ਪੰਜਾਬ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਵਚਨਬੱਧ : ਤ੍ਰਿਪਤ ਬਾਜਵਾ
Published : Jan 28, 2018, 3:07 am IST
Updated : Jan 27, 2018, 9:37 pm IST
SHARE ARTICLE

ਹੁਸ਼ਿਆਰਪੁਰ, 27 ਜਨਵਰੀ  (ਵਿਸ਼ਾਲ): 69ਵਾਂ ਗਣਤੰਤਰਤਾ ਦਿਵਸ ਹੁਸ਼ਿਆਰਪੁਰ ਦੀ ਪੁਲਿਸ ਗਰਾਊਂਡ ਵਿਖੇ ਜ਼ਿਲ੍ਹਾ ਪਧਰੀ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਐਸ.ਐਸ.ਪੀ. ਜੇ. ਏਲਨਚੇਲੀਅਨ ਵੀ ਸਨ।
ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਦੌਰਾਨ ਸ੍ਰ: ਬਾਜਵਾ ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿਚੋਂ ਇਕ ਵੱਡੀ ਸ਼ਕਤੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੱਖ-ਵੱਖ ਖੇਤਰਾਂ ਵਿਚ ਨਵੀਆਂ ਪੁਲਾਂਘਾਂ ਪੁੱਟ ਕੇ ਇਹ ਸਾਬਤ ਕਰ ਰਿਹਾ ਹੈ ਕਿ ਉਹ ਕਿਸੇ ਤੋਂ ਘੱਟ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਸੇ ਕੜੀ ਤਹਿਤ ਜ਼ਰੂਰਤਮੰਦਾਂ ਨੂੰ 5-5 ਮਰਲੇ ਦੇ ਪਲਾਟ ਦਿਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਪਖਾਨੇ ਬਣਾ ਕੇ ਵੀ ਦਿਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਵਿਅਕਤੀ ਖੁੱਲ੍ਹੇ 'ਚ ਪਖਾਨਾ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੱਛਤਾ ਵਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਬੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿਚ ਵੱਧ ਤੋਂ ਵੱਧ ਉਦਯੋਗ ਸਥਾਪਤ ਕੀਤੇ ਜਾ ਰਹੇ ਹਨ। ਉਦਯੋਗ ਸਥਾਪਤ ਕਰਨ ਲਈ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ  ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਅਪਣੇ ਪੈਰ੍ਹਾਂ 'ਤੇ ਖੜੇ ਹੋ ਸਕਣ। 


ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪਰੇਡ ਦਾ ਨਿਰੀਖਣ ਕੀਤਾ। ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ। ਉਪਰੰਤ ਉਨ੍ਹਾਂ ਆਜ਼ਾਦੀ ਘੁਲਾਟੀਆਂ, ਵਿਧਵਾਵਾਂ ਅਤੇ ਸੰਘਰਸ਼ੀ ਯੋਧਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ 13 ਝਾਕੀਆਂ ਵੀ ਕੱਢੀਆਂ ਗਈਆਂ ਅਤੇ ਸਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੌਰਾਨ 99 ਵਿਲੱਖਣ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ। ਉਨ੍ਹਾਂ ਸਮਾਗਮ ਦੌਰਾਨ 20 ਸਿਲਾਈ ਮਸ਼ੀਨਾਂ, 8 ਟਰਾਈ ਸਾਈਕਲ ਅਤੇ ਇਕ ਵੀਲ੍ਹਚੇਅਰ ਵੀ ਜ਼ਰੂਰਤਮੰਦ ਵਿਅਕਤੀਆਂ ਨੂੰ ਸੌਂਪੇ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਮਾਗਮ ਦੌਰਾਨ  ਪਿਆਰੇ ਲਾਲ ਸੈਣੀ ਚੈਰੀਟੇਬਲ ਰੈੱਡ ਕਰਾਸ ਪੂਅਰ ਸਟੂਡੈਂਟ ਸਹਾਇਤਾ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਸਕੀਮ ਰਾਹੀਂ 130 ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਦੇ ਹਿਸਾਬ ਨਾਲ ਸਾਢੇ 6 ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਅਤੇ ਇਹ ਰਾਸ਼ੀ ਹਰ ਸਾਲ ਰੈਡ ਕਰਾਸ ਵਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 5-5 ਮਰਲੇ ਦੇ ਪਲਾਟਾਂ ਤੋਂ ਇਲਾਵਾ ਪੈਨਸ਼ਨ, ਮਗਨਰੇਗਾ ਅਤੇ ਰੂਰਲ ਟਾਇਲਟ ਸਬੰਧੀ ਲਾਭਪਾਤਰੀਆਂ ਨੂੰ ਸਬੰਧਤ ਸਰਟੀਫ਼ੀਕੇਟ ਆਦਿ ਵੀ ਸੌਂਪੇ ਗਏ। 

SHARE ARTICLE
Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement