ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ ਭੁੱਖ-ਹੜਤਾਲ ਸ਼ੁਰੂ
Published : Jan 23, 2018, 4:37 pm IST
Updated : Jan 23, 2018, 11:07 am IST
SHARE ARTICLE

ਮੋਹਾਲੀ: ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ ਘਟਾਉਣ ਨੂੰ ਲੈ ਕੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵਲੋਂ ਮੋਹਾਲੀ ਦੇ ਫੇਜ਼-7 ਵਿਚ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 


ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਦਾ ਹੁਣ ਤੱਕ 40,000 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ, ਇਸ ਲਈ ਉਹ ਹੁਣ ਚੁੱਪ ਨਹੀਂ ਬੈਠਣ ਵਾਲੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਹ ਭੁੱਖ-ਹੜਤਾਲ 'ਤੇ ਬੈਠੇ ਰਹਿਣਗੇ। 

ਜ਼ਿਕਰੇਯੋਗ ਹੈ ਕਿ ਪੈਟਰੋਲ ਪੰਪ ਡੀਲਰਾਂ ਨੇ ਪੰਜਾਬ ਵਿਚ ਚੰਡੀਗੜ੍ਹ ਅਤੇ ਹਰਿਆਣਾ ਦੇ ਬਰਾਬਰ ਵੈਟ ਕੀਤੇ ਜਾਣ ਦੀ ਮੰਗ ਕਰਦਿਆਂ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਪੰਜਾਬ 'ਚ ਪੈਟਰੋਲ ਚੰਡੀਗੜ੍ਹ ਤੋਂ ਕਰੀਬ 9 ਰੁਪਏ ਮਹਿੰਗਾ ਹੈ, ਇਸ ਲਈ ਪੰਜਾਬ 'ਚ ਵੀ ਗੁਆਂਢੀ ਸੂਬਿਆਂ ਦੇ ਬਰਾਬਰ ਹੀ ਵੈਟ ਦਰਾਂ ਕੀਤੀਆਂ ਜਾਣ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement