
ਹੁਸ਼ਿਆਰਪੁਰ, 17 ਸਤੰਬਰ (ਰਿੰਕੂ ਥਾਪਰ): ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮਨਾਏ ਜਾ ਰਹੇ 'ਸਵੱਛਤਾ ਹੀ ਸੇਵਾ' ਪੰਦਰਵਾੜੇ ਤਹਿਤ ਤੀਸਰੇ ਦਿਨ ਅੱਜ ਸਮਾਜਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਮਦਾਨ ਦਿਵਸ 'ਤੇ ਖ਼ੁਦ ਝਾੜੂ ਫੜ ਕੇ ਸਫ਼ਾਈ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦੀ ਸਿਰਜਣਾ ਲਈ ਸਫ਼ਾਈ ਦੇ ਇਸ ਮਹਾਂਕੁੰਭ 'ਸਵੱਛਤਾ ਹੀ ਸੇਵਾ' ਵਿਚ ਦੇਸ਼ ਦੇ ਹਰ ਇਕ ਨਾਗਰਿਕ ਦੀ ਸ਼ਮੂਲੀਅਤ ਜ਼ਰੂਰੀ ਹੈ।
ਇਸ ਮੌਕੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਨੇ ਬੜੀ ਹੀ ਸ਼ਰਧਾ ਨਾਲ ਖ਼ੁਦ ਡਾ.ਬੀ.ਆਰ.ਅੰਬੇਦਕਰ ਦੇ ਬੁੱਤ ਦੀ ਸਫ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਸਵੱਛਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਇਕ ਵਿਸ਼ੇਸ਼ 'ਸਵੱਛਤਾ ਰੱਥ' ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।
ਅਪਣੇ ਸੰਬੋਧਨ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੂਰੇ ਭਾਰਤ ਵਿਚ 15 ਸਤੰਬਰ ਤੋਂ ਗਾਂਧੀ ਜੈਅੰਤੀ 2 ਅਕਤੂਬਰ ਤਕ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਮੁੱਚੇ ਭਾਰਤ ਵਾਸੀਆਂ ਨੂੰ ਸਫ਼ਾਈ ਕਰਨ ਦਾ ਸੰਕਲਪ ਦਿਵਾਉਣ ਲਈ ਵਿਸ਼ੇਸ਼ (ਬਾਕੀ ਸਫ਼ਾ 11 'ਤੇ)
ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿਥੇ ਸਰਕਾਰੀ ਵਿਭਾਗ ਇਸ ਮੁਹਿੰਮ ਵਿਚ ਯੋਗਦਾਨ ਪਾ ਰਹੇ ਹਨ, ਉਥੇ ਯੂਥ ਕਲੱਬ, ਖਿਡਾਰੀ, ਮਹਿਲਾਵਾਂ, ਉਦਯੋਗਿਕ ਅਦਾਰੇ ਅਤੇ ਸੰਸਥਾਵਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਇਸ ਮੁਹਿੰਮ ਨਾਲ ਜੁੜ ਰਹੀਆਂ ਹਨ।
ਉਨ੍ਹਾਂ ਕਿਹਾ ਕਿ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ 2 ਅਕਤੂਬਰ ਤੱਕ ਹਸਪਤਾਲਾਂ, ਪਾਰਕਾਂ, ਸਮਾਰਕਾਂ, ਬੱਸ ਅੱਡਿਆਂ, ਛੱਪੜਾਂ, ਚੌਕਾਂ ਅਤੇ ਜਨਤਕ ਪਖਾਨਿਆਂ ਆਦਿ ਨੂੰ ਸਾਫ਼-ਸੁਥਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਨੁਹਾਰ ਬਦਲਣ ਲਈ ਸਮੂਹਿਕ ਇਕਜੁੱਟਤਾ ਕਾਇਮ ਕਰਦੇ ਹੋਏ ਹਰੇਕ ਨਾਗਰਿਕ ਨੂੰ ਇਸ ਦੇਸ਼ ਸੇਵਾ ਵਾਲੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਲੋਕ 'ਸਵੱਛਤਾ ਹੀ ਸੇਵਾ' ਪੰਦਰਵਾੜਾ ਮੁਹਿੰਮ ਨਾਲ ਕਾਰ ਸੇਵਾ ਵਾਂਗ ਜੁੜਨ, ਤਾਂ ਜੋ ਜ਼ਿਲ੍ਹੇ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਨਾਲ ਜੁੜੀ ਇਸ ਮੁਹਿੰਮ ਵਿਚ ਰਾਜਨੀਤਕ, ਸਮਾਜਕ ਅਤੇ ਧਾਰਮਕ ਸੰਸਥਾਵਾਂ ਸਮੇਤ ਆਮ ਜਨਤਾ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ, ਤਾਂ ਜੋ ਸਫ਼ਾਈ ਵਿਵਸਥਾ ਕਾਇਮ ਕਰ ਕੇ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਕੇਵਲ ਜ਼ਿਲ੍ਹੇ ਵਿਚ ਹੀ ਨਹੀਂ ਪੂਰੇ ਭਾਰਤ ਵਿਚ (ਬਾਕੀ ਸਫ਼ਾ 11 'ਤੇ)
*(ਸ਼ਰਮਦਾਨ ਦਿਵਸ ਮਨਾ ਕੇ ਭਾਰਤ ਵਾਸੀਆਂ ਨੂੰ ਸਫ਼ਾਈ ਵਿਵਸਥਾ ਨਾਲ ਜੁੜਨ ਦਾ ਸੰਦੇਸ਼ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਰਕਾਰੀ ਦਫ਼ਤਰਾਂ ਵਿਚ ਹੀ ਨਹੀਂ, ਬਲਕਿ ਸਾਰੀਆਂ ਪ੍ਰਾਈਵੇਟ ਸੰਸਥਾਵਾਂ, ਉਦਯੋਗਿਕ ਅਦਾਰੇ, ਸ਼ਹਿਰਾਂ-ਕਸਬਿਆਂ, ਪਿੰਡਾਂ ਅਤੇ ਵਿਦਿਅਕ ਅਦਾਰਿਆਂ ਵਿਚ ਵੀ ਆਮ ਜਨਤਾ ਨੂੰ ਜੋੜ ਕੇ ਸਫ਼ਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਮੈਡਮ ਹਰਦੀਪ ਭਾਂਵਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲ੍ਹਾ ਸਿਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਜਗਦੀਸ਼ ਮਿਤਰ, ਐਕਸੀਅਨ ਵਾਰਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਮਰਜੀਤ ਸਿੰਘ ਗਿੱਲ, ਐਸ.ਡੀ.ਓ ਨਵਨੀਤ ਕੁਮਾਰ ਜਿੰਦਲ, ਭਾਰਤ ਭੂਸ਼ਨ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਮੁਲਾਜ਼ਮ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰ ਸਨ।