ਸਲਾਰੀਆ ਤੁਹਾਨੂੰ ਹੱਥ ਵੀ ਨਹੀਂ ਲਾ ਸਕਦਾ : ਕੈਪਟਨ
Published : Sep 30, 2017, 10:19 pm IST
Updated : Sep 30, 2017, 4:49 pm IST
SHARE ARTICLE

ਗੁਰਦਾਸਪੁਰ/ਪਠਾਨਕੋਟ, 30 ਸਤੰਬਰ (ਹੇਮੰਤ ਨੰਦਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਵਾਦਪੂਰਨ ਚਿੰਤਪੁਰਨੀ ਮੈਡੀਕਲ ਕਾਲਜ ਦੇ ਘਿਰੇ ਹੋਏ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਬੇਈਮਾਨ ਕਾਲਜ ਅਥਾਰਟੀ ਦੇ ਦੁਰਪ੍ਰਬੰਧ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੇ ਭਵਿੱਖ ਦਾ ਨੁਕਸਾਨ ਹੋਣ ਦੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੂਬੇ ਦੇ ਹੋਰਨਾਂ ਕਾਲਜਾਂ 'ਚ ਤਬਦੀਲ ਕਰਨ ਲਈ ਕਦਮ ਚੁਕੇ ਜਾ ਰਹੇ ਹਨ। ਇਸ ਕਾਲਜ ਦਾ ਮਾਲਕ ਸਵਰਨ ਸਲਾਰੀਆ ਹੈ ਜੋ ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਹੈ।
ਸਾਬਕਾ ਫ਼ੌਜੀਆਂ ਦੀ ਰੈਲੀ 'ਚ ਹਿੱਸਾ ਲੈਣ ਆਏ ਮੁੱਖ ਮੰਤਰੀ ਅੱਜ ਵਿਦਿਆਰਥੀਆਂ ਨੂੰ ਮਿਲੇ। ਵਿਦਿਆਰਥੀਆਂ ਨੇ ਤੌਖਲਾ ਜ਼ਾਹਿਰ ਕੀਤਾ ਕਿ ਸਲਾਰੀਆ ਫੀਸ ਜਮਾਂ ਨਾ ਕਰਵਾਉਣ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਨੂੰ ਨੁਕਸਾਨ ਪਹੁੰਚਾਵੇਗਾ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ, ''ਉਸ ਦਾ ਕਾਲਜ 'ਤੇ ਹੁਣ ਕੋਈ ਕੰਟਰੋਲ ਨਹੀਂ ਹੈ ਅਤੇ ਉਹ ਤੁਹਾਨੂੰ ਹੱਥ ਵੀ ਨਹੀਂ ਲਾ ਸਕਦਾ।'' ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਕਿ ਸਲਾਰੀਆ ਅਤੇ ਉਸ ਦੇ ਗੁੰਡੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਫੀਸ ਦਾ ਭੁਗਤਾਨ ਕਰਨ ਲਈ ਧਮਕੀਆਂ ਦੇ ਰਹੇ ਹਨ ਜਦਕਿ ਉਨ੍ਹਾਂ ਦੀ ਕੋਈ ਵੀ ਕਲਾਸ ਨਹੀਂ ਲੱਗ ਰਹੀ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਦਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਮੈਡੀਕਲ ਕੌਂਸਲ ਆਫ਼ ਇੰਡੀਆ (ਐਮ.ਸੀ.ਆਈ.) ਤੋਂ ਵਿਦਿਆਰਥੀਆਂ ਨੂੰ ਸੂਬੇ ਦੇ ਹੋਰਨਾਂ ਮੈਡੀਕਲ ਕਾਲਜਾਂ 'ਚ ਤਬਦੀਲ ਕਰਨ ਦੀ ਆਗਿਆ ਮੰਗੀ ਹੈ। ਉਨ੍ਹਾਂ ਇਹ ਵੀ ਦਸਿਆ ਕੀ ਐਮ.ਆਈ.ਸੀ. ਦੀ ਪ੍ਰਵਾਨਗੀ ਛੇਤੀ ਹੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਬਦੀਲੀ ਦੀ ਪ੍ਰਕਿਰਿਆ ਇਕਦਮ ਸ਼ੁਰੂ ਕਰ ਦਿਤੀ ਜਾਵੇਗੀ। ਅਪਣੀ ਸਰਕਾਰ ਵਲੋਂ ਵਿਦਿਆਰਥੀਆਂ ਦੇ ਕੈਰੀਅਰ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰਨ ਦਾ ਭਰੋਸਾ ਦਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਨਵੰਬਰ 'ਚ ਹੋਣ ਵਾਲੇ ਇਮਤਿਹਾਨਾਂ ਦੀ ਮਿਤੀ ਤੋਂ ਪਹਿਲਾਂ ਜੇ ਐਮ.ਆਈ.ਸੀ. ਦੀ ਪ੍ਰਵਾਨਗੀ ਨਾ ਵੀ ਆਈ ਤਾਂ ਜ਼ਰੂਰਤ ਪੈਣ 'ਤੇ ਉਨ੍ਹਾਂ ਲਈ ਵੱਖਰਾ ਇਮਤਿਹਾਨ ਲਿਆ ਜਾਵੇਗਾ।
ਵਿਦਿਆਰਥੀਆਂ ਨੂੰ ਮਿਲਣ ਤੋਂ ਬਾਅਦ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਾਲਜ ਨੂੰ ਚਲਾਉਣ ਲਈ ਨਕਾਮ ਰਹਿਣ ਦੇ ਵਾਸਤੇ ਸਲਾਰੀਆ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, ''ਇਨ੍ਹਾਂ ਵਿਦਿਆਰਥੀਆਂ ਵੱਲ ਵੇਖੋ, ਇਨ੍ਹਾਂ ਦਾ ਕੀ ਕਸੂਰ ਹੈ।''

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement