ਸੁਖਬੀਰ ਵਲੋਂ 1984 ਕਤਲੇਆਮ ਦੇ 186 ਕੇਸਾਂ ਨੂੰ ਮੁੜ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ
Published : Jan 11, 2018, 1:33 am IST
Updated : Jan 10, 2018, 8:03 pm IST
SHARE ARTICLE

ਚੰਡੀਗੜ੍ਹ, 10 ਜਨਵਰੀ (ਸਸਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਪਰੀਮ ਕੋਰਟ ਵਲੋਂ 1984 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਉਨ੍ਹਾਂ 186 ਕੇਸਾਂ ਨੂੰ ਮੁੜ ਜਾਂਚ ਕਰਵਾਉਣ ਬਾਰੇ ਦਿਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ, ਜਿਨ੍ਹਾਂ ਨੂੰ ਐਸਆਈਟੀ ਵਲੋਂ ਬੰਦ ਕਰ ਦਿਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸੀ ਆਗੂਆਂ ਅਤੇ ਜਾਂਚ ਏਜੰਸੀਆਂ ਵਿਚਲੀ ਗੰਢਤੁਪ ਦੀ ਜਾਂਚ ਕਰਨ ਲਈ ਨਵੀਂ ਐਸਆਈਟੀ ਦੀ ਜਾਂਚ ਦਾ ਘੇਰਾ ਵੱਡਾ ਕਰਨ ਲਈ ਵੀ ਕਿਹਾ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 1984 ਕਤਲੇਆਮ ਦੌਰਾਨ ਦਿੱਲੀ ਅਤੇ ਮੁਲਕ ਦੇ 40 ਹੋਰ ਸ਼ਹਿਰਾਂ ਵਿਚ 8000 ਸਿੱਖਾਂ ਨੂੰ ਕਤਲ ਕੀਤਾ ਸੀ। ਇਸ ਭਿਆਨਕ ਕਤਲੇਆਮ ਦੇ ਪੀੜਤਾਂ ਨੂੰ ਕਾਂਗਰਸੀ ਆਗੂਆਂ ਅਤੇ ਜਾਂਚ ਏਜੰਸੀਆਂ ਵਿਚਲੀ ਗੰਢਤੁਪ ਕਰ ਕੇ ਪਿਛਲੇ 33 ਸਾਲ ਤੋਂ ਇਨਸਾਫ਼ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਨਵੀਂ ਐਸਆਈਟੀ ਨੂੰ ਦਿੱਲੀ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਦੀ ਕੰਮ ਕਾਜ ਦੀ ਜਾਂਚ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਜਾਣਬੁੱਝ ਕੇ ਕੁੱਝ ਆਗੂਆਂ ਵਿਰੁਧ ਕੇਸਾਂ ਨੂੰ ਕਮਜ਼ੋਰ ਕੀਤਾ ਸੀ। 


ਸਰਦਾਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਨਵੀਂ ਐਸਆਈਟੀ ਬਣਨ ਨਾਲ ਪਿਛਲੇ 33 ਸਾਲ ਤੋਂ ਕਾਨੂੰਨ ਦੀ ਗ੍ਰਿਫ਼ਤ ਤੋਂ ਬਚਣ ਵਾਲੇ ਅਜਿਹੇ ਬਹੁਤ ਸਾਰੇ ਕਾਂਗਰਸੀ ਆਗੂ ਕਾਬੂ ਵਿਚ ਆ ਜਾਣਗੇ, ਜਿਨ੍ਹਾਂ ਨੇ ਦਿੱਲੀ ਅਤੇ ਮੁਲਕ ਦੇ ਦੂਜੇ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ 1984 ਕਤਲੇਆਮ ਵਿਚ ਸ਼ਮੂਲੀਅਤ ਵਾਲੇ ਐਚ ਕੇ ਐਲ ਭਗਤ, ਧਰਮ ਦਾਸ ਸਾਸ਼ਤਰੀ, ਅਤੇ ਅਰਜਨ ਦਾਸ ਸਮੇਤ ਬਹੁਤ ਸਾਰੇ ਕਾਂਗਰਸੀ ਆਗੂ ਕੁਦਰਤੀ ਮੌਤ ਮਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜੇ ਵੀ ਜਗਦੀਸ਼ ਟਾਇਟਲਰ ਅਤੇ ਕਮਲ ਨਾਥ ਵਰਗੇ ਆਜ਼ਾਦ ਘੁੰਮ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹਨਾਂ 186 ਕੇਸਾਂ ਦੀ ਜਾਂਚ ਤੇਜ਼ੀ ਨਾਲ ਕਰਨਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਿਹਰੇ ਵਿਚ ਲਿਆਉਣ ਦੀ ਕਾਰਵਾਈ ਸ਼ੁਰੂ ਕਰਨੀ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 33 ਸਾਲ ਲੰਘ ਚੁੱਕੇ ਹਨ। ਬਹੁਤ ਸਾਰੇ ਗਵਾਹ ਮਰ ਚੁੱਕੇ ਹਨ ਅਤੇ ਬਹੁਤ ਸਾਰੇ ਬਜ਼ੁਰਗ ਹੋ ਚੁੱਕੇ ਹਨ। ਸਾਨੂੰ ਸਿੱਖ-ਵਿਰੋਧੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਦੀ ਕਾਰਵਾਈ ਤੇਜ਼ੀ ਨਾਲ ਕਰਨੀ ਚਾਹੀਦੀ ਹੈ।

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement