ਕਹੀ ਨਾਲ ਵੱਢਿਆ ਪਿੰਡ ਦਾ ਸਰਪੰਚ ਤੇ ਠੇਕੇਦਾਰ
Published : Sep 10, 2017, 2:05 pm IST
Updated : Sep 10, 2017, 8:35 am IST
SHARE ARTICLE

ਸਰਦੂਲਗੜ੍ਹ ਦੇ ਪਿੰਡ ਬਰਨ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕੋ ਜਗ੍ਹਾ ਤੋਂ ਖੂਨ ਨਾਲ ਲੱਥ-ਪੱਥ ਦੋ ਲਾਸ਼ਾਂ ਮਿਲੀਆਂ। ਪਿੰਡ ਵਾਸੀਆਂ ਨੂੰ ਪਿੰਡ ਦੇ ਬਾਹਰ ਖੇਤਾਂ ਵਿੱਚ ਮੌਜੂਦਾ ਸਰਪੰਚ ਜੁਗਰਾਜ ਸਿੰਘ ਅਤੇ ਉਸ ਕੋਲੋਂ ਜਮੀਨ ਠੇਕੇ ਤੇ ਲੈਣ ਵਾਲੇ ਦੀਦਾਰ ਸਿੰਘ ਦੀਆਂ ਲਾਸ਼ਾਂ ਪਈਆਂ ਹੋਣ ਦੀ ਜਾਣਕਾਰੀ ਮਿਲੀ। ਘਟਨਾ ਦੀ ਖਬਰ ਮਿਲਦਿਆਂ ਹੀ ਸਰਦੂਲਗੜ੍ਹ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਦੇ ਮੁਰਦਾ ਹਾਊਸ ਵਿੱਚ ਰਖਵਾ ਦਿੱਤਾ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਤੇ ਭਰਾ ਸੁਖਦੀਪ ਸਿੰਘ ਨੇ ਦੱਸਿਆ ਕਿ ਉਹ ਖੇਤ ਵਿੱਚ ਪਾਣੀ ਲਗਾਉਣ ਲਈ ਆਏ ਸਨ ਕਿ ਉਹਨਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਇਸਦੇ ਨਾਲ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੁੰ ਕਿਸੇ 'ਤੇ ਵੀ ਸ਼ੱਕ ਨਹੀਂ ਹੈ।


ਘਟਨਾ ਦੀ ਸੂਚਨਾ ਮਿਲਦਿਆ ਹੀ ਜ਼ਿਲ੍ਹੇ ਦੇ ਪੁਲਿਸ ਮੁਖੀ ਪਰਮਬੀਰ ਸਿੰਘ ਪਰਮਾਰ ਅਤੇ ਸਰਦੂਲਗੜ੍ਹ ਦੇ ਡੀ.ਐਸ.ਪੀ.ਸੰਜੀਵ ਗੋਇਲ ਨੇ ਘਟਨਾ ਵਾਲੀ ਥਾਂ ਦਾ ਜਾਇਜਾ ਲਿਆ। ਪੁਲਿਸ ਨੇ ਦੋਵੇਂ ਮ੍ਰਿਤਕ ਦੇਹਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਬ ਡਵਿਜਨਲ ਹਸਪਤਾਲ ਸਰਦੂਲਗੜ੍ਹ ਵਿੱਚ ਭੇਜ ਦਿੱਤਾ ਹੈ। ਡੀ ਐਸ ਪੀ ਸੰਜੀਵ ਗੋਇਲ ਨੇ ਦੱਸਿਆ ਕਿ ਦੋਹਾਂ ਦਾ ਕਹੀ ਮਾਰਕੇ ਕਤਲ ਕੀਤਾ ਗਿਆ ਹੈ। ਤੇ ਉਹਨਾ ਕਿਹਾ ਇਸ ਮਾਮਲੇ ਬਾਰੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement