
ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇਕ ਟਰਾਲੇ ਨੇ ਕਾਰ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਇਕ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।
ਜਾਣਕਾਰੀ ਅਨੁਸਾਰ ਭਗਵਾਨ ਦਾਸ ਨਿਵਾਸੀ ਨਿਊ ਗੀਤਾ ਕਾਲੋਨੀ ਮੋਗਾ ਅਪਣੀ ਪਤਨੀ ਸਰੋਜ ਰਾਣੀ, ਬੇਟੀ ਨਾਲ ਅਪਣੀ ਸਵਿਫ਼ਟ ਕਾਰ 'ਤੇ ਸਵਾਰ ਹੋ ਕੇ ਮੋਗਾ ਤੋਂ ਤਰਨਤਾਰਨ ਆ ਰਹੇ ਸੀ ਜਦ ਉਹ ਤਰਨਤਾਰਨ ਦੇ ਨਵੇਂ ਬਣ ਰਹੇ ਰਾਸ਼ਟਰੀ ਮਾਰਗ ਤੇ ਪਿੰਡ ਅਲਾਦੀਨਪੁਰ ਦੇ ਕੋਲ ਪਹੁੰਚੇ ਤਾਂ ਸੰਘਣੀ ਧੁੰਦ ਕਾਰਨ ਤਰਨਤਾਰਨ ਤੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਭਗਵਾਨ ਦਾਸ, ਉਸ ਦੀ ਪਤਨੀ ਅਤੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਭਗਵਾਨ ਦਾਸ ਦੀ ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।