ਮੁੱਖ ਮੰਤਰੀ ਵਲੋਂ ਜਲੰਧਰ ਦੇ ਵਿਕਾਸ ਲਈ 363.43 ਕਰੋੜ ਦੀ ਗ੍ਰਾਂਟ ਦਾ ਐਲਾਨ
Published : Oct 26, 2017, 11:46 pm IST
Updated : Oct 26, 2017, 6:16 pm IST
SHARE ARTICLE

ਜਲੰਧਰ, 26 ਅਕਤੂਬਰ (ਸਤਨਾਮ ਸਿੰਘ ਸਿੱਧੂ, ਸੁਦੇਸ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰਾਜੈਕਟਾਂ ਲਈ 363.43 ਕਰੋੜ ਰੁਪਏ ਜਾਰੀ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ, ਜੋ ਮੁੱਖ ਮੰਤਰੀ ਬਣਨ ਪਿਛੋਂ ਜਲੰਧਰ ਦੇ ਪਹਿਲੇ ਦੌਰੇ 'ਤੇ ਇਥੇ ਪਹੁੰਚੇ ਸਨ, ਵਲੋਂ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪ੍ਰੈੱਸ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਨੂੰ ਬਿਆਸ ਜਾਂ ਸਤਲੁਜ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਲਈ 1000 ਕਰੋੜ ਰੁਪਏ ਪ੍ਰਾਜੈਕਟ ਦਾ ਵੀ ਐਲਾਨ ਕੀਤਾ। ਉਨ੍ਹਾਂ ਦਸਿਆ ਕਿ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਇਸ ਪ੍ਰਾਜੈਕਟ ਲਈ ਮੁਢਲੀ ਸਟੱਡੀ ਦਾ ਕੰਮ ਸ਼ੁਰੂ ਕਰ ਦਿਤਾ ਹੈ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਉਥੇ ਹੀ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਨੂੰ ਰੋਕਣ ਵਿਚ ਵੀ ਵੱਡੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪਿਛੋਂ ਇਸ ਪ੍ਰਾਜੈਕਟ ਨੂੰ ਬਠਿੰਡਾ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਲਾਗੂ ਕੀਤਾ ਜਾਵੇਗਾ । ਜਲੰਧਰ ਸ਼ਹਿਰ ਦੇ ਵਿਕਾਸ ਲਈ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 50 ਕਰੋੜ ਰੁਪਏ ਅਤੇ ਹੋਰ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਲਈ 42.43 ਕਰੋੜ ਰੁਪਏ ਜਾਰੀ ਕੀਤੇ ਗਏ। ਇਨ੍ਹਾਂ ਕੰਮਾਂ ਵਿਚ ਗਲੀਆਂ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਅਤੇ ਸਾਰੇ ਸ਼ਹਿਰ ਵਿਚ ਸਟਰੀਟ ਲਾਈਟਾਂ ਲਗਾਇਆ ਜਾਣਾ ਸ਼ਾਮਲ ਹੈ। 


346 ਕਰੋੜ ਰੁਪਏ ਦੀ ਅਮਰੁਤ ਯੋਜਨਾ ਤਹਿਤ ਵੀ ਸੂਬਾ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕੰਮਾਂ ਲਈ 190 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਨ੍ਹਾਂ ਵਿਚ ਪਾਣੀ ਦੀ ਸਪਲਾਈ ਲਈ 40 ਕਰੋੜ ਰੁਪਏ ਅਤੇ 100 ਐਮ.ਐਲ.ਡੀ.ਦੀ ਸਮਰੱਥਾ ਵਾਲੇ ਸੀਵਰਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 150 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਵਲੋਂ ਅਰਬਨ ਮਿਸ਼ਨ ਤਹਿਤ ਚੱਲ ਰਹੇ ਵਿਕਾਸ ਕੰਮਾਂ ਲਈ 81 ਕਰੋੜ ਰੁਪਏ ਵੀ ਜਾਰੀ ਕੀਤੇ ਹਨ। ਸ਼ਹਿਰੀ ਖੇਤਰਾਂ ਵਿਚ ਨਾਗਰਿਕ ਸੇਵਾਵਾਂ ਮੋਬਾਈਲ ਐਪ ਜ਼ਰੀਏ ਮੁਹਈਆ ਕਰਵਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੇਵਾਵਾਂ ਚੰਗੀਆਂ ਹੋਣਗੀਆਂ।  ਇਸ ਤੋਂ ਪਹਿਲਾਂ ਡੀ.ਏ.ਵੀ. ਇੰਜੀਨੀਅਰਿੰਗ ਕਾਲਜ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨੀ ਗਈ ਈ-ਸੇਵਾ ਦੀ ਸ਼ੁਰੂਆਤ ਬਹੁਤ ਛੇਤੀ ਕੀਤੀ ਜਾਵੇਗੀ ਜਿਸ ਤਹਿਤ ਲੋਕ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ  ਦੇ ਨਕਸ਼ੇ ਅਤੇ ਲੇਅ ਆਊਟ ਪਲਾਨ ਆਨਲਾਈਨ ਅਪਲਾਈ ਕਰ ਕੇ ਪ੍ਰਾਪਤ ਕਰ ਸਕਣਗੇ। ਇਸ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਦੇ ਵਿਧਾਇਕਾਂ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ, ਪਰਗਟ ਸਿੰਘ ਅਤੇ ਚੌਧਰੀ ਸੁਰਿੰਦਰ ਸਿੰਘ , ਸੰਸਦ ਮੈਂਬਰ ਚੌਧਰੀ ਸੰਤੋਖ਼ ਸਿੰਘ,ਸਾਬਕਾ ਮੰਤਰੀ ਅਵਤਾਰ ਹੈਨਰੀ ਅਤੇ ਮਹਿੰਦਰ ਸਿੰਘ ਕੇ.ਪੀ. ਵਲੋਂ ਜਿਥੇ ਮੁੱਖ ਮੰਤਰੀ ਦਾ ਜਲੰਧਰ ਆਉਣ 'ਤੇ ਸਵਾਗਤ ਕੀਤਾ, ਉਥੇ ਹੀ ਸਿਰਫ਼ 6 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀ ਲੀਹ 'ਤੇ ਦੁਬਾਰਾ ਤੋਰਨ ਲਈ ਉਨ੍ਹਾਂ ਦਾ ਧਨਵਾਦ ਕੀਤਾ।  
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਗੁਰਕਿਰਤਕ੍ਰਿਪਾਲ ਸਿੰਘ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ, ਅਮਰਜੀਤ ਸਿੰਘ ਸਮਰਾ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਮੁੱਖ ਮੰਤਰੀ ਦੇ ਓ.ਐਸ.ਡੀ.ਗੁਰਪ੍ਰੀਤ ਸਿੰਘ ਸੋਨੂੰ ਢੇਸੀ ਤੋਂ ਇਲਾਵਾ ਡਵੀਜ਼ਨਲ ਕਮਿਸਨਰ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪੀ.ਕੇ.ਸਿਨਹਾ ਹਾਜ਼ਰ ਸਨ।

SHARE ARTICLE
Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement