ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ
Published : Oct 18, 2017, 10:31 am IST
Updated : Oct 18, 2017, 5:01 am IST
SHARE ARTICLE

ਫਰੀਦਕੋਟ: ਐੱਸ. ਬੀ. ਆਰ. ਐੱਸ. ਸੰਸਥਾ ਤੇ ਪੀ. ਐੱਸ. ਟੀ. ਪਬਲਿਕ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਘੁੱਦੂਵਾਲਾ ਤੋਂ ਸਾਦਿਕ ਚੌਕ ਤੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ ਪਰ ਅਸੀਂ ਕਈ ਵਾਰ ਆਪਣੀਆਂ ਅਣਗਹਿਲੀਆਂ ਨਾਲ ਖੁਸ਼ੀ ਦੇ ਪਲਾਂ ਨੂੰ ਗਮੀ ਵਿਚ ਤਬਦੀਲ ਕਰ ਲੈਂਦੇ ਹਾਂ ਕਿਉਂਕਿ ਪਟਾਕਿਆਂ ਦੀ ਉੱਚੀ ਆਵਾਜ਼ ਤੇ ਧੂੰਆਂ ਮਨੁੱਖੀ ਸਿਹਤ ਤੇ ਮਾਨਸਿਕਤਾ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ। 


ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਪਟਾਕੇ ਰਹਿਤ ਦੀਵਾਲੀ ਮਨਾਈਏ ਤੇ ਇਸ ਦਿਨ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਈਏ ਕਿਉਂਕਿ ਪ੍ਰਦੂਸ਼ਣ ਨਾਲ ਦਿਲ ਤੇ ਸਾਹ ਦੀਆਂ ਕਈ ਬੀਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਹੀ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ।


ਵਿਦਿਆਰਥੀਆਂ ਨੇ ਦੀਵਾਲੀ 'ਤੇ 'ਪਟਾਕੇ ਨਾ ਚਲਾਓ, ਸਿਰਫ ਦੀਵੇ ਜਗਾਓ, ਬੂਟੇ ਲਾਓ, ਜ਼ਿੰਦਗੀ ਨੂੰ ਖੁਸ਼ਹਾਲ ਬਣਾਓ' ਸਲੋਗਨਾਂ ਰਾਹੀਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸੇਧ ਦਿੱਤੀ। ਪਟਾਕੇ ਚਲਾਉਣ ਦੀ ਥਾਂ ਇਸ ਤਿਉਹਾਰ ਦੀ ਇਤਿਹਾਸਕ ਮਹੱਤਤਾ ਨੂੰ ਸਮਝਦੇ ਹੋਏ ਆਪਸੀ ਪ੍ਰੇਮ ਤੇ ਭਾਈਚਾਰਕ ਸਾਂਝ ਨਾਲ ਇਸ ਤਿਉਹਾਰ ਦਾ ਆਨੰਦ ਮਾਨਣਾ ਚਾਹੀਦਾ ਹੈ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement