ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਟੀ ਨੂੰ ਮਨਪ੍ਰੀਤ ਬਾਦਲ ਵਲੋਂ ਮਾਡਲ ਯੂਨੀਵਰਸਟੀ ਬਣਾਉਣ ਦਾ ਐਲਾਨ
Published : Feb 4, 2018, 12:43 am IST
Updated : Feb 3, 2018, 7:13 pm IST
SHARE ARTICLE

ਬਠਿੰਡਾ, 3 ਫ਼ਰਵਰੀ (ਸੁਖਜਿੰਦਰ ਮਾਨ): ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਟੀ ਬਠਿੰਡਾ ਨੂੰ ਸੂਬੇ ਵਿਚ ਮਾਡਲ ਯੂਨੀਵਰਸਿਟੀ ਬਨਾਉਣ ਦਾ ਐਲਾਨ ਕਰਦੇ ਹੋਏੇ ਚਾਲੂ ਵਿੱਤੀ ਵਰ੍ਹੇ ਦੌਰਾਨ ਯੂਨੀਵਰਸਿਟੀ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਅੱਜ ਯੂਨੀਵਰਸਟੀ ਦੇ ਵਿਸ਼ੇਸ਼ ਦੌਰੇ 'ਤੇ ਪਹੁੰਚੇ ਹੋਏ ਸਨ।ਇਸ ਮੌਕੇ ਉਨ੍ਹਾਂ ਨੇ ਯੂਨੀਵਰਸਟੀ ਦੇ ਉੱਚ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਯੂਨੀਵਰਸਿਟੀ ਦੇ ਨਾਲ ਜੁੜੇ 60 ਤੋਂ ਵੱਧ ਕਾਲਜਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਉਚ ਪਧਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵਲੋਂ ਫ਼ੰਡ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸੂਬੇ ਦੇ ਵਿੱਤੀ ਸੰਕਟ ਬਾਰੇ ਬੋਲਦਿਆਂ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਕਾਂਗਰਸ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਵਲੋਂ ਵਿੱਤੀ ਘਾਟੇ ਨੂੰ ਘਟਾਉਣ ਲਈ ਮਾਲੀ ਵਸੀਲੇ ਲੱਭੇ ਜਾ ਰਹੇ ਹਨ ਅਤੇ ਜਲਦ ਹੀ ਪੰਜਾਬ ਵਧੀਆ ਵਿੱਤੀ ਹਾਲਤ ਵਾਲਾ ਸੂਬਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਚੌਥੇ ਸਾਲ ਦਾ ਬਜਟ ਵਿਚ ਪੰਜਾਬ ਨੂੰ ਸਰਪਲਸ ਆਮਦਨ ਵਾਲੇ ਸੂਬੇ ਵਿਚ ਤਬਦੀਲ ਕਰ ਦਿਤਾ ਜਾਵੇਗਾ। 


ਸੂਬੇ ਵਿਚ ਸਿਖਿਆ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੂਬੇ ਦੀਆਂ ਸਰਕਾਰਾਂ ਸਿਖਿਆ ਦੇ ਖੇਤਰ ਨੂੰ ਅੱਖੋਂ-ਪਰੋਖੇ ਕਰਦੀਆਂ ਰਹੀਆਂ ਹਨ ਅਤੇ ਸਿਖਿਆ ਦੇ ਬਜਟ ਨੂੰ ਹੋਰ ਗ਼ੈਰ ਜ਼ਰੂਰੀ ਕੰਮਾਂ ਲਈ ਵਰਤਿਆ ਜਾਂਦਾ ਰਿਹਾ ਹੈ ਤਾਂ ਜੋ ਵੋਟਾਂ ਪੱਕੀਆਂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਸਮੇਂ ਦੀ ਲੋੜ ਮੁਤਾਬਕ ਕਿੱਤਾ ਮੁਖੀ ਅਤੇ ਹੁਨਰਮੰਦ ਸਿਖਿਆ ਦੇਣ ਲਈ ਪੰਜਾਬ ਸਰਕਾਰ ਵਲੋਂ ਹੁਣ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਡਾ. ਮੋਹਨਪਾਲ ਸਿੰਘ ਈਸ਼ਰ ਨੇ ਦਸਿਆ ਕਿ ਇਹ ਯੂਨੀਵਰਸਿਟੀ 2015 ਤੋਂ ਮਾਲਵਾ ਖੇਤਰ ਵਿਚ ਕਿੱਤਾ ਮੁੱਖੀ, ਤਕਨੀਕੀ ਸਿਖਿਆ ਪ੍ਰਦਾਨ ਕਰ ਰਹੀ ਹੈ ਅਤੇ ਯੂਨੀਵਰਸਿਟੀ ਨਾਲ ਜੁੜੇ 100 ਤੋਂ ਵੱਧ ਕਾਲਜਾਂ ਰਾਹੀਂ ਵੱਖ-ਵੱਖ ਖੇਤਰਾਂ ਵਿਚ 78 ਅੰਡਰ ਗਰੇਜੂਏਟ, ਪੋਸਟ ਗਰੇਜੁਏਟ ਅਤੇ ਕਿੱਤਾ ਮੁੱਖੀ ਕੋਰਸ ਚਲਾਏ ਜਾ ਰਹੇ ਹਨ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement