ਕੈਪਟਨ ਸਰਕਾਰ ਪੰਜਾਬ ਨੂੰ ਪਸ਼ੂਧਨ ਪਖੋਂ ਦੇਸ਼ ਦਾ ਮੋਹਰੀ ਸੂਬਾ ਬਣਾਏਗੀ : ਧਰਮਸੋਤ
Published : Dec 3, 2017, 10:35 pm IST
Updated : Dec 3, 2017, 5:05 pm IST
SHARE ARTICLE

ਪਟਿਆਲਾ, 3 ਦਸੰਬਰ (ਬਲਵਿੰਦਰ ਸਿੰਘ ਭੁੱਲਰ): ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵਲੋਂ ਫ਼ੈਡਰੇਸ਼ਨ ਆਫ਼ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 10ਵੀਂ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ-2017 ਦੇ ਤੀਜੇ ਦਿਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸ਼ਿਰਕਤ ਕੀਤੀ।
ਇਸ ਮੌਕੇ ਪਸ਼ੂ ਪਾਲਕਾਂ ਅਤੇ ਆਮ ਲੋਕਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਪੰਜਾਬ ਨੂੰ ਪਸ਼ੂਧਨ ਦੀ ਹਰ ਸ਼੍ਰੇਣੀ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।  
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿਤਾ ਕਿ ਉਹ ਇਸ ਮਸ਼ੀਨੀ ਯੁਗ 'ਚ ਅਪਣੇ ਵਿਹਲੇ ਸਮੇਂ ਦੀ ਸਦਵਰਤੋਂ ਸਹਾਇਕ ਧੰਦੇ ਅਪਣਾ ਕੇ ਵਾਧੂ ਮੁਨਾਫ਼ਾ ਕਮਾਉਣ ਲਈ ਕਰਨ, ਕਿਉਂਕਿ ਡੇਅਰੀ ਧੰਦੇ ਸਮੇਤ ਸੂਰ, ਮਧੂਮੱਖੀ, ਬਕਰੀ, ਸੂਰ ਤੇ ਮੱਛੀ ਆਦਿ ਪਾਲਣ ਨਾਲ ਜਿਥੇ ਬੇਰੁਜ਼ਗਾਰੀ ਦੂਰ ਹੋਵੇਗੀ, ਉਥੇ ਦੇਸ਼ ਅੰਦਰ ਭੋਜਨ ਸੁਰੱਖਿਆ ਵੀ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀਬਾੜੀ ਵਿਭਿੰਨਤਾ ਪ੍ਰੋਗਰਾਮ ਰਾਹੀਂ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਦੇ ਉਪਰਾਲਿਆਂ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਪ੍ਰਫੁਲਤ ਕਰਨ ਲਈ ਯਤਨਸ਼ੀਲ ਹੈ।
ਸ. ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨੀ ਪ੍ਰਤੀ ਫ਼ਿਕਰਮੰਦੀ ਦਾ ਜ਼ਿਕਰ ਕਰਦਿਆਂ ਦਸਿਆ ਕਿ ਉਨ੍ਹਾਂ ਨੇ ਹੀ 2006 'ਚ ਇਸ ਚੈਂਪੀਅਨਸ਼ਿਪ ਦਾ ਮੁੱਢ ਬੰਨ੍ਹਿਆ ਜਿਸ ਦੇ ਨਤੀਜੇ ਵਜੋਂ ਪਸ਼ੂ ਪਾਲਕਾਂ ਅਤੇ ਕਿਸਾਨਾਂ 'ਚ ਪਸ਼ੂਧਨ ਪ੍ਰਤੀ ਪੈਦਾ ਹੋਏ ਸ਼ੌਂਕ ਕਰ ਕੇ ਅੱਜ ਇਨ੍ਹਾਂ ਮੁਕਾਬਲਿਆਂ 'ਚ ਕਰੋੜਾਂ ਰੁਪਏ ਦੇ ਮੁੱਲ ਦੇ ਪਸ਼ੂ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੰਜਾਬ 'ਚ ਦੁਧਾਰੂ ਪਸ਼ੂਆਂ ਦਾ ਹਿੱਸਾ ਕੇਵਲ 3.5 ਫ਼ੀ ਸਦੀ ਹੈ ਪਰ ਦੇਸ਼ ਦਾ ਕੁਲ ਦੁਧ ਉਤਪਾਦਨ 7 ਫ਼ੀ ਸਦੀ ਹੈ ਤੇ ਪ੍ਰਤੀ ਵਿਅਕਤੀ ਦੁਧ ਦੀ ਉਪਲਬਧਤਾ 1035 ਗ੍ਰਾਮ ਹੈ ਜੋ ਕੌਮੀ ਔਸਤ ਤੋਂ ਵੀ ਵਧ ਹੈ। ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਅਪਣੇ ਸੰਬੋਧਨ 'ਚ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਸ਼ੂ ਪਾਲਕਾਂ ਦਾ ਹੌਂਸਲਾ ਵਧੇਗਾ।
ਇਸ ਤੋਂ ਬਾਅਦ ਸ. ਧਰਮਸੋਤ ਨੇ ਇਸ ਚੈਂਪੀਅਨਸ਼ਿਪ ਦੌਰਾਨ ਪਸ਼ੂਆਂ ਦੇ ਹੋ ਰਹੇ ਵੱਖ-ਵੱਖ ਮੁਕਾਬਲਿਆਂ ਵਾਲੇ ਸਥਾਨਾਂ ਦਾ ਦੌਰਾ ਕਰ ਕੇ ਪਸ਼ੂ ਪਾਲਕਾਂ ਨਾਲ ਮੁਲਾਕਾਤ ਕੀਤੀ ਅਤੇ ਐਕਸਪੋ-2017 'ਚ ਲਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਸ਼ੂ ਮੁਕਾਬਲਿਆਂ ਲਈ ਪੁੱਜੇ ਮਾਹਰਾਂ ਦਾ ਸਨਮਾਨ ਵੀ ਕੀਤਾ।
ਇਸ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਦਸਿਆ ਕਿ ਇਸ ਮੇਲੇ ਦੌਰਾਨ ਘੋੜਿਆਂ, ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ, ਸੂਰਾਂ, ਕੁੱਤਿਆਂ, ਮੁਰਗੀਆਂ ਆਦਿ ਦੇ 92 ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਜੇਤੂ ਪਸ਼ੂ ਪਾਲਕਾਂ ਨੂੰ ਸਵਾ ਕਰੋੜ ਰੁਪਏ ਦੇ ਕਰੀਬ ਇਨਾਮੀ ਰਾਸ਼ੀ ਵੰਡੀ ਜਾਵੇਗੀ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement