ਪੀ.ਐਸ.ਪੀ.ਸੀ.ਐਲ. ਵਾਜਬ ਰੇਟ 'ਤੇ ਬਿਜਲੀ ਦੇਣ ਲਈ ਵਚਨਬੱਧ : ਰਾਣਾ ਗੁਰਜੀਤ ਸਿੰਘ
Published : Jan 3, 2018, 10:52 pm IST
Updated : Jan 3, 2018, 5:22 pm IST
SHARE ARTICLE

ਚੰਡੀਗੜ੍ਹ, 3 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਦਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਲੋਂ ਹਾਲ ਹੀ ਵਿਚ 2800 ਸਹਾਇਕ ਲਾਇਨਮੈਨ, 330 ਐਲ.ਡੀ.ਸੀ., 253 ਸਬ ਸਟੇਸ਼ਨ ਅਟੈਂਡਂਟ ਅਤੇ 300 ਜੂਨੀਅਰ ਲਾਇਨਮੈਨ ਦੀਆਂ ਅਸਾਮੀਆਂ ਨੂੰ ਭਰਨ ਲਈ ਪ੍ਰੀਕਿਰਿਆ ਸ਼ੁਰੂ ਕੀਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਦੇ ਜਿੰਨਾਂ ਅਫਸਰਾਂ/ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ 384 ਵਾਰਸਾਂ ਨੂੰ ਨੌਕਰੀ ਦਿਤੀ ਜਾ ਰਹੀ ਹੈ ਅਤੇ 60 ਹੋਰ ਆਸ਼ਰਿਤਾਂ ਨੂੰ ਜਲਦੀ ਹੀ ਨੌਕਰੀ ਦਿਤੀ ਜਾਵੇਗੀ।
ਅੱਜ ਇਥੇ ਪੀ.ਐਸ.ਪੀ.ਸੀ.ਐਲ ਦਾ ਸਾਲ 2018 ਦਾ ਕੈਲੰਡਰ ਜਾਰੀ ਕਰਨ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ 'ਚ ਨੌਕਰੀ ਦੇ ਉਦੇਸ਼ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੰਜਾਬ ਦੀ ਉੱਨਤੀ ਵਿਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ ਜਾ ਰਹੀ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਪ੍ਰਾਪਤੀਆਂ ਤੇ ਰੋਸ਼ਨੀ ਪਾਉਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 11 ਜੁਲਾਈ 2017 ਨੂੰ ਸੱਭ ਤੋਂ ਵੱਧ 11705 ਮੈਗਾਵਾਟ ਊਰਜਾ ਦੀ ਲੋੜ ਪੂਰੀ ਕਰਦਿਆਂ ਪੰਜਾਬ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਸੀ ਅਤੇ ਇਸ ਦਾ ਸਿਹਰਾ ਪੀ.ਐਸ.ਪੀ.ਸੀ.ਐਲ. ਦੇ ਮਿਹਨਤੀ ਇੰਜੀਨੀਅਰਾਂ ਅਤੇ ਮੁਲਾਜ਼ਮਾਂ ਨੂੰ ਜਾਂਦਾ ਹੈ।


ਰਾਣਾ ਗੁਰਜੀਤ ਸਿੰਘ ਨੇ ਅੱਗੇ ਕਿਹਾ ਕਿ ਆਰ-ਏ.ਪੀ.ਡੀ.ਆਰ.ਪੀ. ਯੋਜਨਾ ਤਹਿਤ 30 ਹਜਾਰ ਤੋਂ ਵੱਧ ਵਸੋਂ ਵਾਲੇ 46 ਕਸਬਿਆਂ ਦੇ ਬਿਜਲੀ ਢਾਂਚੇ ਦਾ 1632.70 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੀਤਾ ਗਿਆ ਹੈ ਤਾਂ ਜੋ ਬਿਜਲੀ ਵੰਡ ਘਾਟਿਆਂ ਨੂੰ 15 ਫ਼ੀ ਸਦੀ ਤੋਂ ਘਟਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਵਧੀਆ ਬਿਜਲੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦਸਿਆ ਕਿ ਦੀਨ ਦਿਆਲ ਉਪਾਧਿਆ ਜਯੌਤੀ ਯੋਜਨਾ ਤਹਿਤ 252.06 ਕਰੋੜ ਰੁਪਏ ਦੀ ਲਾਗਤ ਨਾਲ 1968 ਪਿੰਡਾਂ ਲਈ ਸਬ-ਟਰਾਂਸਮਿਸ਼ਨ ਅਤੇ ਬਿਜਲੀ ਵੰਡ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਡੀ ਖੇਤਰ ਵਿਚ ਵੀ 190.24 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਫ਼ੀਡਰਾਂ 'ਚ ਸੁਧਾਰ ਕਰ ਕੇ ਖੇਤੀਬਾੜੀ ਖਪਤਕਾਰਾਂ ਨੂੰ ਵਧੀਆ ਬਿਜਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਦਸਿਆ ਕਿ ਵਿੱਤੀ ਵਰ੍ਹੇ 2017-18 ਦੌਰਾਨ ਬਿਜਲੀ ਦੇ 2.5 ਲੱਖ ਕੁਨੈਕਸ਼ਨ ਜਾਰੀ ਕੀਤੇ ਗਏ। ਨਵੇਂ ਸਾਲ 2018 ਲਈ ਪੀ.ਐਸ.ਪੀ.ਸੀ.ਐਲ ਦੇ ਇੰਜੀਨੀਅਰਾਂ ਅਤੇ ਮੁਲਾਜ਼ਮਾਂ ਨੂੰ ਸ਼ੁਭ-ਕਾਮਨਾ ਦਿੰਦਿਆਂ, ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ ਵਲੋਂ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਏ. ਵੇਨੂ ਪ੍ਰਸਾਦ ਅਤੇ ਡਾਇਰੈਕਟਰ ਪ੍ਰਸ਼ਾਸਨ ਪੀ.ਐਸ.ਪੀ.ਸੀ.ਐਲ. ਆਰ.ਪੀ. ਪਾਂਡਵ ਹਾਜ਼ਰ ਸਨ।

SHARE ARTICLE
Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement