ਕੈਨੇਡਾ ਦੀ ਐਮ ਪੀ ਰੂਬੀ ਸਹੋਤਾ ਦਾ ਸਨਮਾਨ ਅੱਜ
Published : Feb 20, 2018, 1:34 am IST
Updated : Feb 19, 2018, 8:04 pm IST
SHARE ARTICLE

ਖਮਾਣੋਂ, 19 ਫ਼ਰਵਰੀ (ਨਵਨੀਤ ਕੁਮਾਰ ਟੋਨੀ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਨਾਲ ਕੈਨੇਡਾ ਦੇ ਐਮ ਪੀ ਰੁਬੀ ਸਹੋਤਾ ਭਾਰਤ ਦੌਰੇ 'ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸ਼ਾਹੀ ਨੇ ਦਸਿਆ ਕਿ ਬੀਬੀ ਸਹੋਤਾ ਦਾ ਭਾਰਤ ਆਉਣ 'ਤੇ ਕਾਲੇਵਾਲ ਤੇ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਵਲੋਂ ਸਵਾਗਤੀ ਸਮਾਗਮ ਵਿਚ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰਬੰਸ ਸਿੰਘ ਜੰਡਾਲੀ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਡਿਕਸੀ (ਟੋਰਾਂਟੋ) ਅਤੇ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸਾਬਕਾ ਜਨਰਲ ਸਕੱਤਰ ਦੀ ਧੀ ਬੀਬੀ ਰੂਬੀ ਸਹੋਤਾ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਅਪਣੇ ਰਿਸ਼ਤੇਦਾਰ ਅਪਣੀ ਮਾਸੀ ਦੇ ਘਰ ਪਿੰਡ ਹਰਗਣਾਂ ਵਿਖੇ ਆ ਰਹੀ ਹੈ। 


ਜ਼ਿਕਰਯੋਗ ਹੈ ਕਿ ਰੂਬੀ ਸਹੋਤਾ, ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਸ਼ਾਹੀ ਦੀ ਮਾਸੀ ਦੀ ਬੇਟੀ ਹੈ। ਇਸ ਮੌਕੇ ਬਲਜੀਤ ਸਿੰਘ ਭੁੱਟਾ, ਅਵਤਾਰ ਸਿੰਘ ਰਿਆ, ਬਲਜਿੰਦਰ ਸਿੰਘ ਬੌੜ, ਜਗਤਾਰ ਸਿੰਘ ਦਮਹੇੜੀ,ਦਵਿੰਦਰ ਸਿੰਘ ਮਾਜਰੀ, ਸੁਖਵਿੰਦਰ ਸਿੰਘ ਨਾਗਰਾ, ਅੰਮ੍ਰਿਤਪਾਲ ਸਿੰਘ ਕਾਹਲੋਂ, ਹਰਜਿੰਦਰ ਸਿੰਘ ਸੇਖੋਂ, ਜਸਪਾਲ ਸਿੰਘ, ਜਰਨੈਲ ਸਿੰਘ ਰਾਏਪੁਰ, ਲਾਲੀ ਜੱਲੋਵਾ, ਜਗਜੀਤ ਸਿੰਘ, ਅਵਤਾਰ ਸਿੰਘ ਮੁਸਤਫਾਬਾਦ ਆਦਿ ਵੱਲੋਂ ਬੀਬੀ ਰੂਬੀ ਸਹੋਤਾ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

SHARE ARTICLE
Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement