ਸਵੱਛ ਭਾਰਤ ਮਿਸ਼ਨ ਦੀ ਸਫ਼ਲਤਾ ਯਕੀਨੀ ਬਣਾਉਣ 'ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਸਿੱਧੂ
Published : Jan 25, 2018, 12:25 am IST
Updated : Jan 24, 2018, 6:55 pm IST
SHARE ARTICLE

ਚੰਡੀਗੜ੍ਹ, 24 ਜਨਵਰੀ (ਸਸਸ): ਸਥਾਨਕ ਸਰਕਾਰਾਂ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ ਜਾਵੇਗੀ ਕਿ ਪੰਜਾਬ ਦੇ ਵੱਧ ਤੋਂ ਵੱਧ ਸ਼ਹਿਰ ਸਵੱਛ ਭਾਰਤ ਸਰਵੇਖਣ ਵਿਚ ਦੇਸ਼ ਦੇ ਸੁੰਦਰ ਸ਼ਹਿਰਾਂ ਵਿਚ ਸ਼ਾਮਲ ਹੋ ਸਕਣ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਮਿਉਂਸਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਖੇਤਰੀ ਡਿਪਟੀ ਡਾਇਰੈਕਟਰ ਅਤੇ ਕਾਰਜ ਸਾਧਕ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖੀ।ਅਧਿਕਾਰੀਆਂ ਨੂੰ ਸਵੱਛ ਭਾਰਤ ਸਰਵੇਖਣ ਵਿਚ ਪੰਜਾਬ ਦੇ ਸ਼ਹਿਰਾਂ ਨੂੰ ਮੋਹਰੀ ਕਤਾਰ ਵਿਚ ਸ਼ਾਮਲ ਕਰਨਾ ਯਕੀਨੀ ਬਣਾਉਣ ਹਿੱਤ ਪੂਰੀ ਤਨਦੇਹੀ ਨਾਲ ਸੱਦਾ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਅਤੇ ਆਉਣ ਵਾਲੀਆਂ ਨਸਲਾਂ ਲਈ ਇਕ ਸਾਫ਼ ਸੁਥਰੇ ਵਾਤਾਵਰਣ ਦੀ ਸੌਗਾਤ ਛੱਡ ਕੇ ਜਾਣਾ ਯਕੀਨੀ ਬਣਾਉਣ ਲਈ ਇਕ ਬਹੁ ਧਿਰੀ ਰਣਨੀਤੀ ਉਪਰ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸ਼ਹਿਰ/ਕਸਬੇ ਦੇ ਹਰੇਕ ਵਾਰਡ ਵਿਚ ਇਕ ਨੋਡਲ ਅਧਿਕਾਰੀ ਇਹ ਯਕੀਨੀ ਬਣਾਵੇਗਾ ਕਿ ਉਸ ਅਧੀਨ ਆਉਾਂਦਾਖੇਤਰ ਸਫ਼ਾਈ ਪੱਖੋਂ ਉਤਮ ਹੋਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ ਜਾਂ ਗੰਦਗੀ ਉਹ ਸਿੱਧੇ ਤੌਰ 'ਤੇ ਜਵਾਬਦੇਹ ਹੋਵੇਗਾ। ਇਸ ਤੋਂ ਇਲਾਵਾ ਨੋਡਲ ਅਧਿਕਾਰੀਆਂ ਅਤੇ ਉਸ ਅਧੀਨ ਆਉਾਂਦੇਸਟਾਫ਼ ਦੇ ਨਾਮ ਅਤੇ ਸੰਪਰਕ ਨੰਬਰ ਸਬੰਧਤ ਮਿਉਂਸਪੈਲਟੀ ਦਫ਼ਤਰ ਦੇ ਨੋਟਿਸ ਬੋਰਡ ਅਤੇ ਵਿਭਾਗ ਦੀ ਵੈੱਬਸਾਈਟ ਉਪਰ ਅਪਲੋਡ ਕਰ ਕੇ ਜਨਤਕ ਕੀਤੇ ਜਾਣਗੇ। 


ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਾਰੇ ਕਾਰਜ ਸਾਧਰ ਅਫ਼ਸਰ ਆਪੋ-ਅਪਣੇ ਖੇਤਰਾਂ ਵਿਚ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨਗੇ ਅਤੇ ਸਫ਼ਾਈ ਪ੍ਰਬੰਧਾਂ ਬਾਰੇ ਅਪਣੀ ਰੀਪੋਰਟ ਹਰ 15 ਦਿਨਾਂ ਬਾਅਦ ਅਪਣੇ ਖੇਤਰੀ ਡਿਪਟੀ ਡਾਇਰੈਕਟਰ ਨੂੰ ਦੇਣਗੇ ਜੋ ਅਗਾਂਹ ਮਹੀਨਾਵਾਰੀ ਰੀਪੋਰਟ ਡਾਇਰੈਕਟਰ ਨੂੰ ਸੌਂਪਣਗੇ।ਉਨ੍ਹਾਂ ਕਿਹਾ ਕਿ ਵਾਰਡਾਂ ਦੀ ਸਫ਼ਾਈ ਪੱਖੋਂ ਗਰੇਡਿੰਗ ਕੀਤੀ ਜਾਵੇਗੀ। ਸਫ਼ਾਈ ਕਰਮੀਆਂ ਦੀਆਂ ਤਨਖ਼ਾਹ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਐਲਾਨ ਕੀਤਾ ਕਿ ਹਰ ਸਫ਼ਾਈ ਕਰਮੀ ਦੇ ਖਾਤੇ ਵਿਚ ਸਿੱਧੀ ਤਨਖ਼ਾਹ ਜਮ੍ਹਾਂ ਹੋਵੇਗੀ। ਉਨ੍ਹਾਂ ਕਿਹਾ ਕਿ ਕਈ ਸ਼ਹਿਰਾਂ ਵਿਚ ਘੱਟ ਸਫ਼ਾਈ ਕਰਮਚਾਰੀਆਂ ਤੋਂ ਕੰਮ ਕਰਵਾ ਕੇ ਵੱਧ ਸਫ਼ਾਈ ਕਰਮਚਾਰੀਆਂ ਦੀ ਬੋਗਸ ਹਾਜ਼ਰੀ ਲਗਾਉਣ ਦੀ ਪ੍ਰਥਾ ਨੂੰ ਰੋਕਣ ਲਈ ਸਫ਼ਾਈ ਕਰਮਚਾਰੀਆਂ ਦੀ ਬਾਇਉ ਮੀਟਰਿਕ ਹਾਜ਼ਰੀ ਲੱਗੇਗੀ।
ਸ. ਸਿੱਧੂ ਨੇ ਅੰਤ ਵਿਚ ਸਾਰੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਤੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸਫ਼ਾਈ ਪ੍ਰਬੰਧਾਂ ਸਬੰਧੀ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲੈਣ ਅਤੇ 29 ਜਨਵਰੀ ਤੋਂ ਬਾਅਦ ਉਹ ਖ਼ੁਦ ਸਾਰੇ ਸ਼ਹਿਰਾਂ/ਕਸਬਿਆਂ ਦਾ ਅਚਨਚੇਤੀ ਦੌਰਾ ਕਰ ਕੇ ਵਾਰਡਾਂ ਦਾ ਦੌਰਾ ਕਰ ਕੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਨਗੇ।

SHARE ARTICLE
Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement