ਸਲਾਰੀਆ ਨੂੰ ਕਾਗ਼ਜ਼ ਭਰਨ ਵੇਲੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਸੀ: ਜਾਖੜ
Published : Oct 6, 2017, 10:32 pm IST
Updated : Oct 6, 2017, 5:02 pm IST
SHARE ARTICLE

ਗੁਰਦਾਸਪੁਰ, 6 ਅਕਤੂਬਰ (ਹੇਮੰਤ ਨੰਦਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਆਖਿਆ ਕਿ ਸਵਰਨ ਸਲਾਰੀਆ ਨੂੰ ਅਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਉਨ੍ਹਾਂ ਵਿਰੁਧ ਦਰਜ ਬਲਾਤਕਾਰ ਦੇ ਕੇਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਸੀ।
ਹਲਕੇ ਵਿਚ ਚੋਣ ਮੁਹਿੰਮ ਦੌਰਾਨ ਰੈਲੀਆਂ ਤੇ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਲੋਕ ਹੁਣ ਕੋਈ ਵੀ ਫ਼ੈਸਲਾ ਸਾਰੇ ਪੱਖ ਵਿਚਾਰਨ ਤੋਂ ਬਾਅਦ ਲੈਂਦੇ ਹਨ ਜੋ ਸਾਡੇ ਸਭਿਆਚਾਰ ਦੇ ਤਾਣੇ-ਬਾਣੇ ਦਾ ਅਹਿਮ ਹਿੱਸਾ ਹੈ।
ਜਾਖੜ ਨੇ ਇਸ ਤੋਂ ਪਹਿਲਾਂ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮਾੜੇ ਕਾਰਨਾਮਿਆਂ ਵਿਚ ਸ਼ਾਮਲ ਲੋਕਾਂ ਨੂੰ ਪੰਜਾਬੀਆਂ ਅੱਗੇ ਜਵਾਬਦੇਹ ਹੋਣਾ ਪਵੇਗਾ ਕਿਉਂ ਜੋ ਅਜਿਹੇ ਲੀਡਰਾਂ ਨਾਲ ਪੰਜਾਬੀਆਂ ਦੇ ਗੌਰਵਮਈ ਸਭਿਆਚਾਰ ਨੂੰ ਢਾਹ ਲੱਗ ਰਹੀ ਹੈ। ਸ੍ਰੀ ਜਾਖੜ ਨੇ ਲੋਕਾਂ ਨੂੰ ਅਪਣੀ ਵੋਟ ਸੂਝ-ਬੂਝ ਨਾਲ ਪਾਉਣ ਦਾ ਸੱਦਾ ਦਿੰਦੇ ਕਿਹਾ ਕਿ ਕਿਸੇ ਵੀ ਸੰਸਥਾ ਲਈ ਅਜਿਹੇ ਅਨੈਤਿਕ ਕਿਰਦਾਰਾਂ ਵਾਲੇ ਲੋਕਾਂ ਨੂੰ ਨਾ ਚੁਣਿਆ ਜਾਵੇ।
ਜਾਖੜ ਨੇ ਦੁੱਖ ਨਾਲ ਆਖਿਆ ਕਿ ਪਿਛਲੇ ਕੁੱਝ ਦਿਨਾਂ ਵਿਚ ਸ਼ਰਮਨਾਕ ਵੀਡੀਉ ਵਾਈਰਲ ਹੋਣ ਨਾਲ ਲੋਕ ਹੁਣ ਸਾਰੇ ਸਿਆਸਤਦਾਨਾਂ ਨੂੰ ਘਿਰਨਾ ਦੀ ਨਜ਼ਰ ਨਾਲ ਦੇਖਣ ਲੱਗ ਪਏ ਹਨ।
ਜਾਖੜ ਨੇ ਆਖਿਆ ਕਿ ਸਲਾਰੀਆ ਨੂੰ ਬਹਿਸ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਲੋਕ ਇਸ ਗੱਲ ਦਾ ਫ਼ੈਸਲਾ ਕਰ ਸਕਣ ਕਿ ਸੰਸਦ ਵਿਚ ਉਨਾਂ ਦੀ ਨੁਮਾਇੰਦਗੀ ਕਰਨ ਵਾਲਾ ਸਹੀ ਆਗੂ ਕੌਣ ਹੈ।
ਜਾਖੜ ਜਿਨਾਂ ਨਾਲ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਵਿਧਾਇਕ ਵੀ ਹਾਜ਼ਰ ਸਨ, ਨੇ ਆਖਿਆ ਕਿ ਪੰਜਾਬ ਵਿਚ ਅਤੇ ਇੱਥੋਂ ਤਕ ਕਿ ਸਮੁੱਚੇ ਮੁਲਕ ਵਿੱਚ ਬੇਰੁਜ਼ਗਾਰੀ ਇਕ ਵੱਡਾ ਮਸਲਾ ਬਣਿਆ ਹੋਇਆ ਹੈ।  ਸ੍ਰੀ ਜਾਖੜ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੀਆਂ ਗ਼ਰੀਬ ਵਿਰੋਧੀ ਅਤੇ ਫਿਰਕੂ ਨੀਤੀਆਂ ਨਾਲ ਮੁਲਕ ਦਾ ਸਮਾਜਕ ਤਾਣਾ-ਬਾਣਾ ਤਬਾਹ ਹੋ ਰਿਹਾ ਹੈ ਅਤੇ ਨਿਵੇਸ਼ਕਾਰਾਂ ਵਲੋਂ ਹੱਥ ਪਿੱਛੇ ਖਿੱਚ ਲੈਣ ਨਾਲ ਵਿਕਾਸ ਨੂੰ ਸੱਟ ਵੱਜੀ ਹੈ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement