ਪਟਿਆਲਾ ਲਈ 1000 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
Published : Nov 3, 2017, 11:14 pm IST
Updated : Nov 3, 2017, 5:44 pm IST
SHARE ARTICLE

ਪਟਿਆਲਾ, 3 ਨਵੰਬਰ (ਬਲਵਿੰਦਰ ਸਿੰਘ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਹਿਰ ਆਧਾਰਤ ਪੀਣ ਵਾਲੇ ਪਾਣੀ ਦੀ 782 ਕਰੋੜ ਰੁਪਏ ਦੀ ਸਪਲਾਈ ਸਕੀਮ ਸਣੇ ਪਟਿਆਲਾ ਦੇ ਵਿਕਾਸ ਲਈ 1000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਨ ਤੋਂ ਇਲਾਵਾ ਜ਼ਿਲ੍ਹੇ ਵਿਚ ਮਨਰੇਗਾ ਹੇਠ 84000 ਨਵੇਂ ਜਾਬ ਕਾਰਡ ਮੁਹਈਆ ਕਰਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਇਥੇ ਇਕ ਜਨਤਕ ਰੈਲੀ ਵਿਚ ਇਸ ਸਬੰਧੀ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨਵੇਂ ਜਾਬ ਕਾਰਡਾਂ ਨਾਲ ਪਟਿਆਲਾ ਜ਼ਿਲ੍ਹੇ ਵਿਚ ਮਨਰੇਗਾ ਦੇ ਹੇਠ ਕਾਰਡਾਂ ਦੀ ਗਿਣਤੀ 1,82,000 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜੇ ਸ਼ੁਰੂਆਤ ਹੀ ਕੀਤੀ ਹੈ ਅਤੇ ਅਗਲੇ ਸਾਢੇ ਚਾਰ ਸਾਲਾਂ ਵਿਚ ਸੂਬੇ ਦਾ ਵੱਡੀ ਪੱਧਰ 'ਤੇ ਸਨਅਤੀ ਅਤੇ ਆਰਥਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਤੋਂ ਵਿਰਸੇ ਵਿਚ ਵੱਡਾ ਵਿੱਤੀ ਅਤੇ ਮਾਲੀ ਘਾਟਾ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਨਅਤੀ ਵਿਕਾਸ 'ਤੇ ਪੂਰੀ ਤਰ੍ਹਾਂ ਟੇਕ ਰੱਖੀ ਹੋਈ ਹੈ ਅਤੇ ਭਾਰਤ ਅਤੇ ਵਿਦੇਸ਼ਾਂ ਦੇ ਕੁੱਝ ਉੱਘੇ ਉਦਯੋਗਪਤੀਆਂ ਨੇ ਸੂਬੇ ਵਿਚ ਨਿਵੇਸ਼ ਲਈ ਵੱਡੀ ਦਿਲਚਸਪੀ ਦਿਖਾਈ ਹੈ ਜਿਸ ਨਾਲ ਸੂਬੇ ਦੀ ਆਰਥਕ ਸੁਰਜੀਤੀ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁਕੇਸ਼ ਅੰਬਾਨੀ ਅਤੇ ਹਿੰਦੂਜਾ ਵਰਗੇ ਉੱਘੇ ਉਦਯੋਗਪਤੀਆਂ ਨੇ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਪੰਜਾਬ ਵਿਚ ਨਿਵੇਸ਼ ਅਤੇ ਸਨਅਤੀ ਵਿਕਾਸ ਦੇ ਖੇਤਰਾਂ ਦੀ ਸ਼ਨਾਖ਼ਤ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਬੁਧਵਾਰ ਹੀ ਮੁੰਬਈ ਵਿਚ ਉੱਘੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਮੁੱਖ ਮੰਤਰੀ ਨੇ ਬਠਿੰਡਾ ਰਿਫ਼ਾਇਨਰੀ ਡਾਊਨਸਟਰੀਮ ਕਲੱਸਟਰ ਦੇ ਵਿਕਾਸ ਬਾਰੇ ਵੀ ਯੋਜਨਾ ਤੋਂ ਪਰਦਾ ਉਠਾਇਆ ਅਤੇ ਜਾਪਾਨ ਵਲੋਂ ਰਾਜਪੁਰਾ ਵਿਖੇ ਟਾਊਨਸ਼ਿਪ ਸਥਾਪਤ ਕਰਨ ਲਈ ਵਿਖਾਈ ਦਿਲਚਸਪੀ ਦਾ ਵੀ ਜ਼ਿਕਰ ਕੀਤਾ। ਪਿਛਲੇ ਦੋ ਦਿਨਾਂ ਦੌਰਾਨ ਮੁੰਬਈ ਵਿਖੇ ਵੱਖ-ਵੱਖ ਉੱਘੇ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਸਮੁੱਚੇ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਲਈ ਉਦਯੋਗ ਨੂੰ ਬੜ੍ਹਾਵਾ ਦੇਣ ਸਬੰਧੀ ਚੁੱਕੇ ਗਏ ਕਦਮਾਂ ਦਾ ਵੀ ਉਲੇਖ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਪਹਿਲਾਂ ਹੀ ਸਿਖਿਆ ਦਾ ਧੁਰਾ ਹੈ ਅਤੇ ਇਥੇ ਉੱਘੀਆਂ ਯੂਨੀਵਰਸਟੀਆਂ ਹਨ ਜਾਂ ਇਨ੍ਹਾਂ ਦੀ ਸਥਾਪਨਾ ਦਾ ਪ੍ਰਸਤਾਵ ਹੈ ਪਰ ਸਨਅਤੀ ਵਿਕਾਸ ਨਾਲ ਇਸ ਨੂੰ ਹੋਰ ਵੀ ਵੱਡਾ ਲਾਭ ਹੋਵੇਗਾ। ਪੀਣ ਵਾਲੇ ਧਰਤੀ ਉਪਰਲੇ ਪਾਣੀ ਸਬੰਧੀ ਪਟਿਆਲਾ ਲਈ ਸਕੀਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਬਨੂੜ ਨਹਿਰ ਨੂੰ ਗ਼ੈਰ-ਬਾਰਾਂਮਾਸੀ ਤੋਂ ਬਾਰਾਂਮਾਸੀ ਵਿਚ ਤਬਦੀਲ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ 38 ਕਰੋੜ ਰੁਪਏ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰੀ ਅਵਾਸ ਯੋਜਨਾ ਦੇ ਹੇਠ ਪੰਜ ਲੱਖ ਰੁਪਏ ਦੀ ਕੀਮਤ ਵਾਲੇ ਬੇਘਰੇ ਲੋਕਾਂ ਵਾਸਤੇ 250 ਘਰਾਂ ਦਾ ਨਿਰਮਾਣ ਕਰਨ ਲਈ 12.50 ਕਰੋੜ ਰੁਪਏ ਦਾ ਵੀ ਐਲਾਨ ਕੀਤਾ। ਇਹ ਘਰ ਸੂਬਾ ਸਰਕਾਰ ਬੇਘਰੇ ਲੋਕਾਂ ਨੂੰ ਮੁਫ਼ਤ ਮੁਹਈਆ ਕਰਵਾ ਰਹੀ ਹੈ ਜਦਕਿ ਆਰਥਕ ਤੌਰ 'ਤੇ ਪਿਛਲੇ ਵਰਗਾਂ ਨੂੰ ਸਬਸਿਡੀ ਵਾਲੇ ਘਰ ਮੁਹਈਆ ਕਰਵਾਏ ਜਾ ਰਹੇ ਹਨ। 


ਐਰੋਨੌਟਿਕਲ ਇੰਜੀਨੀਅਰਿੰਗ ਕਾਲਜ ਪਟਿਆਲਾ ਨੂੰ ਮੁਕੰਮਲ ਕਰਨ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਈ.ਡੀ.ਬੀ. ਹੇਠ ਚੱਲ ਰਹੇ ਅਤੇ ਲੰਬਿਤ ਪਏ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ 9.41 ਕਰੋੜ ਰੁਪਏ ਰੱਖੇ ਹੋਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਅੰਮ੍ਰਿਤ ਸਕੀਮ ਹੇਠ ਜਲ ਸਪਲਾਈ ਸਕੀਮ ਨੂੰ ਮਜ਼ਬੂਤ ਬਣਾਉਣ ਲਈ 24 ਕਰੋੜ ਰੁਪਏ ਅਤੇ ਸੀਵਰੇਜ ਲਈ 35 ਕਰੋੜ ਰੁਪਏ ਦਾ ਵੀ ਐਲਾਨ ਕੀਤਾ ਜਦਕਿ ਪਟਿਆਲਾ ਦੇ ਵਿਕਾਸ ਲਈ ਪੀ.ਆਈ.ਡੀ.ਬੀ. ਵਲੋਂ ਚਲਾਏ ਜਾਣ ਵਾਲੇ ਨਵੇਂ ਕੰਮਾਂ ਲਈ 100 ਕਰੋੜ ਰੁਪਏ ਖ਼ਰਚੇ ਜਾਣਗੇ।
ਮੁੱਖ ਮੰਤਰੀ ਨੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਅਤੇ ਪਾਰਕਾਂ ਲਈ ਵੀ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ। ਸ਼ਹਿਰ ਵਿਚ ਭੂਮੀਗਤ ਕੁੜਾ-ਕਰਕਟ ਸੰਭਾਲਣ, ਐਲ.ਈ.ਡੀ. ਲਾਈਟਾਂ, ਜਨਤਕ ਪਖਾਣਿਆਂ, ਨਵੇਂ ਟਿਊਬਵੈਲਾਂ, ਪਾਰਕਿੰਗ ਥਾਵਾਂ ਅਤੇ ਧਰਮਸ਼ਾਲਾਵਾਂ ਆਦਿ ਦਾ ਵਿਕਾਸ ਪੀ.ਆਈ.ਡੀ.ਬੀ. ਵਲੋਂ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਪੱਧਰ ਵੀ ਇਸ ਵਲੋਂ ਹੀ ਉੱਚਾ ਕੀਤਾ ਜਾਵੇਗਾ। ਬੱਚਦੇ ਫ਼ੰਡ ਫ਼ੋਕਲ ਪੁਆਇੰਟ, ਮੁੱਖ ਸੀਵਰੇਜ ਲਾਈਨਾਂ 'ਚੋਂ ਗਾਰ ਕੱਢਣ, ਸਾਫ਼-ਸਫ਼ਾਈ ਦੀ ਮਸ਼ੀਨਰੀ, ਛੋਟੀ ਨਦੀ ਦੇ ਸੁੰਦਰੀਕਰਨ ਅਤੇ ਇਸ ਦੇ ਕਿਨਾਰੇ ਮਜ਼ਬੂਤਕਰਨ ਅਤੇ ਹੋਰਨਾਂ ਕਾਰਜਾਂ ਵਾਸਤੇ ਖ਼ਰਚ ਕੀਤੇ ਜਾਣਗੇ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਜਿੰਦਰ ਸਿੰਘ, ਨਿਰਮਲ ਸਿੰਘ ਸ਼ਤਰਾਣਾ, ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਅਤੇ ਹਰਿੰਦਰ ਪਾਲ ਸਿੰਘ ਹੈਰੀ ਮਾਨ ਸ਼ਾਮਲ ਸਨ।

SHARE ARTICLE
Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement