ਕਿਓਂ ਬੇਇੱਜ਼ਤ ਕੀਤੀ ਗਈ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ, ਕਿੱਧਰ ਜਾ ਰਿਹਾ ਹੈ ਸਮਾਜ…?
Published : Dec 10, 2017, 9:39 pm IST
Updated : Apr 10, 2020, 1:27 pm IST
SHARE ARTICLE
ਕਿਓਂ ਬੇਇੱਜ਼ਤ ਕੀਤੀ ਗਈ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ, ਕਿੱਧਰ ਜਾ ਰਿਹਾ ਹੈ ਸਮਾਜ…?
ਕਿਓਂ ਬੇਇੱਜ਼ਤ ਕੀਤੀ ਗਈ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ, ਕਿੱਧਰ ਜਾ ਰਿਹਾ ਹੈ ਸਮਾਜ…?

ਕਿਓਂ ਬੇਇੱਜ਼ਤ ਕੀਤੀ ਗਈ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ, ਕਿੱਧਰ ਜਾ ਰਿਹਾ ਹੈ ਸਮਾਜ…?

 

ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਇੱਕ ਔਰਤ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖਦੀ ਹੈ। ਔਰਤ ਦਾ ਨਾਂਅ ਜਸਵਿੰਦਰ ਕੌਰ ਸ਼ੇਰਗਿੱਲ ਦੱਸਿਆ ਜਾ ਰਿਹਾ ਹੈ। ਮੀਡੀਆ ਅਤੇ ਸੋਸ਼ਲ ਮੀਡੀਆ ਰਿਪੋਰਟਾਂ ਮੁਤਾਬਿਕ ਇਹ ਔਰਤ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਹੈ।

 

ਪੂਰੇ ਸੋਸ਼ਲ ਮੀਡੀਆ ਉਤੇ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਮਹਿਲਾ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਨੇ ਜਸਵਿੰਦਰ ਕੌਰ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਮੰਦਰ ‘ਚ ਮੱਥਾ ਟੇਕ ਰਹੀ ਸੀ। ਹਮਲੇ ਵਿੱਚ ਜਸਵਿੰਦਰ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

 

ਇਹ ਘਟਨਾ ਤਪਾ ਮੰਡੀ ਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਜੇਰੇ-ਇਲਾਜ਼ ਪੀੜਤ ਔਰਤ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਮੰਦਰ ਮੱਥਾ ਟੇਕਣ ਗਈ ਸੀ ਕਿ ਅਚਾਨਕ ਕੁਝ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਇਥੋਂ ਕਿ ਇਕ ਮਹਿਲਾ ਵਲੋਂ ਉਸ ਦੀ ਗੁੱਤ ਤਕ ਕੱਟ ਦਿੱਤੀ ਤੇ ਉਸ ਦੇ ਕਪੜੇ ਵੀ ਪਾੜੇ ਗਏ। ਜਦੋਂ ਇਸ ਸਭ ਨਾਲ ਵੀ ਉਨ੍ਹਾਂ ਲੋਕਾਂ ਦਾ ਦਿਲ ਨਹੀਂ ਭਰਿਆ ਤਾਂ ਉਸ ਨੂੰ ਘਸੀਟਦੇ ਹੋਏ ਮੰਦਰ ਤੋਂ ਬਾਹਰ ਲੈ ਗਏ ਤੇ ਬੁਰੀ ਤਰ੍ਹਾਂ ਉਸ ਨਾਲ ਕੁੱਟਮਾਰ ਕੀਤੀ।

 

ਪੀੜਤ ਔਰਤ ਨੇ ਰੋਂਦਿਆਂ ਦੱਸਿਆ ਕਿ ਉਸ ਉਤੇ ਪਹਿਲਾਂ ਵੀ 10 ਲੱਖ ਰੁਪਏ ਲੈਣ ਦਾ ਇਲਜਾਮ ਲਗਾਇਆ ਗਿਆ ਸੀ, ਜੋ ਫਰਜੀ ਨਿਕਲਿਆ ਸੀ। ਇਸ ਤੋਂ ਬਾਅਦ ਉਹ ਮੰਦਿਰ ਵਿੱਚ ਮੱਥਾ ਟੇਕਣ ਤੋਂ ਬਾਅਦ ਖੜੀ ਹੋਣ ਲੱਗੀ ਤਾਂ ਮੁਲਜ਼ਮਾਂ ਨੇ ਅਚਾਨਕ ਹਮਲਾ ਕਰ ਦਿੱਤਾ।

 

ਓਧਰ ਚਸ਼ਮਦੀਦਾਂ ਨੇ ਵੀ ਇਸ ਕੁੱਟਮਾਰ ਦੀ ਪੂਰੀ ਘਟਨਾ ਬਿਆਨ ਕੀਤੀ ਹੈ। ਚਸ਼ਮਦੀਦਾਂ ਮੁਤਾਬਿਕ ਲਗਭਗ 5-6 ਜਣਿਆਂ ਵੱਲੋਂ ਔਰਤ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਪਹੁੰਚ ਕੇ ਔਰਤ ਨੂੰ ਛੁਡਾਇਆ। ਪਰ ਉਦੋਂ ਤੱਕ ਮੁਲਜ਼ਮ ਉਸਦੇ ਵਾਲ ਕੱਟ ਚੁੱਕੇ ਸਨ ਅਤੇ ਕੱਪੜੇ ਫਾੜ ਛੁੱਕੇ ਸਨ। ਘਟਨਾ ਵੇਲੇ ਕਿਸੇ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਪੁਲਿਸ ਉਥੇ ਪਹੁੰਚੀ, ਪਰ ਉਦੋਂ ਤੱਕ ਸਭ ਜਾ ਚੁੱਕੇ ਸਨ।

 

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ (ਜਾਂਚ ਅਧਿਕਾਰੀ) ਨੇ ਦੱਸਿਆ ਮਹਿਲਾ ਦੀ ਸ਼ਿਕਾਇਤ ਉਤੇ ਸੋਮਨਾਥ, ਰਾਜਵਿੰਦਰ ਕੌਰ, ਵਿਜੇ ਕਮਾਰ, ਕਮਲਦੀਪ ਸ਼ਰਮਾ ਅਤੇ 3 ਹੋਰਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਟਮਾਰ ਦੀ ਵੀਡੀਓ ਵੀ ਬਣਾਈ ਗਈ ਸੀ। ਪੁਲਿਸ ਮੁਤਾਬਿਕ ਪੀੜਤ ਔਰਤ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

 

ਸੋਸ਼ਲ ਮੀਡੀਆ ਉਤੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਵੀਡੀਓ ਉਤੇ ਆ ਰਹੇ ਕਮੈਂਟਾਂ ਵਿਚ ਲੋਕਾਂ ਨੇ ਕਿਹਾ ਹੈ ਕਿ ਭਾਵੇਂ ਕੁੱਝ ਵੀ ਹੋਵੇ, ਔਰਤ ਨਾਲ ਅਜਿਹਾ ਸਲੂਕ ਨਹੀਂ ਹੋਣਾ ਚਾਹੀਦਾ। ਜੇਕਰ ਕੋਈ ਰੰਜਿਸ਼ ਜਾਂ ਝਗੜਾ ਸੀ ਤਾਂ ਕਾਨੂੰਨ ਦਾ ਸਹਾਰਾ ਲਿਆ ਜਾ ਸਕਦਾ ਸੀ, ਜਦਕਿ ਇਸ ਤਰ੍ਹਾਂ ਦੀ ਘਟਨਾ ਨੇ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੁੱਝ ਲੋਕਾਂ ਨੇ ਕਮੈਂਟਾਂ ਵਿੱਚ ਇਸ ਘਟਨਾਂ ਨੂੰ ਬੇਹੱਦ ਸ਼ਰਮਨਾਕ ਦੱਸਿਆ ਹੈ।

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement