...ਪੰਜਾਬੀ ਗਾਇਕ ਮੀਕਾ ਦੇ ਕੀਰਤਨ ਨੇ ਪਾਇਆ ਪੰਗਾ
Published : Jan 8, 2018, 4:38 pm IST
Updated : Jan 8, 2018, 11:08 am IST
SHARE ARTICLE

ਅੰਮ੍ਰਿਤਸਰ: ਮੁੰਬਈ 'ਚ ਇਕ ਸਿੱਖ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ 'ਤੇ ਕਰਾਏ ਗਏ ਸਮਾਗਮ ਦੌਰਾਨ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਕੀਤੇ ਕੀਰਤਨ ਦਾ ਮਾਮਲਾ ਭਖ ਗਿਆ ਹੈ। ਇਸ ਸਮਾਗਮ 'ਚ ਤਿੰਨ ਤਖਤਾਂ ਦੇ ਜੱਥੇਦਾਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਧਿਕਾਰੀ ਵੀ ਹਾਜ਼ਰ ਸਨ। ਵਿਰੋਧ ਕਰ ਰਹੀਆਂ ਸਿੱਖ ਧਿਰਾਂ ਦਾ ਕਹਿਣਾ ਹੈ ਕਿ ਗੁਰੂ ਗਰੰਥ ਸਾਹਿਬ ਜੀ ਦੀ ਹਾਜ਼ਰੀ 'ਚ ਪਤਿਤ ਪੰਜਾਬੀ ਗਾਇਕ ਵਲੋਂ ਕੀਰਤਨ ਕਰਵਾ ਕੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। 


ਸਿੱਖ ਧਿਰਾਂ ਨੇ ਮੰਗ ਕੀਤੀ ਹੈ ਕਿ ਜੱਥੇਦਾਰ ਇਸ ਉਲੰਘਣਾ ਲਈ ਸਿੱਖ ਕੌਮ ਕੋਲੋਂ ਮੁਆਫੀ ਮੰਗਣ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਸਿੱਖ ਧਾਰਮਿਕ ਆਗੂਆਂ ਦੀ ਆਲੋਚਨਾ ਹੋ ਰਹੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਬੀਤੇ ਦਿਨ ਹੋਏ ਸਮਾਗਮ 'ਚ ਸਿੱਖ ਰਹਿਤ ਮਰਿਆਦਾ ਅਤੇ ਸਿਧਾਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਵੀ ਇਕ ਟੀ. ਵੀ. ਚੈਨਲ 'ਤੇ ਕੀਤਾ ਗਿਆ ਹੈ। 


ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ 'ਚ ਧਾਰਮਿਕ ਆਗੂਆਂ ਦੀ ਹਾਜ਼ਰੀ 'ਚ ਜਿੱਥੇ ਗੁਰੂ ਗਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉੱਥੇ ਹੀ ਇਕ ਪਤਿਤ ਸਿੱਖ ਗਾਇਕ ਮੀਕਾ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਤਿਤ ਸਿੱਖ ਨੂੰ ਸਿਰੋਪਾਓ ਵੀ ਦਿੱਤਾ ਗਿਆ ਅਤੇ ਫਿਲਮੀ ਕਲਾਕਾਰਾਂ ਦਾ ਵੀ ਸਨਮਾਨ ਕੀਤਾ ਗਿਆ ਹੈ, ਜੋ ਕਿ ਗੁਰ ਮਰਿਆਦਾ ਦੀ ਉਲੰਘਣਾ ਹੈ।

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement