'ਕਾਂਗਰਸੀ' ਆਗੂਆਂ ਵਲੋਂ ਪੋਲਿੰਗ ਬੂਥ 'ਤੇ ਕਬਜ਼ਾ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ 'ਅਕਾਲੀ' ਉਤਰੇ ਧਰਨੇ 'ਤੇ
Published : Mar 6, 2018, 1:59 pm IST
Updated : Mar 6, 2018, 8:29 am IST
SHARE ARTICLE

ਪਾਤੜਾਂ (ਹਰਮਿੰਦਰ ਸਿੰਘ ਕਰਤਾਰਪੁਰ) : ਪਾਤੜਾਂ ਸ਼ਹਿਰ ਦੇ ਵਾਰਡ ਨੰਬਰ 11 ਵਿਚ ਬੀਤੀ 24 ਫਰਵਰੀ ਨੂੰ ਹੋਈ ਕੌਂਸਲਰ ਦੀ ਜਿਮਨੀ ਚੋਣ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੋਲਿੰਗ ਬੂਥ 'ਤੇ ਕੀਤੇ ਕਬਜ਼ੇ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਵਿਚ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਐਸਡੀਐਮ ਪਾਤੜਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। 



ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕਾ ਹਰਪਰੀਤ ਕੌਰ ਮੁਖਮੈਲਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਉ, ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਕਬੀਰ ਦਾਸ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਜਿਸ ਤਰੀਕੇ ਨਾਲ ਪਾਤੜਾਂ 'ਚ ਲੋਕਤੰਤਰ ਦਾ ਜਨਾਜ਼ਾ ਕੱਢਿਆ ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। 



ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਪੁਲਿਸ ਦੀ ਹਾਜ਼ਰੀ ਵਿੱਚ ਪੋਲਿੰਗ ਬੂਥ 'ਤੇ ਕਬਜ਼ਾ ਕਰ ਕੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲਿਸ ਹੁਣ ਕਾਂਗਰਸੀਆਂ ਦਾ ਹੱਥਠੋਕਾ ਬਣ ਕੇ ਰਹਿ ਗਈ ਹੈ। ਅਕਾਲੀ ਆਗੂਆਂ ਨੇ ਕਿਹਾ ਕੇ ਜੇਕਰ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਇਸ ਤੋਂ ਵੀ ਵੱਡਾ ਅੰਦੋਲਨ ਛੇੜਿਆ ਜਾਵੇਗਾ, ਜਿਸ ਵਿਚ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਕੈਪਟਨ ਸਰਕਾਰ ਦੀ ਹੋਵੇਗੀ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement