ਸਲਾਰੀਆ ਦੇ ਹੱਕ 'ਚ ਕੱਢੀ ਮੋਟਰਸਾਈਕਲ ਰੈਲੀ
Published : Oct 9, 2017, 11:02 pm IST
Updated : Oct 9, 2017, 5:32 pm IST
SHARE ARTICLE

ਪਠਾਨਕੋਟ, 9 ਅਕਤੂਬਰ (ਦਿਨੇਸ਼): ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਅੱਜ ਭਾਜਪਾ ਯੁਵਾ ਮੋਰਚੇ ਵਲੋਂ ਇਕ ਸ਼ਾਨਦਾਰ ਮੋਟਰ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਲੋਕ ਸਭਾ ਹਲਕੇ ਦੇ ਇੰਚਾਰਜ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਝੰਡੀ ਦੇ ਕੇ ਰਵਾਨਾ ਕੀਤਾ। ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਕੱਢੀ ਇਸ ਰੈਲੀ ਵਿਚ ਨੌਜਵਾਨ ਹੱਥਾਂ ਵਿਚ ਭਾਜਪਾ ਦੇ ਝੰਡੇ ਚੁੱਕ ਕੇ ਨਾਹਰੇ ਲਾਉਂਦੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਹੁੰਦੇ ਹੋਏ ਗਠਜੋੜ ਦੇ ਚੋਣ ਦਫ਼ਤਰ ਵਿਚ ਪੁੱਜੇ।


ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਯੁਵਾ ਮੋਰਚਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੀ ਜਿੱਤ ਵਿਚ ਵੱਡੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਹਿੱਤ ਵਿਚ ਲਏ ਵੱਡੇ ਫ਼ੈਸਲਿਆਂ ਸਦਕਾ ਅੱਜ ਭਾਜਪਾ ਨੇ ਦੇਸ਼ ਦੇ ਹਰ ਨਾਗਰਿਕ ਦੇ ਮਨ ਵਿਚ ਇਕ ਲਾਮਿਸਾਲ ਪ੍ਰਭਾਵ ਛਡਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਬਦੌਲਤ ਹੀ ਅੱਜ ਹਲਕੇ ਦੇ ਲੋਕ ਸ੍ਰੀ ਸਲਾਰੀਆ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਪੰਕਜ  ਜੋਸ਼ੀ, ਮਨਦੀਪ ਅਰੋੜਾ, ਪਵਨ ਸ਼ਰਮਾ, ਸਨੀ ਸਰੋਚ, ਰੋਹਿਤ ਪੁਰੀ, ਭਵਰਸ਼ੀਲ, ਰਾਹੁਲ ਜਮਵਾਲ, ਪਾਰਸ ਅਰੋੜਾ, ਨਰਿੰਦਰ ਕਾਲਾ, ਸਤੀਸ਼ ਮਹਾਜਨ, ਬੰਟੀ, ਰਾਜੂ ਸ਼ਰਮਾ, ਇੰਦਰਜੀਤ ਗੁਪਤਾ ਅਤੇ ਸਮਸ਼ੇਰ ਸਿੰਘ ਆਦਿ ਹਾਜ਼ਰ ਸਨ।

SHARE ARTICLE
Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement