ਲੰਗਰ ਉਤੇ ਜੀਐਸਟੀ : ਕਾਂਗਰਸੀ ਨੇਤਾ ਹਿਮਾਂਸ਼ੂ ਪਾਠਕ ਦੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ
Published : Mar 14, 2018, 12:27 am IST
Updated : Mar 13, 2018, 6:57 pm IST
SHARE ARTICLE

ਕੇਂਦਰ ਸਰਕਾਰ ਵਲੋਂ ਲੰਗਰ 'ਤੇ ਜੀਐਸਟੀ ਲਗਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਜਜ਼ੀਆ ਟੈਕਸ ਦਾ ਨਾਂ ਦਿਤਾ ਜਾ ਰਿਹਾ ਹੈ ਪਰ ਹੁਣ ਇਸ ਸਬੰਧ ਵਿਚ ਕਾਂਗਰਸ ਦੇ ਉਪ ਪ੍ਰਧਾਨ ਹਿਮਾਂਸ਼ੂ ਪਾਠਕ ਵਲੋਂ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਾਠਕ ਨੇ ਤਿੰਨ ਹਫ਼ਤੇ ਪਹਿਲਾਂ ਜੀਐਸਟੀ ਸਬੰਧੀ ਇਹ ਮਾਮਲਾ ਉਠਾਇਆ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਦਰਬਾਰ ਸਾਹਿਬ ਨੂੰ ਲੰਗਰ ਦੇ ਸਮਾਨ ਦੀ ਖ਼ਰੀਦ 'ਤੇ 2 ਕਰੋੜ ਰੁਪਏ ਜੀਐਸਟੀ ਦੇਣਾ ਪਿਆ ਹੈ।ਪਾਠਕ ਨੇ ਇਹ ਵੀ ਪ੍ਰਗਟਾਵਾ ਕੀਤਾ ਸੀ ਕਿ ਜੀਐਸਟੀ ਕੌਂਸਲ ਨੇ ਸਾਊਥ ਵਿਚ ਤ੍ਰਿਪੁੱਲਾ ਤਿਰੂਪਤੀ ਦੇਵਸਥਾਨਮ ਨਾਂ ਦੀ ਸੰਸਥਾ ਨੂੰ ਤਾਂ ਜੀਐਸਟੀ ਤੋਂ ਛੋਟ ਦਿਤੀ ਹੋਈ ਹੈ, ਜੋ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਮੰਦਰਾਂ ਦਾ ਪ੍ਰਬੰਧ ਵੇਖਦੀ ਪਰ ਸ਼੍ਰੋਮਣੀ ਕਮੇਟੀ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਜਦਕਿ ਗੁਰਦਵਾਰਿਆਂ ਵਿਚ ਵੱਡੀ ਗਿਣਤੀ ਲੋਕਾਂ ਨੂੰ ਮੁਫ਼ਤ ਲੰਗਰ ਛਕਾਇਆ ਜਾਂਦਾ ਹੈ। 


ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੰਗਰ 'ਤੇ ਲਗਾਇਆ ਜੀਐਸਟੀ ਔਰੰਗਜ਼ੇਬ ਦੇ ਰਾਜ ਵਿਚ ਲੱਗੇ ਜਜ਼ੀਏ ਦੇ ਬਰਾਬਰ ਹੈ।ਪਾਠਕ ਮੁਤਾਬਕ ਹੁਣ ਤਕ ਇਸ ਪਟੀਸ਼ਨ 'ਤੇ 8 ਹਜ਼ਾਰ ਤੋਂ ਵੱਧ ਦਸਤਖ਼ਤ ਹੋ ਚੁੱਕੇ ਨੇ ਅਤੇ ਪੂਰੇ ਦੇਸ਼ ਤੋਂ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਇਸ ਪਟੀਸ਼ਨ 'ਤੇ ਸਾਈਨ ਕੀਤੇ ਹਨ ਅਤੇ ਅਪਣੇ ਕੁਮੈਂਟ ਲਿਖੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਧਰਮ ਦੀ ਰਾਜਨੀਤੀ ਨੂੰ ਕਿਵੇਂ ਦੇਸ਼ ਲੋਕਾਂ ਨੇ ਨਕਾਰਿਆ ਹੈ ਅਤੇ ਇਹ ਅੱਠ ਹਜ਼ਾਰ ਦਸਤਖ਼ਤ ਕੇਂਦਰ ਸਰਕਾਰ ਦੇ ਮੂੰਹ 'ਤੇ ਚਪੇੜ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੰਮ੍ਰਿਤਸਰ ਤੋਂ 2014 ਦੀਆਂ ਲੋਕ ਸਭਾ ਚੋਣਾਂ ਦੀ ਹਾਰ ਦਾ ਬਦਲਾ ਲੈਣ ਲਈ ਇਹ ਰਾਜਨੀਤੀ ਖੇਡੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਪਣੀ ਪਤਨੀ ਹਰਸਿਮਰਤ ਬਾਦਲ ਅਤੇ ਕੇਂਦਰੀ ਕੈਬਨਿਟ ਦੇ ਬਚਾਅ ਲਈ ਲੱਗੇ ਹੋਏ ਹਨ।

SHARE ARTICLE
Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement