ਖ਼ਰੀਦ ਦੇ ਵਧੀਆ ਇੰਤਜ਼ਾਮ ਮੁੱਖ ਮੰਤਰੀ ਦੀ ਕਿਸਾਨ ਹਿਤੈਸ਼ੀ ਸੋਚ ਦਾ ਪ੍ਰਮਾਣ : ਰਾਣਾ ਗੁਰਜੀਤ ਸਿੰਘ
Published : Oct 15, 2017, 12:09 am IST
Updated : Oct 14, 2017, 6:39 pm IST
SHARE ARTICLE

ਜਲੰਧਰ /ਕਪੂਰਥਲਾ, 14 ਅਕਤੂਬਰ (ਸਤਨਾਮ ਸਿੰਘ ਸਿੱਧੂ, ਇੰਦਰਜੀਤ ਸਿੰਘ ਚਾਹਲ, ਹਰਜੀਤ ਅਰਨੇਜਾ) : ਕੈਬਨਿਟ ਮੰਤਰੀ ਸਿੰਚਾਈ ਤੇ ਬਿਜਲੀ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਪਣੇ ਕਾਰਜਕਾਲ ਦੌਰਾਨ ਹੁਣ ਤਕ ਦੋ ਫ਼ਸਲਾਂ ਦੀ ਖ਼ਰੀਦ ਬਹੁਤ ਹੀ ਸਫ਼ਲਤਾਪੂਰਵਕ ਕੀਤੀ ਹੈ, ਜਿਸ ਤੋਂ ਕਿਸਾਨ ਵਰਗ ਬੇਹਦ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਅਕਾਲੀ-ਭਾਜਪਾ ਸਰਕਾਰ ਕੇਵਲ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰਦੀ ਸੀ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਫ਼ਸਲਾਂ ਦੀ ਖ਼ਰੀਦ ਦੇ ਵਧੀਆ ਇੰਤਜ਼ਾਮ ਕਰ ਕੇ ਅਪਣੀ ਕਿਸਾਨ ਹਿਤੈਸ਼ੀ ਸੋਚ ਨੂੰ ਪ੍ਰਮਾਣਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2002 ਤੋਂ 2007 ਦੇ ਅਪਣੇ ਕਾਰਜਕਾਲ ਦੌਰਾਨ ਵੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਕਰ ਕੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਸੀ। ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।


ਉਨ੍ਹਾਂ ਦਾਣਾ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਹਾਜ਼ਰ ਅਧਿਕਾਰੀਆਂ, ਆੜ੍ਹਤੀਆਂ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਅਤੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦਰ ਸਿੰਘ ਸਾਹੀ, ਮੰਡੀ ਸੁਪਰਵਾਈਜ਼ਰ ਪ੍ਰਿਥੀਪਾਲ ਸਿੰਘ ਘੁੰਮਣ, ਮਨਜੀਤ ਸਿੰਘ ਨਿੱਝਰ, ਪਵਨ ਅਗਰਵਾਲ, ਨਰਿੰਦਰ ਸਿੰਘ ਮੰਨਸੂ, ਗੁਰਦੀਪ ਸਿੰਘ ਬਿਸ਼ਨਪੁਰ, ਵਿਨੋਦ ਸੂਦ, ਮਨਜਿੰਦਰ ਸਾਹੀ, ਵਿਸ਼ਾਲ ਸ਼ਰਮਾ, ਗੋਰਾ ਗਿੱਲ, ਰਜਿੰਦਰ ਸਿੰਘ ਵਾਲੀਆ, ਸੁਰਿੰਦਰ ਮੜੀਆ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਓਮ ਪ੍ਰਕਾਸ਼ ਬਹਿਲ ਤੇ ਉਪ-ਪ੍ਰਧਾਨ ਰਜਿੰਦਰ ਕੌੜਾ, ਵਿਪਨ ਆਜ਼ਾਦ, ਪਵਨ ਕੌੜਾ, ਵਿਜੈ ਸ਼ਰਮਾ, ਤਿਲਕ ਰਾਜ, ਅਸ਼ੋਕ ਕੌੜਾ, ਜਗਦੀਸ਼ ਧੀਰ, ਸੁਧੀਰ ਸੂਦ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

SHARE ARTICLE
Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement