ਰਾਈਫ਼ਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੁਲਿਸ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ
Published : Dec 28, 2017, 12:00 am IST
Updated : Dec 27, 2017, 8:20 pm IST
SHARE ARTICLE

ਚੰਡੀਗੜ੍ਹ, 27 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਖ਼ਾਸਕਰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇ ਬਿਹਤਰ ਮੌਕੇ ਪ੍ਰਦਾਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕੌਮਾਂਤਰੀ ਪ੍ਰਸਿੱਧੀ ਹਾਸਲ ਰਾਈਫ਼ਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ਵਿਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ।ਅਜੀਤੇਸ਼ ਕੌਸ਼ਲ ਨੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਹੁਣ ਤਕ 85 ਤਮਗ਼ੇ ਹਾਸਲ ਕੀਤੇ ਹਨ। ਸੂਬੇ ਦੇ ਖੇਡ ਵਿਭਾਗ ਨੇ ਉਸ ਦੇ ਵਿਲੱਖਣ ਖੇਡ ਪ੍ਰਦਰਸ਼ਨ ਲਈ ਉਸ ਨੂੰ 'ਏ' ਗ੍ਰੇਡ ਖਿਡਾਰੀ ਵਜੋਂ ਸ਼੍ਰੇਣੀਬੱਧ ਕੀਤਾ ਅਤੇ ਇਸ ਤੋਂ ਪਹਿਲਾਂ 5.22 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਤ ਵੀ ਕੀਤਾ।ਜ਼ਿਕਰਯੋਗ ਹੈ ਕਿ ਅਜੀਤੇਸ਼ ਦੇ ਪਿਤਾ ਰਾਕੇਸ਼ ਕੌਸ਼ਲ ਪੀ.ਪੀ.ਐਸ. ਅਧਿਕਾਰੀ ਹਨ ਜੋ ਇਸ ਵੇਲੇ ਮੋਹਾਲੀ ਵਿਖੇ ਤੀਜੀ ਬਟਾਲੀਅਨ ਦੇ ਕਮਾਂਡੈਂਟ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਚ ਅਤਿਵਾਦ ਵਿਰੁਧ ਮੂਹਰੇ ਹੋ ਕੇ ਲੜਾਈ ਲੜੀ।


ਮੰਤਰੀ ਮੰਡਲ ਨੇ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਜਿਸ ਨੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿਚ ਸ਼ਾਨਦਾਰ ਪਾਰੀ ਖੇਡਦਿਆਂ 171 ਦੌੜਾਂ ਬਣਾ ਕੇ ਨਾਮਣਾ ਖਟਿਆ ਸੀ, ਨੂੰ ਵੀ ਬੀਤੀ 24 ਅਗੱਸਤ ਨੂੰ ਪੰਜਾਬ ਪੁਲੀਸ ਵਿਚ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਵਾਨਗੀ ਦਿਤੀ ਸੀ। ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਵਲੋਂ ਕੀਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਤੋਂ ਬਾਅਦ ਡੀ.ਐਸ.ਪੀ. ਦੇ ਅਹੁਦੇ ਲਈ ਪੇਸ਼ਕਸ਼ ਕੀਤੀ ਸੀ।ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ, ਫ਼ਿਲੌਰ ਵਿਖੇ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਤਿੰਨ ਲੈਕਚਰਾਰਾਂ ਦੀਆਂ ਸੇਵਾਵਾਂ ਨਿਯਮਤ ਕਰ ਦਿਤੀਆਂ ਹਨ।ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ 19 ਲਾਅ ਅਫ਼ਸਰਾਂ ਦੀਆਂ ਸੇਵਾਵਾਂ ਨਿਯਮਤ ਕਰਨ ਸਬੰਧੀ ਦਿਤੇ ਹੁਕਮਾਂ ਦੇ ਮੁਤਾਬਕ ਹੀ ਡਾ. ਜਸਵਿੰਦਰ ਸਿੰਘ, ਡਾ. ਹਰਜੀਤ ਸਿੰਘ ਅਤੇ ਡਾ. ਹਰੂਨ ਨਈਮ ਖ਼ਾਨ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

SHARE ARTICLE
Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement