ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਟੀਕੇ ਦੀ ਸ਼ੁਰੂਆਤ : ਬ੍ਰਹਮ ਮਹਿੰਦਰਾ
Published : Sep 26, 2017, 10:28 pm IST
Updated : Sep 26, 2017, 4:58 pm IST
SHARE ARTICLE



ਚੰਡੀਗੜ੍ਹ, 26 ਸਤੰਬਰ (ਸ.ਸ.ਸ.) : ਰਾਜ ਵਿਚ ਸਰਵਾਈਕਲ ਕੈਂਸਰ ਤੋਂ ਅੋਰਤਾਂ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਿਹਤ ਅਤੇ ਪਰਵਾਰ ਭਲਾਈ, ਪੰਜਾਬ ਵਲੋਂ ਨਵੰਬਰ ਮਹੀਨੇ ਵਿਚ ਐਚ,ਪੀ.ਵੀ. ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸੂਬੇ ਵਿਚ ਔਰਤਾਂ ਨੂੰ ਛਾਤੀ ਦੇ ਕੈਂਸਰ ਤੋਂ ਬਾਅਦ ਹੋਣ ਵਾਲਾ ਸਰਵਾਈਕਲ ਦੂਜਾ ਕੈਂਸਰ ਹੈ।

ਅੱਜ ਇਥੇ ਐਚ.ਪੀ.ਵੀ. ਸਬੰਧੀ ਤਕਨੀਕੀ ਮਾਹਰ ਗਰੁੱਪ ਦੀ ਆਯੋਜਤ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਸਰਕਾਰ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਹਰ ਸੰਭਵ ਮਦਦ ਅਤੇ ਇਲਾਜ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਪੜ੍ਹਨ ਵਾਲੀਆਂ ਸਾਰੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਸੁਰੱਖਿਅਤ ਕਰਨ ਲਈ ਐ.ਪੀ.ਵੀ. ਦੇ ਟੀਕੇ ਲਗਾਏ ਜਾਣਗੇ।  
ਸਿਹਤ ਮੰਤਰੀ ਨੇ ਕਿਹਾ ਕਿ ਬਠਿੰਡਾ ਅਤੇ ਮਾਨਸਾ ਜਿਲ੍ਹਾ ਵਿਚ ਸਰਵਾਈਕਲ ਕੈਂਸਰ ਤੋਂ ਪੀੜਤ ਮਰੀਜਾਂ ਦੀ ਗਿਣਤੀ ਪੂਰੇ ਪੰਜਾਬ ਨਾਲੋਂ ਵੱਧ ਹੈ ਜਿਸ ਕਾਰਨ ਇਹ ਮੁਹਿੰਮ ਦਾ ਦੂਜਾ ਪੜਾਅ ਇਨ੍ਹਾਂ ਦੋ ਜ਼ਿਲ੍ਹਿਆਂ ਵਿਚ ਹੀ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿਖੇ ਦੂਜੇ ਪੜਾਅ 'ਚ 6ਵੀਂ ਜਮਾਤ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਉਲੀਕੇ ਗਏ ਵਿਸ਼ੇਸ਼ ਪ੍ਰੋਗਰਾਮ ਅਧੀਨ ਟੀਕਾਕਰਣ ਕੀਤਾ ਜਾਵੇਗਾ। ਇਸ ਪ੍ਰੋਗਰਾਮ ਅਧੀਨ ਉਨ੍ਹਾਂ ਲੜਕੀਆਂ ਦਾ ਵੀ ਟੀਕਾਕਰਣ ਕੀਤਾ ਜਾਵੇਗਾ ਜਿਨ੍ਹਾਂ ਨੂੰ ਪਹਿਲੇ ਪੜਾਅ ਵਿਚ ਟੀਕਾਕਰਣ ਕਰਕੇ ਸੁਰੱਖਿਅਤ ਕੀਤਾ ਗਿਆ ਸੀ।

ਸ੍ਰੀ ਮਹਿੰਦਰਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਅਧੀਨ ਤੈਨਾਤ ਮੈਡੀਕਲ ਅਫਸਰਾਂ ਨੂੰ ਮਾਹਿਰਾਂ ਵਲੋਂ ਲੋੜੀਂਦੀ ਐਚ.ਪੀ.ਵੀ. ਸਬੰਧੀ ਤਕਨੀਕੀ ਟ੍ਰੇਨਿੰਗ ਵੀ ਦਿਤੀ ਜਾਵੇ। ਮਿੱਥੇ ਗਏ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਕਮੇਟੀਆਂ ਗਠਿਤ ਕੀਤੀਆਂ ਜਾਣ ਤਾਂ ਜੋ ਦੂਜੇ ਸਕੂਲਾਂ ਵਿਚ ਸ਼ਿਫਟ ਹੋਇਆਂ ਵਿਦਿਆਰਥਣਾਂ ਨੂੰ ਟਰੈਕ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲੜਕੀਆਂ ਦੇ ਮਾਪਿਆਂ ਨੂੰ ਵੀ ਟੀਕਾਕਰਣ ਕਰਨ ਬਾਰੇ ਸਿੱਖਿਅਤ ਕਰਕੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਕੀਤਾ ਜਾਵੇ।
ਸਿਹਤ ਮੰਤਰੀ ਨੇ ਮੀਟੰਗ ਦੌਰਾਨ ਕਿਹਾ ਕਿ ਇਹ ਟੀਕਾਕਰਣ ਕਮਨਿਊਟੀ ਹੈਲਥ ਸੈਂਟਰ, ਸਬ-ਡਿਵੀਜ਼ਨਲ ਹਸਪਤਾਲ ਅਤੇ ਜਿਲ੍ਹਾ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਵਲੋਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਵੈਕਸੀਨ ਕੀਮਤੀ ਹੋਣ ਸਦਕਾ ਆਮ ਲੋਕ ਇਸ ਨੂੰ ਖਰੀਦਣ ਵਿਚ ਅਸਮਰਥ ਹਨ ਜਿਸ ਲਈ ਇਸ ਵੈਕਸੀਨ ਦੀ ਸ਼ੁਰੂਆਤ ਰਾਜ ਸਰਕਾਰ ਵਲੋਂ ਕੀਤੀ ਗਈ ਹੈ

ਮੀਟਿੰਗ ਵਿਚ ਹੋਰਨਾਂ ਸ੍ਰੀਮਤੀ ਅਜੰਲੀ ਭਾਵੜਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਵਰੁੱਣ ਰੂਜ਼ਮ ਮਿਸ਼ਨ ਡਾÂਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ, ਰਾਜੀਵ ਭੱਲਾ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਵਿਸ਼ਵ ਸਿਹਤ ਸੰਸਥਾ ਦੇ ਮਹਿਰ, ਡਾ. ਜੀ.ਬੀ. ਸਿੰਘ ਸਹਾਇਕ ਡਾਇਰੈਕਟਰ , ਡਾ. ਦੀਪਕਾ ਇੰਡੀਅਨ ਕਾਉਂਸਿਲ ਮੈਡੀਕਲ ਰਿਸਰਚ, ਡਾ. ਰਾਜੇਸ਼ ਕੁਮਾਰ, ਸਕੂਲ ਆਫ਼ ਪਬਲਿਕ ਹੈਲਥ ਪੀ.ਜੀ.ਆਈ. ਚੰਡੀਗੜ੍ਹ ਅਤੇ ਮੈਡੀਕਲ ਕਾਲਜਾਂ ਦੇ ਅਫ਼ਸਰ ਵੀ ਹਾਜ਼ਰ ਸਨ।

SHARE ARTICLE
Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement