ਸੁਖਬੀਰ ਨੇ ਬੱਬੇਹਾਲੀ ਦੇ ਪੁੱਤਰ 'ਤੇ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ
Published : Oct 31, 2017, 10:44 pm IST
Updated : Oct 31, 2017, 5:14 pm IST
SHARE ARTICLE

ਚੰਡੀਗੜ੍ਹ, 31 ਅਕਤੂਬਰ (ਸਸਸ): ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਗੁਰਦਾਸਪੁਰ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਬੇਟੇ ਅਮਰਜੋਤ ਉੱਤੇ ਗੁਰਦਾਸਪੁਰ ਵਿਖੇ ਕੀਤੇ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਹਕੂਮਤ ਅਧੀਨ ਸਿਆਸੀ ਬਦਲਾਖ਼ੋਰੀ ਅਤੇ ਸਿਆਸੀ ਅਤੇ ਧਾਰਮਕ ਆਗੂਆਂ ਦੇ ਕਤਲਾਂ ਦੀਆਂ ਘਟਨਾਵਾਂ ਅਪਣੀ ਸਿਖਰ ਛੂਹ ਚੁੱਕੀਆਂ ਹਨ।
ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਆਗੂਆਂ ਅਤੇ ਉਨ੍ਹਾਂ ਦੇ ਪਰਵਾਰਾਂ 'ਤੇ ਲਗਾਤਾਰ ਹਮਲੇ  ਕੀਤੇ ਜਾ ਰਹੇ ਹਨ ਜਿਸ ਤਹਿਤ ਸਾਬਕਾ ਵਿਧਾਇਕ ਦੇ ਬੇਟੇ ਅਮਰਜੋਤ ਅਤੇ ਦੋ ਹੋਰ ਵਿਅਕਤੀਆਂ ਨੂੰ ਬੱਬੇਹਾਲੀ ਪਿੰਡ ਵਿਚ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਐਸਜੀਪੀਸੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੇ ਬੇਟੇ ਪਰਮਿੰਦਰ ਉੱਤੇ ਵੀ ਕਾਂਗਰਸੀ ਵਰਕਰਾਂ ਨੇ ਇਸੇ ਤਰੀਕੇ ਨਾਲ ਹਮਲਾ ਕੀਤਾ ਸੀ। 


ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅਕਾਲੀਆਂ ਉੱਤੇ ਹਮਲੇ ਕਰਨ ਵਾਸਤੇ ਉਕਸਾਉਣ ਲਈ ਕਾਂਗਰਸੀ ਆਗੂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਨੇ ਬੱਬੇਹਾਲੀ ਪਿੰਡ ਵਿਚ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਦੇ ਸਾਹਮਣੇ ਖੜ ਕੇ ਬਹੁਤ ਹੀ ਭੜਕਾਊ ਭਾਸ਼ਣ ਦਿਤਾ ਸੀ ਜਿਸ ਨੇ ਅਮਰਜੋਤ ਉੱਤੇ ਹਮਲੇ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਇਕ ਬੂਥ ਦੀ ਨਿਗਰਾਨੀ ਕਰ ਰਹੇ ਅਮਰਜੋਤ ਨੂੰ ਨਤੀਜੇ ਭੁਗਤਣ ਦੀ ਧਮਕੀ ਦਿਤੀ ਸੀ ਅਤੇ ਹੁਣ ਉਸ ਉਤੇ ਕਾਤਲਾਨਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਹਾਲ ਹੀ ਵਿਚ ਮਜੀਠਾ ਵਿਚ ਵੀ ਇਕ ਭੜਕਾਊ ਭਾਸ਼ਣ ਦਿਤਾ ਸੀ।

SHARE ARTICLE
Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement