ਸਰਕਾਰ ਬਣਾਏਗੀ ਯੂਥ ਪਾਲਿਸੀ : ਸਿੱਧੂ
Published : Jan 18, 2018, 12:30 am IST
Updated : Jan 17, 2018, 7:00 pm IST
SHARE ARTICLE

ਬਟਾਲਾ, 17 ਜਨਵਰੀ (ਡਾ. ਹਰਪਾਲ ਸਿੰਘ ਬਟਾਲਵੀ/ਬਲਵਿੰਦਰ ਕੁਮਾਰ ਭੱਲਾ) : ਨੌਜਵਾਨ ਸ਼ਕਤੀ ਕਿਸੇ ਵੀ ਸਥਿਤੀ ਨੂੰ ਬਦਲਣ ਦੀ ਤਾਕਤ ਰੱਖਦੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਸੂਬੇ ਨੂੰ ਵਿਕਾਸ ਦੀ ਸਿਖਰਾਂ 'ਤੇ ਲਿਜਾਣ ਦੀ ਸ਼ਕਤੀ ਹੈ, ਬਸ਼ਰਤੇ ਉਨਾਂ ਨੂੰ ਸਹੀ ਦਿਸ਼ਾ ਦਿਖਾਈ ਜਾਵੇ। ਸੂਬੇ ਦੀ ਜਵਾਨੀ ਨੂੰ ਸਹੀ ਮਾਰਗ ਦਰਸਾਉਣ ਅਤੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਯੂਥ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਲਈ ਸਿੱਖਿਆ, ਰੁਜ਼ਗਾਰ ਅਤੇ ਵਿਕਾਸ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਇਹ ਐਲਾਨ ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਵੀ.ਐਮ.ਐਸ. ਕਾਲਜ ਬਟਾਲਾ ਵਿਖੇ ਅੰਤਰ ਕਾਲਜ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਸਿੱਧੂ ਨੇ ਕਿਹਾ ਕਿ ਅੰਕੜਿਆਂ ਮੁਤਾਬਕ ਪੰਜਾਬ ਵਿੱਚ 58 ਫੀਸਦੀ ਅਬਾਦੀ ਨੌਜਵਾਨਾਂ ਦੀ ਹੈ ਪਰ ਅਜੇ ਤੱਕ ਨੌਜਵਾਨਾਂ ਲਈ ਕੋਈ ਨੀਤੀ ਨਹੀਂ ਬਣੀ ਜੋ ਕਿ ਹੈਰਾਨੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਾਰੇ ਦੇਸ਼ਾਂ ਨੇ ਆਪਣੇ ਨੌਜਵਾਨਾਂ ਲਈ ਯੂਥ ਪਾਲਿਸੀ ਬਣਾਈ ਹੋਈ ਹੈ। ਇਥੋਂ ਤੱਕ ਪਾਕਿਸਤਾਨੀ ਪੰਜਾਬ ਦੀ ਵੀ ਯੂਥ ਪਾਲਿਸੀ ਬਣੀ ਹੋਈ ਹੈ। ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਪੂਰੀ ਤਰਾਂ ਸੁਹਿਰਦ ਹੈ ਅਤੇ ਸਰਕਾਰ ਵੱਲੋਂ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ 'ਯੂਥ ਪਾਲਿਸੀ' ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਪਣੇ ਪਿਛਲੇ ਬਜਟ ਵਿਚ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੂਰੇ ਦੇਸ਼ ਵਿੱਚ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਵਾਅਦਾ ਕੀਤਾ ਸੀ ਜੋ ਕਿ ਸਿਰਫ ਕਾਗਜ਼ਾਂ ਵਿੱਚ ਹੀ ਰਹਿ ਗਿਆ ਹੈ। 

ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਹਮੇਸ਼ਾਂ ਹੀ ਨੌਜਵਾਨਾਂ ਵਿੱਚ ਨਵੀਂ ਰੂਹ ਫੂਕੀ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਰਾਹੁਲ ਗਾਂਧੀ ਨੂੰ ਮਿਲ ਕੇ ਬੇਨਤੀ ਕਰਨਗੇ ਕਿ 23 ਮਾਰਚ ਨੂੰ ਯੂਥ ਇਮਪਾਵਰਮੈਂਟ ਦਿਵਸ ਮਨਾਇਆ ਜਾਵੇ  ਅਤੇ ਉਹ ਸ੍ਰੀ ਗਾਂਧੀ ਨੂੰ ਇਹ ਵੀ ਬੇਨਤੀ ਕਰਨਗੇ ਕਿ ਉਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ। ਇਸੇ ਦੌਰਾਨ ਬਟਾਲਾ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਧਾਰਮਿਕ ਤੇ ਇਤਿਹਾਸਕ ਸ਼ਹਿਰ ਦੇ ਵਿਕਾਸ ਵਿੱਚ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਾਬਕਾ ਮੰਤਰੀ ਅਸ਼ਵਨੀ ਸੇਖੜੀ ਵੱਲੋਂ ਹੰਸਲੀ ਨਾਲੇ ਨੂੰ ਕਵਰ ਕਰਕੇ ਉੱਪਰ ਮਾਰਕਿਟ ਬਣਾਉਣ ਦੀ ਤਜਵੀਜ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਸਟਰ ਪਲਾਨ ਤਿਆਰ ਕਰਕੇ ਇਸਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਯੂਥ ਪਾਲਸੀ ਬਣਾਉਣ ਅਤੇ ਬਟਾਲਾ ਦੇ ਵਿਕਾਸ ਸਬੰਧੀ ਕੀਤੇ ਐਲਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਜਸਪਾਲ ਸਿੰਘ ਸੰਧੂ, ਡਾ, ਪ੍ਰੋ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਪ ਹੈਲਥ ਸਾਇੰਸ, ਮਿਸਟਰ ਚੰਦਰ, ਪ੍ਰੋ. ਡਾ. ਜਤਿੰਦਰ ਸਿੰਘ ਬੱਲ ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ. ਗੁਰਲਵਲੀਨ ਸਿੰਘ ਸਿੱਧੂ, ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਸ੍ਰੀ ਰੋਹਿਤ ਗੁਪਤਾ, ਅਭਿਨਵ ਸੇਖੜੀ, ਸਵਿੰਦਰ ਸਿੰਘ ਭਾਗੋਵਾਲੀਆ ਤੋਂ ਇਲਾਵਾ ਹੋਰ ਹਸਤੀਆਂ ਵੀ ਮੌਜੂਦ ਸਨ।

SHARE ARTICLE
Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement