ਮੁੱਖ ਮੰਤਰੀ ਵਲੋਂ ਸਤਨਾਮ ਸਿੰਘ ਕੈਂਥ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Jan 15, 2018, 11:01 pm IST
Updated : Jan 15, 2018, 5:31 pm IST
SHARE ARTICLE

ਚੰਡੀਗੜ੍ਹ, 15 ਜਨਵਰੀ (ਸਸਸ): Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ (57) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੇ ਦਿਨ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਲੰਮੀ ਬੀਮਾਰੀ ਉਪਰੰਤ ਚਲ ਵਸੇ। ਉਹ ਅਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।


ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕੈਂਥ ਵਲੋਂ ਪੰਜਾਬ ਦੀ ਸਿਆਸਤ ਖ਼ਾਸ ਕਰ ਕੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ। ਕੈਂਥ ਜੀਵਨ ਭਰ ਗ਼ਰੀਬਾਂ, ਲੋੜਵੰਦਾਂ ਅਤੇ ਹੱਕਾਂ ਤੋਂ ਵਿਹੂਣੇ ਲੋਕਾਂ ਦਾ ਜੀਵਨ ਪੱਧਰ ਉਚਾ ਚੁਕਣ ਲਈ ਸਰਗਰਮ ਰਹੇ। ਦੁਖੀ ਪਰਵਾਰ ਦੇ ਮੈਂਬਰਾਂ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।

SHARE ARTICLE
Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement