ਲਾਰੇਂਸ ਬਿਸ਼ਨੋਈ ਸਣੇ ਤਿੰਨ ਨੂੰ ਦੋ-ਦੋ ਸਾਲ ਦੀ ਕੈਦ
Published : Oct 24, 2017, 12:40 am IST
Updated : Oct 23, 2017, 7:10 pm IST
SHARE ARTICLE

ਐਸ.ਏ.ਐਸ. ਨਗਰ, 23 ਅਕਤੂਬਰ (ਗੁਰਮੁਖ ਵਾਲੀਆ) : ਲਾਰੇਂਸ ਬਿਸ਼ਨੋਈ ਨੂੰ ਪੁਲਿਸ ਦੀ ਹਿਰਾਸਤ 'ਚੋਂ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਲਾਰੇਂਸ ਸਮੇਤ ਤਿੰਨ ਮੁਲਜ਼ਮਾਂ ਨੂੰ ਮੋਹਾਲੀ ਦੀ ਇਕ ਅਦਾਲਤ ਨੇ ਸਜ਼ਾ ਸੁਣਾਈ ਹੈ। ਇਹ ਸਜ਼ਾ ਮੋਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਸ਼ੁਲ ਬੇਰੀ ਦੀ ਅਦਾਲਤ ਵਿਚ ਸੁਣਾਈ ਗਈ ਹੈ। ਅਦਾਲਤ ਨੇ ਅੱਜ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਲਾਰੇਂਸ ਬਿਸ਼ਨੋਈ ਨੂੰ ਧਾਰਾ-224 'ਚ 2 ਸਾਲ ਦੀ ਕੈਦ 5 ਹਜ਼ਾਰ ਰੁਪਏ ਜੁਰਮਾਨਾ, ਧਾਰਾ-225 ਬੀ 'ਚ 6 ਮਹੀਨੇ ਦੀ ਕੈਦ 2 ਹਜ਼ਾਰ ਜੁਰਮਾਨਾ ਅਤੇ ਧਾਰਾ-332 'ਚ 2 ਸਾਲ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ, ਜਦੋਂ ਕਿ ਅਦਾਲਤ ਨੇ ਪੁਲਿਸ ਵਲੋਂ ਪੇਸ਼ ਚਲਾਨ 'ਚ ਲਗਾਈ ਇਰਾਦਾ ਕਤਲ ਦੀ ਧਾਰਾ-307 ਨੂੰ ਹਟਾ ਦਿਤਾ ਸੀ। ਇਸੇ ਤਰਾਂ ਮੁਲਜ਼ਮ ਰਾਣਾ ਕਰਮਨਜੀਤ ਸਿੰਘ ਅਤੇ ਯਾਦਵਿੰਦਰ ਸਿੰਘ ਯਾਦੂ ਨੂੰ ਧਾਰਾ-225 ਬੀ 6 ਮਹੀਨੇ ਕੈਦ 2 ਹਜ਼ਾਰ ਜੁਰਮਾਨਾ ਅਤੇ ਧਾਰਾ-332 'ਚ 2 ਸਾਲ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। 


ਜਦੋਂ ਕਿ ਇਸ ਮਾਮਲੇ 'ਚ ਨਾਮਜ਼ਦ ਇੰਦਰਪ੍ਰੀਤ ਸਿੰਘ ਪੈਰੀ ਅਤੇ ਰਵਿੰਦਰ ਕਾਲੀ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਦੱਸਣਯੋਗ ਹੈ ਕਿ 18 ਜਨਵਰੀ 2015 ਨੂੰ ਰੋਪੜ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਅਬੋਹਰ ਤੋਂ ਪੇਸ਼ੀ ਭੁਗਤਾਉਣ ਤੋਂ ਬਾਅਦ ਵਾਪਸ ਰੋਪੜ ਜੇਲ ਲੈ ਜਾ ਰਹੀ ਸੀ ਤਾਂ ਮੁਲਜ਼ਮ ਨੇ ਰਾਹ 'ਚ ਖਾਣਾ ਖਾਣ ਦੀ ਗੱਲ ਕਹੀ ਅਤੇ ਜਦੋਂ ਉਹ ਬਨੂੰੜ ਲਾਂਡਰਾਂ ਹਾਈਵੇ ਦੇ ਕਿਸੇ ਢਾਬੇ 'ਚ ਖਾਣਾ ਖਾਣ ਲਈ ਰੁਕੇ ਤਾਂ ਮੁਲਜ਼ਮ ਦੇ ਉਥੇ ਪਹਿਲਾਂ ਤੋਂ ਹੀ ਖੜੇ ਸਾਥੀ ਉਸ ਨੂੰ ਭਜਾ ਕੇ ਲੈ ਗਏ ਸਨ, ਜਿਸਤੋਂ ਬਾਅਦ ਲਾਰੇਂਸ ਨੂੰ ਲੈ ਕੇ ਆ ਰਹੇ ਚਾਰੋਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਡਿਊਟੀ 'ਚ ਕੁਤਾਹੀ ਵਰਤਣ ਕਾਰਨ ਥਾਣਾ ਸੋਹਾਣਾ 'ਚ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉਧਰ ਲਾਰੇਂਸ ਅਤੇ ਉਸਦੀ ਭੱਜਣ 'ਚ ਮਦੱਦ ਕਰਨ ਵਾਲਿਆਂ ਵਿਰੁਧ ਵੀ ਪੁਲਿਸ ਨੇ ਧਾਰਾ-307, 224, 225 ਅਤੇ 332 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ 5 ਮਾਰਚ ਨੂੰ ਫਾਜ਼ਿਲਕਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਉਸਦੇ ਸਾਥੀਆਂ ਨੂੰ ਅਬੋਹਰ ਕੋਲੋਂ ਕਾਬੂ ਕਰ ਲਿਆ ਸੀ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement