ਸੇਵਾ ਦੀ ਮੂਰਤ ਮਾਤਾ ਖੀਵੀ ਜੀ
Published : Mar 8, 2018, 12:24 pm IST
Updated : Mar 8, 2018, 6:54 am IST
SHARE ARTICLE

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿੱਚ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੇ ਦਾ ਕੰਮ ਵੀ ਕਰਦੇ ਸਨ। ਬਚਪਨ ਵਿਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ।



ਖੀਵੀ ਜੀ ਦੇ ਮਾਤਾ-ਪਿਤਾ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਅਤੇ ਦੇਵੀ ਦੇ ਪੁਜਾਰੀ ਸਨ। ਬਾਲ ਅਵਸਥਾ ਵਿੱਚ ਮਾਤਾ-ਪਿਤਾ ਦੇ ਧਾਰਮਿਕ ਜੀਵਨ ਦਾ ਪ੍ਰਭਾਵ ਬੀਬੀ ‘ਤੇ ਪੈਣਾ ਕੁਦਰਤੀ ਸੀ। ਇਸ ਤਰ੍ਹਾਂ ਬਾਲ ਅਵਸਥਾ ਵਿੱਚ ਹੀ ਬੀਬੀ ਖੀਵੀ ਜੀ ਨੇ ਸੰਤੋਖ, ਸੰਜਮ ਅਤੇ ਸੱਚ ਦੇ ਸ਼ੁਭ ਗੁਣ ਗ੍ਰਹਿਣ ਕਰ ਲਏ ਸਨ। ਬੀਬੀ ਖੀਵੀ ਜੀ ਦੁਕਾਨ ਉੱਤੇ ਆਪਣੇ ਪਿਤਾ ਨਾਲ ਕੰਮ ਵਿੱਚ ਹੱਥ ਵਟਾਉਂਦੇ ਸਨ ਅਤੇ ਘਰ-ਪਰਿਵਾਰ ਵਿੱਚ ਮਾਤਾ-ਪਿਤਾ ਦੁਆਰਾ ਪੂਜਾ ਕਰਨ ਸਮੇਂ ਨਿੱਤ ਉਨ੍ਹਾਂ ਕੋਲ ਬੈਠਦੇ ਸਨ।



ਬੀਬੀ ਵਿਰਾਈ ਜੀ (ਜਾਂ ਬੀਬੀ ਭਰਾਈ ਜੀ) ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਗੁਰੂ ਨਾਨਕ ਦੇਵ ਜੀ ਦੇ ਸ਼ਰਦਾਲੂ ਸਨ। ਭਾਈ ਫੇਰੂ ਮੱਲ ਵੀ ਖਡੂਰ ਸਾਹਿਬ ਦੇ ਵਸਨੀਕ ਸਨ ਅਤੇ ਇਕ ਫਿਰੋਜ਼ਪੁਰ ਦੇ ਅਧਿਕਾਰੀ ਪਾਸ ਨੌਕਰੀ ਕਰਦੇ ਸਨ। ਬੀਬੀ ਵਿਰਾਈ ਜੀ ਦੇ ਭਾਈ ਫੇਰੂ ਮੱਲ ਨਾਲ ਨੇੜਲੇ ਸੰਬੰਧ ਸਨ ਅਤੇ ਭਾਈ ਦੇਵੀ ਚੰਦ ਦੇ ਪਰਿਵਾਰ ਦੇ ਵੀ ਨੇੜੇ ਤੋਂ ਭੂਆ ਜੀ ਸਨ।



ਉਸ ਸਮੇਂ ਦੀਆਂ ਰੀਤਾਂ ਅਨੁਸਾਰ, ਬੀਬੀ ਵਿਰਾਈ ਦੇ ਕਹਿਣ ਉੱਤੇ ਬੀਬੀ ਖੀਵੀ ਦਾ ਵਿਆਹ ਭਾਈ ਫੇਰੂ ਮੱਲ ਦੇ ਬੇਟੇ ਭਾਈ ਲਹਿਣਾ ਜੀ ਨਾਲ ਸੰਨ 1519 ਈ: ਵਿੱਚ (16 ਮੱਘਰ ਸੰਮਤ 1576) ਹੋ ਗਿਆ। ਭਾਈ ਲਹਿਣਾ ਜੀ ਆਪਣੇ ਪਿਤਾ ਭਾਈ ਫੇਰੂ ਮੱਲ ਅਤੇ ਪਰਿਵਾਰ ਨਾਲ ਵੈਸ਼ਨੋ ਦੇਵੀ ਦੇ ਤੀਰਥ ਯਾਤਰਾ ਉੱਤੇ ਜਾਇਆ ਕਰਦੇ ਸਨ। ਗ੍ਰਹਿਸਥੀ ਜੀਵਨ ਜਿਉਂਦਿਆਂ ਇਸ ਜੋੜੀ ਦੇ ਗ੍ਰਹਿ ਵਿਖੇ ਦੋ ਪੁੱਤਰਾਂ ਅਤੇ ਦੋ ਧੀਆਂ ਨੇ ਜਨਮ ਲਿਆ। ਵੱਡੇ ਪੁੱਤਰ ਦਾਸੂ ਜੀ ਦਾ ਜਨਮ 9 ਭਾਦਰੋਂ ਸੰਮਤ 1589 ਬਿਕਰਮੀ, ਬੀਬੀ ਅਨੋਖੀ ਜੀ ਦਾ ਜਨਮ 29 ਜੇਠ ਸੰਮਤ 1591 ਅਤੇ ਭਾਈ ਦਾਸੂ ਜੀ ਦਾ ਜਨਮ 1 ਵੈਸਾਖ ਸੰਮਤ 1594 ਨੂੰ ਅਤੇ ਬੀਬੀ ਅਮਰੋ ਜੀ ਦਾ ਜਨਮ 2 ਪੋਹ ਸੰਮਤ 1595 ਨੂੰ ਹੋਇਆ। ਦੋਹਾਂ ਜੀਆਂ ਨੇ ਆਪਣੇ ਗ੍ਰਹਿਸਥ ਦੀਆਂ ਜ਼ਿੰਮੇਂਵਾਰੀਆਂ ਚੰਗੀ ਤਰਾਂ ਨਿਭਾਉਂਦਿਆਂ ਹੋਇਆਂ ਬੱਚਿਆਂ ਦਾ ਵਧੀਆ ਤਰੀਕੇ ਨਾਲ ਪਾਲਣ-ਪੋਸ਼ਣ ਕੀਤਾ ਅਤੇ ਉਨ੍ਹਾਂ ਅੰਦਰ ਵੀ ਧਾਰਮਿਕ ਸੰਸਕਾਰ ਪੈਦਾ ਕੀਤੇ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement