ਦੀਨਾਨਗਰ (ਦੀਪਕ ਕੁਮਾਰ) : ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੰਜਾਬ ਪੁਲਿਸ ਵਲੋਂ ਐਸਪੀ ਵਿਪਨ ਚੌਧਰੀ ਅਤੇ ਸਾਂਝ ਕੇਂਦਰ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਦੀਨਾਨਗਰ ਵਿਖੇ ਸਬ ਡਿਵੀਜ਼ਨ ਪੱਧਰੀ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ.ਐਸ.ਪੀ ਗੁਰਦਾਸਪੁਰ ਐਚ.ਐਸ ਭੁੱਲਰ ਸ਼ਾਮਿਲ ਹੋਏ ਅਤੇ ਸੈਮੀਨਾਰ ਵਿੱਚ ਵੱਖ ਵੱਖ ਪਿੰਡ ਦੇ ਸਰਪੰਚਾਂ, ਨੌਜਵਾਨ ਪੀੜੀ ਅਤੇ ਸ਼ਹਿਰ ਵਾਸੀਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਐਸਐਸਪੀ ਗੁਰਦਾਸਪੁਰ ਵਲੋਂ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਾ ਕਰਨ ਦੇ ਨਾਲ ਹੋਣ ਵਾਲੇ ਨੁਕਸਾਨਾਂ ਵਾਰੇ ਜਾਣੂ ਕਰਵਾਇਆ ਅਤੇ ਉਹਨਾਂ ਵਲੋਂ ਪਿੰਡ ਦੇ ਸਰਪੰਚਾਂ ਨੂੰ ਨਸ਼ਾ ਮੁਕਤ ਸਬੰਧੀ ਕੀਤੀ ਗਠਿਤ ਕੇਮਟੀ ਨਾਲ ਸੈਮੀਨਾਰ ਲਗਾਉਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਐਚ ਐਸ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਮੁਹਿੰਮ ਚਲਾਈ ਗਈ। ਜਿਸ ਤਹਿਤ ਵੱਖ-ਵੱਖ ਪਿੰਡਾਂ ਚ ਟੀਮਾਂ ਗਠਿਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੈਮੀਨਾਰ ਲਗਾਏ ਜਾਣਗੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਨਸ਼ਾ ਇਕ ਸਮਾਜ ਵਿਚ ਬਹੁਤ ਬੜਾ ਕੋਹੜ ਹੈ ਇਸ ਸਬੰਧੀ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਖਤਮ ਕਰਨਾ ਚਾਹੀਦਾ ਹੈ। ਜੇ ਕੋਈ ਪਰਿਵਾਰ ਇਸ ਦਲਦਲ ਵਿਚ ਫਸ ਜਾਂਦਾ ਹੈ ਉਸਦੀ ਬਰਬਾਦੀ ਹੋ ਜਾਂਦੀ ਹੈ ਇਸ ਤੋਂ ਸਾਨੂੰ ਬਚਣਾ ਚਾਹੀਦਾ ਹੈ, ਉਹਨਾਂ ਕਿਹਾ ਕਿ 23 ਮਾਰਚ ਨੂੰ ਗੁਰਦਾਸਪੁਰ ਵਿਚ ਨਸ਼ੇ ਸਬੰਧੀ ਇਕ ਸੁੰਹ ਚੁੱਕ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।
ਇਸ ਸਬੰਧ ਵਿਚ ਸਥਾਨਕ ਸ਼ਹਿਰ ਵਾਸੀ ਡਾ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਐਸ.ਐਸ.ਪੀ. ਗੁਰਦਾਸਪੁਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋ ਮੁਹਿੰਮ ਚਲਾਈ ਗਈ ਬਹੁਤ ਹੀ ਸਲਾਘਾਯੋਗ ਕਦਮ ਹੈ ਪੰਜਾਬ ਦੇ ਲੋਕ ਉਹਨਾਂ ਦਾ ਸਾਥ ਦੇਣ ਲਈ ਤਿਆਰ ਬੈਠੇ ਹਨ।