਦੀ ਹੀ ਵਰਕਰਾਂ ਦੀਆਂ ਸਮੂਹ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪਿੰਡਾਂ ਵਿਚ ਝੰਡਾ ਮਾਰਚ ਕਰਦੇ ਹੋਏ ਵਿਭਾਗ ਦੇ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement