ਮੋਦੀ ਅਤੇ ਆਰ.ਐਸ.ਐਸ. ਤੋਂ ਜਮਹੂਰੀਅਤ ਨੂੰ ਖ਼ਤਰਾ : ਜਾਖੜ
Published : Sep 30, 2017, 10:21 pm IST
Updated : Sep 30, 2017, 4:51 pm IST
SHARE ARTICLE

ਗੁਰਦਾਸਪੁਰ, 30 ਸਤੰਬਰ (ਹੇਮੰਤ ਨੰਦਾ) : ਭਾਰਤੀ ਜਨਤਾ ਪਾਰਟੀ ਅਤੇ ਆਰ.ਐਸ.ਐਸ. ਦੀ ਫੁੱਟ ਪਾਊ ਵਿਚਾਰਧਾਰਾ 'ਤੇ ਤਿੱਖਾ ਹਮਲਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਵਰਗੇ 'ਤਾਨਾਸ਼ਾਹ' ਦੇ ਹੱਥਾਂ ਵਿਚ ਭਾਰਤ ਦੀ ਜਮਹੂਰੀਅਤ ਅਤੇ ਫ਼ਿਰਕੂ ਸਦਭਾਵਨਾ ਨੂੰ ਵੱਡੀ ਚਣੌਤੀ ਦਰਪੇਸ਼ ਹਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਜਮਹੂਰੀਅਤ' ਦਾ ਕਾਤਲ ਹੈ ਅਤੇ ਉਸ ਵਲੋਂ ਵਿਰੋਧ ਦੀਆਂ ਸਾਰੀਆਂ ਅਵਾਜ਼ਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਦੁਸਹਿਰੇ ਦੇ ਮੌਕੇ ਇਸਾਈ ਭਾਈਚਾਰੇ ਦੇ ਮੈਂਬਰਾਂ ਨੂੰ ਸੰਬੋਧਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਇਕ ਤਾਨਾਸ਼ਾਹ ਵਾਂਗ ਕੰਮ ਕਰ ਰਿਹਾ ਹੈ, ਜਿਸ ਕਰ ਕੇ ਦੇਸ਼ 'ਚ ਜਮਹੂਰੀਅਤ ਵੱਡੇ ਖਤਰੇ 'ਚ ਹੈ।
ਸ੍ਰੀ ਜਖੜ ਨੇ ਕਿਹਾ ਕਿ ਭਾਵੇਂ ਆਰ.ਐਸ.ਐਸ. ਦੇਸ਼ ਦੀ ਦੁਸ਼ਮਣ ਨਹੀਂ ਹੈ, ਪਰ ਇਸ ਦੀ ਵਿਚਾਰਧਾਰਾ ਭਾਰਤ ਨੂੰ ਫਿਰਕੂ ਲੀਹ 'ਤੇ ਵੰਡ ਰਹੀ ਹੈ ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਧਰਮ ਨਿਰਪੱਖਤਾ ਦੇ ਹਿੱਤ 'ਚ ਨਹੀਂ ਹੈ। ਮੋਦੀ ਦੀ ਤਿੱਖੀ ਨਿਖੇਧੀ ਕਰਦੇ ਹੋਏ ਜਾਖੜ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਨੋਟਬੰਦੀ ਅਤੇ ਜੀ.ਐਸ.ਟੀ. ਵਰਗੇ ਅਨੇਕਾਂ ਮਾਰੂ ਫੈਸਲੇ ਲਏ ਹਨ, ਜਿਸ ਕਾਰਨ ਦੇਸ਼ ਦੇ ਵਿਕਾਸ ਦੀ ਗਤੀ ਹੌਲੀ ਹੋਈ ਹੈ ਅਤੇ ਸਰਕਾਰ ਵਲੋਂ ਅਪਣੇ ਫਿਰਕੂ ਏਜੰਡੇ ਨੂੰ ਸਭ ਤੋਂ ਵੱਧ ਖਤਰਨਾਕ ਤਰੀਕੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ. ਦੇਸ਼ ਨੂੰ ਧਰਮ ਅਤੇ ਜਾਤ ਦੀ ਲੀਹ 'ਤੇ ਵੰਡ ਰਹੇ ਹਨ, ਜਦਕਿ ਇਸਾਈ, ਸਿੱਖ, ਹਿੰਦੂ, ਜੈਨ, ਦਲਿਤ, ਪਛੜੀਆਂ ਸ੍ਰੇਣੀਆਂ ਅਤੇ ਹੋਰ ਸਾਰੇ ਬਰਾਬਰ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਸਬੰਧ 'ਚ ਚੌਕਸ ਰਹਿਣ ਦਾ ਸੱਦਾ ਦਿੰਦੇ ਹੋਏ ਇਨ੍ਹਾਂ ਯਤਨਾਂ ਨੂੰ ਆਰ.ਐਸ.ਐਸ. ਤੇ ਭਾਜਪਾ ਦੇ ਘਿਨਾਉਣੇ ਇਰਾਦੇ ਕਰਾਰ ਦਿਤਾ। ਭਾਰਤੀ ਜਨਤਾ ਪਾਰਟੀ ਦਾ ਰਾਵਣ ਦੇ ਨਾਲ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਰਾਵਣ ਨੂੰ ਬੁਰੇ ਅਤੇ ਬਦੀ ਵਾਲੇ ਦੇ ਰੂਪ 'ਚ ਵੇਖਿਆ ਜਾਂਦਾ ਹੈ ਅਤੇ ਅਸੀਂ ਇਸ ਦਿਨ ਬਦੀ 'ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦੇਣ ਲਈ ਉਸ ਦੇ ਪੁਤਲੇ ਸਾੜਦੇ ਹਾਂ।
ਗੁਰਦਾਸਪੁਰ ਉਪ ਚੋਣ ਦੇ ਆਉਣ ਵਾਲੇ ਨਤੀਜੇ ਨੂੰ 2019 ਦੀਆਂ ਲੋਕ ਸਭਾ ਚੋਣਾਂ ਦੀ ਇਕ ਝਲਕ ਦੱਸਦੇ ਹੋਏ ਜਾਖੜ ਨੇ ਕਿਹਾ ਕਿ ਇਸ ਸੀਟ ਤੋਂ ਭਾਰਤੀ ਜਨਤਾ ਪਾਰਟੀ ਦਾ ਹਾਰ ਨਾਲ ਦੇਸ਼ ਭਰਤ 'ਚ ਸਪਸ਼ਟ ਸੁਨੇਹਾ ਜਾਵੇਗਾ ਕਿ ਦੇਸ਼ ਦੇ ਲੋਕਾਂ ਨੂੰ ਫਾਸ਼ੀਵਾਦੀ ਅਤੇ ਫੁੱਟਪਾਊ ਸ਼ਾਸਨ ਨਹੀਂ ਚਾਹੀਦਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਲਾਮਤ ਮਸੀਹ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਸਣੇ ਕਈ ਹੋਰ ਆਗੂ ਵੀ ਮੌਜੂਦ ਸਨ।

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement