ਵਪਾਰਕ ਘਰਾਣੇ ਸੂਬੇ ਦੇ ਸਿਖਿਆ ਪੱਧਰ ਨੂੰ ਉਪਰ ਚੁੱਕਣ ਲਈ ਸਹਿਯੋਗ ਦੇਣ : ਮਨਪ੍ਰੀਤ ਸਿੰਘ ਬਾਦਲ
Published : Jan 30, 2018, 3:10 am IST
Updated : Jan 29, 2018, 9:40 pm IST
SHARE ARTICLE

ਲੁਧਿਆਣਾ, 29 ਜਨਵਰੀ (ਮਹੇਸ਼ਇੰਦਰ ਸਿੰਘ ਮਾਂਗਟ): ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਵਪਾਰਕ ਘਰਾਣਿਆਂ ਨੂੰ ਸੱਦਾ ਦਿਤਾ ਹੈ ਕਿ ਜੇਕਰ ਉਹ ਪੰਜਾਬ ਦਾ ਸਹੀ ਮਾਅਨਿਆਂ ਵਿਚ ਵਿਕਾਸ ਦੇਖਣਾ ਚਾਹੁੰਦੇ ਹਨ ਤਾਂ ਉਹ ਸਿਖਿਆ, ਸਿਹਤ ਅਤੇ ਹੋਰ ਉਨ੍ਹਾਂ ਖੇਤਰਾਂ ਵਿਚ ਪੈਸਾ ਲਗਾਉਣ ਜਿਸ ਨਾਲ ਆਮ ਲੋਕਾਂ ਦਾ ਸਮਾਜਕ ਅਤੇ ਆਰਥਕ ਜੀਵਨ ਪੱਧਰ ਉੱਚਾ ਹੋਵੇ ਅਤੇ ਉਨ੍ਹਾਂ ਨੂੰ ਸਮਾਜ ਵਿਚ ਸਨਮਾਨ ਦਾ ਅਹਿਸਾਸ ਹੋਵੇ। ਉਹ ਅੱਜ ਸਥਾਨਕ ਗਿਆਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ। ਇਸ ਇਮਾਰਤ ਨੂੰ ਵਿਸ਼ਵ ਦੇ ਪ੍ਰਸਿੱਧ ਸਨਅਤੀ ਘਰਾਣੇ ਵਰਧਮਾਨ ਟੈਕਸਟਾਈਲ ਲਿਮਟਿਡ ਨੇ ਤਿਆਰ ਕਰਵਾਇਆ ਹੈ। ਇਸ ਮੌਕੇ ਰੱਖੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਪੰਜਾਬ ਦੀ ਤ੍ਰਾਸਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ਵਿਚ ਨਾ ਤਾਂ ਸਿਖਿਆ ਦੇ ਪੱਧਰ ਨੂੰ ਉਪਰ ਚੁਕਣ ਲਈ ਅਤੇ ਨਾ ਹੀ ਹਰ ਇਕ ਨੂੰ ਜ਼ਰੂਰੀ ਸਿਖਿਆ ਮੁਹਈਆ ਕਰਾਉਣ ਲਈ ਯਤਨ ਕੀਤੇ ਗਏ। ਉਨ੍ਹਾਂ ਵਰਧਮਾਨ ਟੈਕਸਟਾਈਲ ਲਿਮਟਿਡ ਵਲੋਂ ਅਪਣੀ ਵਪਾਰਕ ਸਮਾਜਕ ਜ਼ਿੰਮੇਵਾਰੀ ਤਹਿਤ ਤਿਆਰ ਕੀਤੀ ਗਈ ਇਸ ਇਮਾਰਤ ਲਈ ਧਨਵਾਦ ਕਰਦਿਆਂ ਹੋਰਾਂ ਵਪਾਰਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਸਹੀ ਮਾਅਨਿਆਂ ਵਿਚ ਵਿਕਾਸ ਲਈ ਸਿਖਿਆ, ਸਿਹਤ ਅਤੇ ਹੋਰ ਉਨ੍ਹਾਂ ਖੇਤਰਾਂ ਵਿਚ ਵਪਾਰਕ ਸਮਾਜਕ ਜ਼ਿੰਮੇਵਾਰੀ ਗਤੀਵਿਧੀ ਅਧੀਨ ਪੈਸਾ ਲਗਾਉਣ ਲਈ ਅੱਗੇ ਆਉਣ। 


ਪੱਤਰਕਾਰਾਂ ਦੁਆਰਾ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਕਿਸੇ ਤਰ੍ਹਾਂ ਦਾ ਬਿਜਲੀ ਮੀਟਰ ਜਾਂ ਬਿੱਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਇਕ ਪਾਇਲਟ ਪ੍ਰਾਜੈਕਟ ਤਹਿਤ 6 ਫ਼ੀਡਰਾਂ ਦੇ ਕਿਸਾਨਾਂ ਨੂੰ ਬਿਜਲੀ 'ਤੇ ਸਬਸਿਡੀ ਦੇਣ ਦਾ ਪ੍ਰਸਤਾਵ ਹੈ, ਜਿਸ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਪ੍ਰਤੀ ਟਿਊਬਵੈੱਲ 48 ਹਜ਼ਾਰ ਰੁਪਏ ਬਿਜਲੀ ਸਬਸਿਡੀ ਉਨ੍ਹਾਂ ਦੇ ਖਾਤੇ 'ਚ ਪਾ ਦਿਤੀ ਜਾਇਆ ਕਰੇਗੀ। ਇਸ ਇਕੱਠ ਨੂੰ ਮੈਂਬਰ ਲੋਕ ਸਭਾ ਸ੍ਰ. ਰਵਨੀਤ ਸਿੰਘ ਬਿੱਟੂ ਨੇ ਵੀ ਸੰਬੋਧਨ ਕਰਦਿਆਂ ਜਿਥੇ ਵਰਧਮਾਨ ਗਰੁਪ ਦੀ ਸਿਖਿਆ ਦੇ ਖੇਤਰ ਵਿਚ ਵਡਮੁੱਲੀ ਦੇਣ ਦੀ ਸ਼ਲਾਘਾ ਕੀਤੀ ਉਥੇ ਦਾਅਵੇ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰ ਪੱਖੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਨਤੀਜੇ ਪ੍ਰਾਪਤ ਕਰਨ ਲਈ ਥੋੜਾ ਹੋਰ ਸਮਾਂ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement