ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਵਿਚ ਹੋਵੇਗਾ ਨਵ-ਊਰਜਾ ਦਾ ਸੰਚਾਰ : ਜਾਖੜ
Published : Dec 16, 2017, 10:55 pm IST
Updated : Dec 16, 2017, 5:25 pm IST
SHARE ARTICLE

ਨਵੀਂ ਦਿੱਲੀ, 16 ਦਸੰਬਰ (ਸਸਸ): ਰਾਹੁਲ ਗਾਂਧੀ ਦੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਨਾਲ ਦੇਸ਼ ਭਰ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੀ ਅਗਵਾਈ ਨਾਲ ਪਾਰਟੀ ਵਿਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਮੈਂਬਰ ਲੋਕ ਸਭਾ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਦੇ ਅਹੁਦਾ ਸੰਭਾਲਣ ਸਬੰਧੀ ਹੋਏ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ।ਪੰਜਾਬ ਕਾਂਗਰਸ ਦੇ ਵੱਖ-ਵੱਖ ਆਗੂਆਂ ਜਿਨ੍ਹਾਂ ਵਿਚ ਸਾਬਕਾ ਸਾਂਸਦ ਬੀਬੀ ਪ੍ਰਨੀਤ ਕੌਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂ ਵੀ ਸ਼ਾਮਲ ਸਨ, ਸਮੇਤ ਸਮਾਗਮ ਵਿਚ ਪੁੱਜੇ ਸੁਨੀਲ ਜਾਖੜ ਨੇ ਆਖਿਆ ਕਿ ਕਾਂਗਰਸ ਪਾਰਟੀ ਦੇਸ਼ ਦਾ ਅਤੀਤ ਅਤੇ ਭਵਿੱਖ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ 


ਅਗਵਾਈ ਨਾਲ ਪਾਰਟੀ ਦੇ ਕੇਡਰ ਵਿਚ ਨਵੀਂ ਜਾਨ ਆ ਗਈ ਹੈ ਅਤੇ ਖ਼ਾਸ ਕਰ ਕੇ ਨੌਜਵਾਨ ਵਰਗ ਰਾਹੁਲ ਗਾਂਧੀ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਹੋਈ ਚੋਣ ਨਾਲ ਬਹੁਤ ਹੀ ਉਤਸ਼ਾਹਤ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਸਨਮੁੱਖ ਵੱਡੀਆਂ ਚੁਨੌਤੀਆਂ ਹਨ ਅਤੇ ਕਾਂਗਰਸ ਪਾਰਟੀ ਹੀ ਹੈ ਜੋ ਦੇਸ਼ ਨੂੰ ਮੁੜ ਤਰੱਕੀ ਦੀ ਲੀਹ 'ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਵਾਮ ਨੇ ਵੇਖ ਲਿਆ ਹੈ ਕਿ ਕਿਸ ਤਰ੍ਹਾਂ ਭਾਜਪਾ ਦੀ ਸਰਕਾਰ ਨੇ ਦੇਸ਼ ਵਿਚ ਵਪਾਰ, ਉਦਯੋਗ ਅਤੇ ਖੇਤੀ ਸੈਕਟਰ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ 2019 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਰਾਹੁਲ ਗਾਂਧਂੀ ਦੀ ਅਗਵਾਈ ਵਿਚ ਜਿੱਤ ਦਰਜ ਕਰੇਗੀ ਅਤੇ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣੇਗੀ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement