ਮੁੱਖ ਮੰਤਰੀ ਵਲੋਂ ਸੱਜਣ ਤੇ ਸੋਹੀ ਦੇ ਖ਼ਾਲਿਸਤਾਨ ਵਿਰੋਧੀ ਬਿਆਨਾਂ ਦਾ ਸਵਾਗਤ
Published : Feb 9, 2018, 1:11 am IST
Updated : Feb 8, 2018, 7:41 pm IST
SHARE ARTICLE

ਚੰਡੀਗੜ੍ਹ, 8 ਫ਼ਰਵਰੀ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਵਲੋਂ ਖ਼ਾਲਿਸਤਾਨੀ ਪੱਖੀ ਪੈਂਤੜੇ ਦੇ ਹੱਕ ਵਿਚ ਖੜ੍ਹਨ ਤੋਂ ਕੋਰੀ ਨਾਂਹ ਕਰਨ ਦਾ ਸੁਆਗਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿਚ ਵਖਵਾਦੀ ਤਾਕਤਾਂ ਵਿਰੁਧ ਢੁਕਵਾਂ ਮਾਹੌਲ ਸਿਰਜਣ ਲਈ ਵਧਾਈ ਦਿਤੀ ਹੈ।ਬੁਧਵਾਰ ਨੂੰ ਕੈਨੇਡਾ ਦੀ ਪੱ੍ਰੈਸ ਵਿਚ ਛਪੇ ਸ੍ਰੀ ਸੱਜਣ ਦੇ ਬਿਆਨ ਮੁਤਾਬਕ ਉਨ੍ਹਾਂ ਅਤੇ ਕੈਨੇਡਾ ਦੇ ਸਿੱਖ ਮੰਤਰੀ ਅਮਰਜੀਤ ਸੋਹੀ ਨੇ ਨਾ ਤਾਂ ਸਿੱਖ ਕੌਮਪ੍ਰਸਤੀ ਲਹਿਰ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਨਾ ਹੀ ਇਸ ਦੇ ਪੱਖ ਵਿਚ ਹਨ ਜਿਸ ਦਾ ਮਕਸਦ ਭਾਰਤ ਦੇ ਪੰਜਾਬ ਖਿੱਤੇ ਵਿਚ ਖ਼ਾਲਿਸਤਾਨ ਦੇ ਨਾਂ ਹੇਠ 


ਵਖਰਾ ਮੁਲਕ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਵਿਚ ਸਪੱਸ਼ਟ ਸੰਕੇਤ ਦਿਤਾ ਹੈ ਕਿ ਉਹ ਅਪਣੇ ਮੁਲਕ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਨਹੀਂ ਦੇਣਗੇ।ਅੱਜ ਇਥੋਂ ਜਾਰੀ ਇਕ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਸੱਜਣ ਤੇ ਸ੍ਰੀ ਸੋਹੀ ਦੇ ਤਾਜ਼ਾ ਬਿਆਨਾਂ ਜਿਨ੍ਹਾਂ ਵਿਚ ਉਨ੍ਹਾਂ ਨੇ ਖ਼ਾਲਿਸਤਾਨੀ ਉਦੇਸ਼ ਨਾਲ ਕੋਈ ਵਾਹ-ਵਾਸਤਾ ਨਾ ਹੋਣ ਬਾਰੇ ਸਪੱਸ਼ਟ ਕਰ ਦਿਤਾ ਹੈ, ਨੇ ਕੈਨੇਡਾ ਨਾਲ ਬਿਹਤਰ ਸਬੰਧਾਂ ਲਈ ਰਾਹ ਪੱਧਰਾ ਕੀਤਾ ਹੈ ਕਿਉਂ ਜੋ ਕੈਨੇਡਾ ਵਿਚ ਵੱਡੀ ਗਿਣਤੀ ਸਿੱਖ ਵਸੋਂ ਦੇ ਮੱਦੇਨਜ਼ਰ ਇਸ ਦੀ ਭਾਰਤ ਨਾਲ ਡੂੰਘੀ ਸਾਂਝ ਹੈ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement